Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਡੇਰਾਬੱਸੀ ਹਸਪਤਾਲ ’ਚ ਦੋ ਧਿਰਾਂ ‘ਚ ਹੋਈ ਲੜਾਈ ਦਾ ਮਾਮਲਾ, ਦੋਵਾਂ ਧਿਰਾਂ ‘ਤੇ ਹੋਵੇਗਾ ਪਰਚਾ ਦਰਜ : ਸਿਹਤ ਮੰਤਰੀ

Derabassi Hospital Assault Case:ਡੇਰਾਬੱਸੀ ਹਸਪਤਾਲ ‘ਚ ਦੋ ਧਿਰਾਂ ‘ਚ ਹੋਈ ਲੜਾਈ ਮਾਮਲੇ ’ਚ ਸਿਹਤ ਮੰਤਰੀ ਬਲਬੀਰ ਸਿੰਘ ਨੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ  ਦੋਵਾਂ ਧਿਰਾਂ ‘ਤੇ ਪਰਚਾ ਦਰਜ ਕੀਤਾ ਜਾਵੇਗਾ। ਕਿਸੇ ਨੂੰ ਵੀ ਇਜਾਜ਼ਤ ਨਹੀਂ ਕੀ ਹਸਪਤਾਲ ’ਚ ਆ ਕੇ ਕਿਸੇ ਨੂੰ ਡਰਾਏ ਧਮਕਾਏ।  ਜਿਨ੍ਹਾਂ ਨੇ ਵੀ ਇਹ ਹਰਕਤ ਕੀਤੀ ਹੈ ਉਨ੍ਹਾਂ ’ਤੇ ਸਖ਼ਤ ਤੋਂ ਸਖ਼ਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਡੇਰਾਬੱਸੀ ਹਸਪਤਾਲ ’ਚ ਦੋ ਧਿਰਾਂ ‘ਚ ਹੋਈ ਲੜਾਈ ਦਾ ਮਾਮਲਾ, ਦੋਵਾਂ ਧਿਰਾਂ ‘ਤੇ ਹੋਵੇਗਾ ਪਰਚਾ ਦਰਜ : ਸਿਹਤ ਮੰਤਰੀ
Mohali Derabassi Hospital Assault Case

Derabassi Hospital Assault Case:ਡੇਰਾਬੱਸੀ ਹਸਪਤਾਲ ‘ਚ ਦੋ ਧਿਰਾਂ ‘ਚ ਹੋਈ ਲੜਾਈ ਮਾਮਲੇ ’ਚ ਸਿਹਤ ਮੰਤਰੀ ਬਲਬੀਰ ਸਿੰਘ ਨੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ  ਦੋਵਾਂ ਧਿਰਾਂ ‘ਤੇ ਪਰਚਾ ਦਰਜ ਕੀਤਾ ਜਾਵੇਗਾ। ਕਿਸੇ ਨੂੰ ਵੀ ਇਜਾਜ਼ਤ ਨਹੀਂ ਕੀ ਹਸਪਤਾਲ ’ਚ ਆ ਕੇ ਕਿਸੇ ਨੂੰ ਡਰਾਏ ਧਮਕਾਏ।  ਜਿਨ੍ਹਾਂ ਨੇ ਵੀ ਇਹ ਹਰਕਤ ਕੀਤੀ ਹੈ ਉਨ੍ਹਾਂ ’ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਉਨ੍ਹਾਂ ਨੂੰ ਜ਼ਮਾਨਤ ਤੱਕ ਨਹੀਂ ਦਿੱਤੀ ਜਾਵੇਗੀ। ਸਿਹਤ ਮੰਤਰੀ ਨੇ  ਲੋਕਾਂ ਨੂੰ ਬੇਨਤੀ ਕੀਤੀ ਕਿ ਤੁਸੀ ਹਸਪਤਾਲ ’ਚ ਇਲਾਜ ਲਈ ਆਉ ਅਸੀਂ ਤੁਹਾਡਾ ਦੁੱਖ ਵੰਡਾਂਗੇ । 

ਦੱਸ ਦੇਈਏ ਕਿ ਡੇਰਾਬੱਸੀ ਖੇਤਰ ਦੇ ਪਿੰਡ ਮੁਕੰਦਪੁਰ ਦੇ ਵਿਚ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਸੀ। ਪਿੰਡ ਦੇ ਕੁਝ ਲੋਕਾਂ ਵਲੋਂ ਨਾਜਾਇਜ਼ ਮਾਈਨਿੰਗ ਦਾ ਵਿਰੋਧ ਕੀਤਾ ਜਾ ਰਿਹਾ ਸੀ ਤੇ ਦੇਰ ਸ਼ਾਮ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੇ ਵਿਰੋਧ ਕਰਨ ਵਾਲਿਆਂ ’ਤੇ ਹਮਲਾ ਕਰ ਦਿਤਾ ਸੀ। ਘਟਨਾ ਤੋਂ ਬਾਅਦ ਪਿੰਡ ’ਚ ਤਨਾਵ ਪੂਰਨ ਮਾਹੌਲ ਬਣ ਗਿਆ ਅਤੇ ਜਿਸ ਦੀ ਸੂਚਨਾ ਪੁਲਿਸ ਨੂੰ ਦਿਤੀ ਗਈ। ਹਮਲੇ ’ਚ ਜ਼ਖ਼ਮੀ ਹੋਏ ਤਿੰਨ ਚਾਰ ਲੋਕਾਂ ਨੂੰ ਡੇਰਾਬਸੀ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਮਾਈਨਿੰਗ ਕਰਨ ਵਾਲੀ ਧਿਰ ਨੇ ਦੇਰ ਰਾਤ ਹਸਪਤਾਲ ਵਿਚ ਭਰਤੀ ਜ਼ਖ਼ਮੀਆਂ ’ਤੇ ਹਮਲਾ ਕਰ ਦਿਤਾ। ਦਸਿਆ ਜਾ ਰਿਹਾ ਹੈ ਕਿ ਮੌਕੇ ’ਤੇ ਪੁਲਿਸ ਕਰਮਚਾਰੀ ਵੀ ਤੈਨਾਤ ਸਨ। ਬਾਵਜੂਦ ਇਸ ਦੇ ਕਾਨੂੰਨ ਵਿਵਸਥਾ ਦੇ ਨਾਲ ਨੰਗਾ ਨਾਚ ਹਸਪਤਾਲ ’ਚ ਖੇਡਿਆ ਗਿਆ।

Read Latest News and Breaking News at Daily Post TV, Browse for more News

Ad
Ad

Punjab District News