Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

PSPCL ਨੇ ਕਣਕ ਦੀਆਂ ਫਸਲਾਂ ਨੂੰ ਅੱਗ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਕੀਤੀ ਸ਼ੁਰੂ: ਈ.ਟੀ.ਓ

Government of Punjab:ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿੱਤੀ ਸਾਲ 2025-26 ਲਈ ਕਾਰਜ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਦੇ ਕੰਮਾਂ ਦੀ ਲੜੀਵਾਰ ਸਮੀਖਿਆ ਕੀਤੀ। ਇਸ ਉੱਚ ਪੱਧਰੀ ਮੀਟਿੰਗ ਵਿੱਚ ਸਕੱਤਰ ਲੋਕ ਨਿਰਮਾਣ ਰਵੀ ਭਗਤ ਦੇ ਨਾਲ-ਨਾਲ ਮੁੱਖ ਇੰਜੀਨੀਅਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
PSPCL ਨੇ ਕਣਕ ਦੀਆਂ ਫਸਲਾਂ ਨੂੰ ਅੱਗ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਕੀਤੀ ਸ਼ੁਰੂ: ਈ.ਟੀ.ਓ
Government of Punjab

Government of Punjab:ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿੱਤੀ ਸਾਲ 2025-26 ਲਈ ਕਾਰਜ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਦੇ ਕੰਮਾਂ ਦੀ ਲੜੀਵਾਰ ਸਮੀਖਿਆ ਕੀਤੀ। ਇਸ ਉੱਚ ਪੱਧਰੀ ਮੀਟਿੰਗ ਵਿੱਚ ਸਕੱਤਰ ਲੋਕ ਨਿਰਮਾਣ ਰਵੀ ਭਗਤ ਦੇ ਨਾਲ-ਨਾਲ ਮੁੱਖ ਇੰਜੀਨੀਅਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

ਸਮੀਖਿਆ ਮੀਟਿੰਗ ਦੌਰਾਨ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਦੇ ਸਾਰੇ ਖੇਤਰਾਂ ਲਈ ਕੰਮਾਂ ਦੀ ਲੋੜ ਅਨੁਸਾਰ ਫੰਡਾ ਦੀ ਸਹੀ ਵੰਡ ‘ਤੇ ਜ਼ੋਰ ਦਿੱਤਾ ਤਾਂ ਜੋ ਸੂਬੇ ਭਰ ਵਿੱਚ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਥਾਨਕ ਵਿਧਾਇਕਾਂ ਤੋਂ ਪ੍ਰਾਪਤ ਜਾਣਕਾਰੀ ਨੂੰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਰਾਹੀਂ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਪਛਾਣੇ ਗਏ ਤਰਜੀਹੀ ਕੰਮਾਂ ਨੂੰ ਸਾਲਾਨਾ ਯੋਜਨਾਬੰਦੀ ਵਿੱਚ ਵਿਚਾਰਿਆ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਾਰਦਰਸ਼ਤਾ ਅਤੇ ਜਵਾਬਦੇਹੀ ਸਾਡੀ ਸਰਕਾਰ ਦੀਆਂ ਤਰਜੀਹਾਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਨੁਮਾਇੰਦਿਆਂ ਨੂੰ ਉਨ੍ਹਾਂ ਦੇ ਹਲਕਿਆਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਜੋ ਕੰਮਾਂ ਦੀ ਗੁਣਵੱਤਾ ਨੂੰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਕੋਨੇ-ਕੋਨੇ ਤੱਕ ਇਕਸਾਰ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਲੋਕ ਨਿਰਮਾਣ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਰੂਰੀ ਪ੍ਰਵਾਨਗੀਆਂ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਉੱਚ ਗੁਣਵੱਤਾ ਦੇ ਮਿਆਰਾਂ ਨੂੰ ਕਾਇਮ ਰੱਖਦਿਆਂ ਸਾਰੇ ਪ੍ਰਵਾਨਿਤ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਨੇ ਜਨਤਕ ਪ੍ਰੋਜੈਕਟਾਂ ਵਿੱਚ ਘਟੀਆ ਗੁਣਵੱਤਾ ਵਾਲੇ ਕੰਮਾਂ ਅਤੇ ਭ੍ਰਿਸ਼ਟਾਚਾਰ ਪ੍ਰਤੀ ਸੂਬਾ ਸਰਕਾਰ ਦੇ ਜ਼ੀਰੋ ਸਹਿਣਸ਼ੀਲਤਾ ਨੂੰ ਦੁਹਰਾਇਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਅਸੀਂ ਕੰਮਾਂ ਦੀ ਗੁਣਵੱਤਾ ਅਤੇ ਹੰਢਣਸਾਰਤਾ ਨੂੰ ਯਕੀਨੀ ਬਣਾਉਂਦਿਆਂ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਚਨਬੱਧ ਹਾਂ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਕੰਮ ਦੇ ਮਿਆਰ ਜਾਂ ਸਮੱਗਰੀ ਨਾਲ ਬਿਲਕੁਲ ਵੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਕਿਸੇ ਵੀ ਭ੍ਰਿਸ਼ਟ ਕਾਰਵਾਈ ਵਿਰੁੱਧ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਕਿਉਂਕਿ ਸਾਡੀ ਸਰਕਾਰ ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ।

Read Latest News and Breaking News at Daily Post TV, Browse for more News

Ad
Ad

Punjab District News