Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪੰਜਾਬ ਸਰਕਾਰ ਐਸ.ਸੀ ਅਤੇ ਬੀ.ਸੀ ਵਰਗਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ – ਡਾ. ਬਲਜੀਤ ਕੌਰ

Aashirvaad Scheme:ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਘੱਟ ਗਿਣਤੀਆਂ ਦੀ ਭਲਾਈ ਲਈ ਚਲਾਈ ਜਾ ਰਹੀ ਆਸ਼ੀਰਵਾਦ ਸਕੀਮ ਅਧੀਨ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲਾਭਪਾਤਰੀ ਪਰਿਵਾਰਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਦਿੱਤੀ ਗਈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਸਰਕਾਰ ਐਸ.ਸੀ ਅਤੇ ਬੀ.ਸੀ ਵਰਗਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ – ਡਾ. ਬਲਜੀਤ ਕੌਰ
dr.baljit kaur

Aashirvaad Scheme:ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਘੱਟ ਗਿਣਤੀਆਂ ਦੀ ਭਲਾਈ ਲਈ ਚਲਾਈ ਜਾ ਰਹੀ ਆਸ਼ੀਰਵਾਦ ਸਕੀਮ ਅਧੀਨ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲਾਭਪਾਤਰੀ ਪਰਿਵਾਰਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਦਿੱਤੀ ਗਈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਇਸ ਰਾਸ਼ੀ ਵਿੱਚੋਂ 198.51 ਕਰੋੜ ਰੁਪਏ ਐਸ.ਸੀ ਵਰਗਾਂ ਦੇ 38922 ਵਿਅਕਤੀਆਂ ਨੂੰ ਅਤੇ 102.69 ਕਰੋੜ ਰੁਪਏ ਬੀ.ਸੀ ਵਰਗਾਂ ਦੇ 20136 ਵਿਅਕਤੀਆਂ ਨੂੰ ਜਾਰੀ ਕੀਤੇ ਗਏ ਹਨ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਹੇਠ ਲੜਕੀਆਂ ਦੇ ਵਿਆਹ ਲਈ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜੋ ਕਿ ਅਧਿਕਤਮ ਦੋ ਧੀਆਂ ਦੇ ਵਿਆਹ ਲਈ ਮਿਲ ਸਕਦੀ ਹੈ। ਇਹ ਰਕਮ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧਾ ਡੀ.ਬੀ.ਟੀ ਰਾਹੀਂ ਟਰਾਂਸਫਰ ਕੀਤੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਤੁਰੰਤ ਲਾਭ ਯਕੀਨੀ ਬਣਾਇਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦਾ ਪੰਜਾਬ ਰਾਜ ਦਾ ਸਥਾਈ ਨਿਵਾਸੀ ਹੋਣਾ ਅਤੇ ਉਸ ਦੀ ਸਾਲਾਨਾ ਘਰੇਲ਼ੂ ਆਮਦਨ 32,790 ਰੁਪਏ ਤੋਂ ਘੱਟ ਹੋਣੀ ਲਾਜ਼ਮੀ ਹੈ। ਨਾਲ ਹੀ, ਉਹ ਅਨੁਸੂਚਿਤ ਜਾਤੀ ਅਤੇ ਪਿਛੜੀਆਂ ਸ਼੍ਰੇਣੀਆਂ ਜਾਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨਾਲ ਸਬੰਧਤ ਹੋਣਾ ਚਾਹੀਦਾ ਹੈ।

ਅੰਤ ਵਿੱਚ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਆਮ ਆਦਮੀ ਦੇ ਹਿਤ ਵਿਚ ਚਲਾਈ ਜਾ ਰਹੀਆਂ ਇਹ ਯੋਜਨਾਵਾਂ ਸਿਰਫ ਵਿੱਤੀ ਸਹਾਇਤਾ ਤੱਕ ਸੀਮਤ ਨਹੀਂ, ਸਗੋਂ ਇਹ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਹਕੀਕਤ ਬਣਾਉਣ ਵੱਲ ਇੱਕ ਵੱਡਾ ਕਦਮ ਹਨ।

Read Latest News and Breaking News at Daily Post TV, Browse for more News

Ad
Ad

Punjab District News