Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪੰਜਾਬ ਦੀਆਂ ਨਸਲਾਂ ਅਤੇ ਫਸਲਾਂ ਨੂੰ ਬਚਾਉਣ ਲਈ ਇੱਕਮੁੱਠ ਹੋਣ ਦੀ ਲੋੜ : CM Bhaghwant Mann

Punjab CM Bhaghwant singh Mann:ਅੱਜ ਪੀ.ਏ.ਯੂ. ਦੇ ਡਾ ਮਨਮੋਹਨ ਸਿੰਘ ਆਡੀਟੋਰੀਅਮ ਵਿਚ ਸਰਕਾਰ ਕਿਸਾਨ ਮਿਲਣੀ ਕਰਵਾਈ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਮਿਲਣੀ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮਿਲਣੀ ਦੀ ਪ੍ਰਧਾਨਗੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ। ਉਨਾਂ ਨਾਲ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਦੀਆਂ ਨਸਲਾਂ ਅਤੇ ਫਸਲਾਂ ਨੂੰ ਬਚਾਉਣ ਲਈ ਇੱਕਮੁੱਠ ਹੋਣ ਦੀ ਲੋੜ : CM Bhaghwant Mann

Punjab CM Bhaghwant singh Mann:ਅੱਜ ਪੀ.ਏ.ਯੂ. ਦੇ ਡਾ ਮਨਮੋਹਨ ਸਿੰਘ ਆਡੀਟੋਰੀਅਮ ਵਿਚ ਸਰਕਾਰ ਕਿਸਾਨ ਮਿਲਣੀ ਕਰਵਾਈ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਮਿਲਣੀ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮਿਲਣੀ ਦੀ ਪ੍ਰਧਾਨਗੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ। ਉਨਾਂ ਨਾਲ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ, ਖੇਤੀਬਾੜੀ ਬਾਰੇ ਪੰਜਾਬ ਦੇ ਪ੍ਰਸ਼ਾਸਕੀ ਸਕੱਤਰ ਬਸੰਤ ਗਰਗ, ਆਈ ਏ ਐੱਸ, ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਰਾਜ ਸਭਾ ਦੇ ਮੈਂਬਰ ਸੰਜੀਵ ਅਰੋੜਾ, ਪੀ ਏ ਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ, ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਜਤਿੰਦਰਪਾਲ ਸਿੰਘ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ ਜਸਵੰਤ ਸਿੰਘ ਅਤੇ ਪੀ ਏ ਯੂ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ ਮੱਖਣ ਸਿੰਘ ਭੁੱਲਰ ਅਤੇ ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ ਮੰਚ ਉੱਪਰ ਮੌਜੂਦ ਰਹੇ।

ਇਸ ਮਿਲਣੀ ਦਾ ਉਦੇਸ਼ ਪੰਜਾਬ ਦੇ ਕਿਸਾਨਾਂ ਨਾਲ ਆਉਂਦੇ ਸਾਉਣੀ ਸੀਜ਼ਨ ਦੀਆਂ ਫ਼ਸਲਾਂ ਬਾਰੇ ਸਲਾਹ-ਮਸ਼ਵਰਾ ਕਰਨਾ ਅਤੇ ਉਹਨਾਂ ਦੀਆਂ ਰਾਵਾਂ ਤੋਂ ਜਾਣੂੰ ਹੋਣਾ ਸੀ । ਮਿਲਣੀ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਸ਼ਾਮਿਲ ਹੋਏ । ਦਰਜਨਾਂ ਸਟਾਲਾਂ ਤੇ ਕਿਸਾਨਾਂ ਨੇ ਆਪਣੀ ਦਿਲਚਸਪੀ ਅਨੁਸਾਰ ਫਸਲ ਦੀ ਬਿਜਾਈ ਅਤੇ ਹੋਰ ਮੁੱਦਿਆਂ ਬਾਰੇ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕੀਤਾ । ਮੁੱਖ ਮੰਤਰੀ ਅਤੇ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਹਨਾਂ ਦੇ ਸੁਝਾਅ ਅਤੇ ਸਮੱਸਿਆਵਾਂ ਦੇ ਹੱਲ ਬਾਰੇ ਕਿਸਾਨਾਂ ਦੇ ਨਜ਼ਰੀਏ ਨੂੰ ਜਾਣਿਆ ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬ ਦੀਆਂ ਨਸਲਾਂ ਅਤੇ ਫਸਲਾਂ ਨੂੰ ਬਚਾਉਣ ਲਈ ਇੱਕਮੁੱਠ ਹੋਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 25 ਸਾਲਾਂ ਵਿੱਚ ਝੋਨੇ ਅਧੀਨ ਰਕਬਾ 20 ਲੱਖ ਹੈਕਟੇਅਰ ਤੋਂ ਵੱਧ ਕੇ 32 ਲੱਖ ਹੈਕਟੇਅਰ ਹੋਇਆ ਹੈ। ਭਾਵੇਂ ਇਸ ਵਾਧੇ ਪਿੱਛੇ ਯਕੀਨੀ ਮੰਡੀਕਰਨ ਕਾਸ਼ਤ ਲਈ ਮਸ਼ੀਨਾਂ ਉੱਪਰ ਨਿਰਭਰਤਾ ਅਤੇ ਝੋਨੇ ਲਈ ਮੁੱਲ ਦਾ ਯਕੀਨੀ ਹੋਣਾ ਜ਼ਿੰਮੇਵਾਰ ਹਨ, ਪਰ ਇਸ ਨਾਲ ਪੰਜਾਬ ਦੇ ਕੁਦਰਤੀ ਸਰੋਤਾਂ ਵਿਸ਼ੇਸ਼ ਕਰ ਪਾਣੀ ਦੀ ਸਥਿਤੀ ਉੱਪਰ ਬੜਾ ਮਾੜਾ ਪ੍ਰਭਾਵ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪ੍ਰਤੀ ਕਿਲੋ ਚੌਲ ਪੈਦਾ ਕਰਨ ਵਾਸਤੇ ਲਗਭਗ 4 ਹਜ਼ਾਰ ਲੀਟਰ ਪਾਣੀ ਦੀ ਵਰਤੋਂ ਬਾਰੇ ਵਿਗਿਆਨਕ ਦੱਸਦੇ ਹਨ ਇਹ ਬੜਾ ਮਹਿੰਗਾ ਸੌਦਾ ਹੈ। ਹਰ ਸਾਲ ਧਰਤੀ ਹੇਠਲੇ ਪਾਣੀ ਵਿੱਚ ਇੱਕ ਮੀਟਰ ਦੇ ਕਰੀਬ ਗਿਰਾਵਟ ਦਰਜ ਕੀਤੀ ਜਾਂਦੀ ਹੈ। ਇਹੀ ਕਾਰਨ ਹੈ ਕਿ ਪੰਜਾਬ ਦੇ 153 ਵਿੱਚੋਂ 117 ਬਲਾਕ ਬੇਹੱਦ ਖਤਰਨਾਕ ਸਥਿਤੀ ਵਿੱਚ ਦੇਖੇ ਜਾ ਰਹੇ ਹਨ। 

ਭਗਵੰਤ ਮਾਨ ਨੇ ਕਿਹਾ ਕਿ ਪੀਏਯੂ ਨੇ ਇਸ ਦੇ ਹੱਲ ਲਈ ਦਰਮਿਆਨੇ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਜਿਵੇਂ ਪੀ ਆਰ 114 ਪੀ ਆਰ,121 ਪੀ ਆਰ 122, ਪੀ ਆਰ 126, ਪੀ ਆਰ 127, ਪੀ ਆਰ 128, ਪੀ ਆਰ 129, ਪੀ ਆਰ 130, ਪੀ ਆਰ 131 ਅਤੇ ਪੀ ਆਰ 132 ਸਾਹਮਣੇ ਲਿਆਂਦੀਆਂ ਹਨ। ਇਹ ਕਿਸਮਾਂ ਨਾ ਸਿਰਫ ਪਾਣੀ ਦੀ ਘੱਟ ਖਪਤ ਕਰਦੀਆਂ ਹਨ ਬਲਕਿ ਜਲਦ ਪੱਕ ਜਾਣ ਕਾਰਨ ਇਹਨਾਂ ਦੇ ਪਰਾਲ ਦੀ ਸੰਭਾਲ ਸੌਖੇ ਤਰੀਕੇ ਨਾਲ ਹੋ ਜਾਂਦੀ ਹੈ ਅਤੇ ਅਗਲੀ ਫਸਲ ਦੀ ਬਿਜਾਈ ਵੀ ਸਮੇਂ ਸਿਰ ਸੰਭਵ ਬਣਦੀ ਹੈ। ਭਗਵੰਤ ਮਾਨ ਹੋਰਾਂ ਨੇ ਯਕੀਨ ਦਵਾਇਆ ਕਿ ਪੀਏਯੂ ਦੀਆਂ ਕਿਸਮਾਂ ਬੀਜਣ ਵਾਲੇ ਕਿਸਾਨਾਂ ਦਾ ਮੰਡੀਕਰਨ ਸਰਕਾਰ ਵੱਲੋਂ ਯਕੀਨੀ ਬਣਾਇਆ ਜਾਵੇਗਾ ਇਸ ਦੇ ਮੁਕਾਬਲੇ ਉਨਾਂ ਨੇ ਕਿਸਾਨਾਂ ਨੂੰ ਪੂਸਾ 44 ਵਰਗੀਆਂ ਲੰਬੇ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਨਾ ਬੀਜਣ ਦੀ ਸਲਾਹ ਦਿੱਤੀ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਯੂਨੀਵਰਸਿਟੀ ਦੀਆਂ ਇਹ ਕਿਸਮਾਂ ਦਾ ਬੀਜ ਬਹੁਤ ਸਸਤਾ ਅਤੇ ਆਸਾਨੀ ਨਾਲ ਉਪਲਬਧ ਹੈ। ਇਸ ਲਈ ਕਿਸਾਨਾਂ ਨੂੰ ਹਾਈਬ੍ਰਿਡ ਝੋਨੇ ਦੇ ਬੀਜ ਦੀ ਥਾਂ ਇਹਨਾਂ ਕਿਸਮਾਂ ਦੀ ਕਾਸ਼ਤ ਵੱਲ ਧਿਆਨ ਦੇਣਾ ਚਾਹੀਦਾ ਹੈ ਉਹਨਾਂ ਨੇ ਆਉਂਦੇ ਸਾਉਣੀ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਉਸ ਉੱਪਰ ਰਸਾਇਣਿਕ ਰਹਿੰਦ ਖੂੰਹਦ ਤੋਂ ਬਚਾ ਕੇ ਨਿਰਯਾਤ ਯੋਗ ਬਾਸਮਤੀ ਪੈਦਾ ਕਰਨ ਲਈ ਪੀਏਯੂ ਦੀਆਂ ਸਿਫਾਰਿਸ਼ਾਂ ਅਨੁਸਾਰ ਪਾਬੰਦੀ ਸ਼ੁਦਾ ਕੀਟਨਾਸ਼ਕਾਂ ਦਾ ਛਿੜਕਾਅ ਨਾ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨਾਂ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਤਾਰ ਬੱਤਰ ਵਿਧੀ ਨਾਲ ਝੋਨੇ ਦੀ ਸਿੱਧੀ ਬਿਜਾਈ ਦੀ ਜੋ ਤਕਨੀਕ ਦਿੱਤੀ ਗਈ ਹੈ ਉਹ ਬਹੁਤ ਕਾਰਗਰ ਅਤੇ ਪਾਣੀ ਬਚਾਉਣ ਵਾਲੀ ਹੈ ਸਰਕਾਰ ਵੱਲੋਂ ਇਸ ਵਿਧੀ ਨੂੰ ਪ੍ਰਫੁੱਲਿਤ ਕਰਨ ਲਈ ਲਾਜ਼ਮੀ ਉਪਰਾਲੇ ਵੀ ਕੀਤੇ ਜਾ ਰਹੇ ਹਨ। ਉਨਾਂ ਨੇ ਕਿਸਾਨਾਂ ਨੂੰ ਸਰਦ ਰੁੱਤ ਦੀ ਮੱਕੀ ਨਾ ਬੀਜਣ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਇਸ ਨਾਲ ਜਿੱਥੇ ਪਾਣੀ ਦੀ ਦੋਹਰੀ ਖਪਤ ਹੁੰਦੀ ਹੈ ਉੱਥੇ ਝੋਨੇ ਦੀ ਲਵਾਈ 15 ਜੁਲਾਈ ਤੋਂ ਪਛੜ ਜਾਂਦੀ ਹੈ ਅਤੇ ਮਿਲਿੰਗ ਸਬੰਧੀ ਮੁੱਦਿਆਂ ਦਾ ਸਾਹਮਣਾ ਝੋਨੇ ਨੂੰ ਕਰਨਾ ਪੈਂਦਾ ਹੈ। 

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਸ ਮੌਕੇ ਬੋਲਦਿਆਂ ਇਸ ਮਿਲਣੀ ਦਾ ਉਦੇਸ਼ ਸਾਂਝਾ ਕਰਦਿਆਂ ਕਿਹਾ ਕਿ 75 ਸਾਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸਾਨਾਂ ਨਾਲ ਮਸ਼ਵਰਾ ਕੀਤਾ ਜਾ ਰਿਹਾ ਹੈ । ਉਹਨਾਂ ਕਿਹਾ ਕਿ ਇਸ ਮਿਲਣੀ ਦੇ ਦੋ ਉਦੇਸ਼ ਹਨ, ਪਹਿਲਾ ਰਵਾਇਤੀ ਫਸਲ ਚੱਕਰ ਚੋਂ ਕਿਸਾਨੀ ਨੂੰ ਬਾਹਰ ਕੱਢਣ ਲਈ ਕਿਸਾਨਾਂ ਦੀਆਂ ਰਾਵਾਂ ਅਤੇ ਸੁਝਾਵਾਂ ਨੂੰ ਜਾਨਣਾ ਅਤੇ ਦੂਸਰਾ ਇਹਨਾਂ ਸੁਝਾਵਾਂ ਦੇ ਅਧਾਰ ਤੇ ਪੰਜਾਬ ਦੀ ਕਿਸਾਨੀ ਦੀ ਭਲਾਈ ਲਈ ਯੋਜਨਾਬੰਦੀ ਤਿਆਰ ਕਰਨਾ ਹੈ। ਖੇਤੀਬਾੜੀ ਮੰਤਰੀ ਨੇ ਝੋਨੇ ਦੀ ਬਿਜਾਈ ਲਈ ਸਰਕਾਰ ਵੱਲੋਂ ਤਿਆਰ ਯੋਜਨਾਬੰਦੀ ਸਾਂਝੀ ਕੀਤੀ ਅਤੇ ਝੋਨੇ ਦੇ ਸੁਚੱਜੇ ਮੰਡੀਕਰਨ ਲਈ ਪੀ ਏ ਯੂ ਦੀਆਂ ਸਿਫਾਰਸ਼ ਕੀਤੀਆਂ ਕਿਸਮਾਂ ਬੀਜਣ ਦੀ ਸਲਾਹ ਦਿੱਤੀ। ਉਨ੍ਹਾਂ ਨੇ ਪਿਛਲੇ ਸਮੇਂ ਦੌਰਾਨ ਮੌਜੂਦਾ ਸਰਕਾਰ ਵੱਲੋਂ ਖੇਤੀ ਦੀ ਬਿਹਤਰੀ ਲਈ ਕੀਤੀਆਂ ਗਈਆਂ ਸਾਰੀਆਂ ਕੋਸ਼ਿਸ਼ਾਂ ਦਾ ਵਿਸ਼ੇਸ਼ ਜ਼ਿਕਰ ਕੀਤਾ। ਖੇਤੀਬਾੜੀ ਮੰਤਰੀ ਨੇ ਨਰਮੇ ਹੇਠ ਘਟ ਰਹੇ ਰਕਬੇ ਨੂੰ ਮੁੜ ਪੈਰਾਂ ਸਿਰ ਲਿਆਉਣ ਲਈ ਲਾਜ਼ਮੀ ਕੋਸ਼ਿਸ਼ਾਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਦਾ ਸੁਪਨਾ ਪੰਜਾਬ ਦੀ ਖੇਤੀ ਨੂੰ ਮੁੜ ਸਿਖਰ ਵੱਲ ਲੈ ਕੇ ਜਾਣ ਲਈ ਹਰ ਸੰਭਵ ਕੋਸ਼ਿਸ਼ ਕਰਨਾ ਹੈ ।

ਸਵਾਗਤੀ ਸ਼ਬਦ ਬੋਲਦਿਆਂ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਪੀ.ਏ.ਯੂ. ਦੇ ਵਿਹੜੇ ਇਹ ਨਿਵੇਕਲੀ ਮਿਲਣੀ ਹੋ ਰਹੀ ਹੈ ਜਿਸ ਵਿੱਚ ਸਾਰੇ ਜ਼ਿਲ੍ਹਿਆਂ ਦੇ ਕਿਸਾਨ, ਸਰਕਾਰੀ ਅਧਿਕਾਰੀ ਅਤੇ ਖੇਤੀ ਮਾਹਿਰ ਇੱਕ-ਦੂਜੇ ਦੇ ਨਾਲ ਸਿਰ ਜੋੜ ਕੇ ਮਸ਼ਵਰਾ ਕਰ ਰਹੇ ਹਨ । ਵਾਈਸ ਚਾਂਸਲਰ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣਾ, ਮਿੱਟੀ ਦੀ ਸਿਹਤ ਸੰਭਾਲ ਤੇ ਜਵਾ ਦੀ ਸ਼ੁੱਧਤਾ ਦਾ ਖਿਆਲ ਰੱਖਣਾ ਅਜੋਕੇ ਸਮੇਂ ਦੀ ਲੋੜ ਹੈ। ਨਾਲ ਹੀ ਉਹਨਾਂ ਨੇ ਪੀ.ਏ.ਯੂ. ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਸਰਕਾਰੀ ਇਮਦਾਦ ਦਾ ਜ਼ਿਕਰ ਕਰਦਿਆਂ ਫਸਲਾਂ ਦੀਆਂ ਨਵੀਆਂ ਕਿਸਮਾਂ ਦੀ ਖੋਜ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਵੱਲ ਧਿਆਨ ਦਿਵਾਇਆ। ਸਪੀਡ ਬ੍ਰੀਡਿੰਗ ਅਤੇ ਏ ਆਈ ਵਰਗੀਆਂ ਯੁਗਤਾਂ ਬਾਰੇ ਦੱਸਣ ਮੌਕੇ ਵਾਈਸ ਚਾਂਸਲਰ ਨੇ ਕਿਹਾ ਕਿ ਯੂਨੀਵਰਸਿਟੀ ਖੇਤੀ ਤੋਂ ਆਮਦਨ ਵਧਾਉਣ ਲਈ ਖੋਜ ਨਾਲ ਨਿਰੰਤਰ ਜੁੜੀ ਹੈ। ਇਸੇ ਦਿਸ਼ਾ ਵਿਚ ਪੀ ਏ ਯੂ ਨੇ ਗੈਰ ਭੂਮੀ ਯੋਗ ਕਿਸਾਨਾਂ ਨੂੰ ਪ੍ਰੇਰਿਤ ਕਰਕੇ 300 ਤੋਂ ਵਧੇਰੇ ਖੇਤੀ ਪ੍ਰੋਸੈਸਿੰਗ ਯੂਨਿਟ ਸਥਾਪਿਤ ਕਰਵਾਏ ਹਨ । ਵਾਈਸ ਚਾਂਸਲਰ ਨੇ ਕਿਸਾਨਾਂ ਤੱਕ ਖੇਤੀ ਜਾਣਕਾਰੀ ਪਹੁੰਚਾਉਣ ਲਈ ਯੂਨੀਵਰਸਿਟੀ ਵੱਲੋਂ ਅਪਣਾਏ ਜਾ ਰਹੇ ਡਿਜ਼ੀਟਲ ਮੀਡੀਆ ਮਾਧਿਅਮਾਂ ਦਾ ਵਿਸ਼ੇਸ਼ ਜ਼ਿਕਰ ਕੀਤਾ।

Read Latest News and Breaking News at Daily Post TV, Browse for more News

Ad
Ad

Punjab District News