Journalism Of Hope
BREAKING NEWS
ਬਹਿਬਲ ਕਲਾਂ ਗੋਲੀ ਕਾਂਡ: ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ SIT ਸਾਹਮਣੇ ਹੋਣਗੇ ਪੇਸ਼... ਹਾਈਵਾ ਨੇ ਮਾਰੀ ਟੱਕਰ, 6 ਦੋਸਤਾਂ ਦੀ ਦਰਦਨਾਕ ਮੌਤ, ਨਰਸਿੰਘਪੁਰ ਵਿੱਚ ਸੜਕ ਕਿਨਾਰੇ ਸੈਲਫੀ ਲੈਂਦੇ ਸਮੇਂ ਕੁਚਲਿਆ... ਰਾਹੁਲ ਗਾਂਧੀ ਪਹੁੰਚੇ ਸੰਸਦ, ਕਾਂਗਰਸ ਸੰਸਦ ਮੈਂਬਰਾਂ ਵੱਲੋਂ ਮੁਲਤਵੀ ਮਤੇ, ਕਈ ਅਹਿਮ ਮੁੱਦਿਆਂ ’ਤੇ ਹੰਗਾਮੇ ਦੇ ਆਸਾਰ.... ਜੰਤਰ-ਮੰਤਰ ’ਤੇ 10 ਹਜ਼ਾਰ ਪ੍ਰਦਰਸ਼ਨਕਾਰੀ, ਸੰਸਦ ਮਾਰਚ ਦੀ ਤਿਆਰੀ: ਪੁਲਿਸ ਦੀ ਮਨਜ਼ੂਰੀ ਨਹੀਂ... ਜੰਤਰ-ਮੰਤਰ ’ਤੇ ਹੰਗਾਮਾ: ਸੰਸਦ ਵੱਲ ਵਧ ਰਹੇ CJP ਪ੍ਰਦਰਸ਼ਨਕਾਰੀਆਂ ’ਤੇ ਪੁਲਿਸ ਦਾ ਲਾਠੀਚਾਰਜ; ਅੰਦੋਲਨ ਵਿੱਚ ਕਈ ਵੱਡੇ ਸਿਆਸੀ ਆਗੂ ਕੁੱਦੇ

‘ਵਿਸਾਖੀ ‘ ਖ਼ਾਲਸਾ ਪੰਥ ਦੀ ਸਾਜਨਾ ਦਾ ਇਤਿਹਾਸਿਕ ਦਿਵਸ

Vaisakhi Historicday:‘ਵਿਸਾਖੀ’ ਸ਼ਬਦ ਵਿਸਾਖ ਤੋਂ ਬਣਿਆ ਹੈ। ਨਾਂ ਤੋਂ ਹੀ ਸਪਸ਼ਟ ਹੈ ਵਿਸਾਖੀ, ਦੇਸੀ ਮਹੀਨੇ ‘ਵਿਸਾਖ’ ਵਿਚ ਮਨਾਈ ਜਾਂਦੀ ਹੈ। ਵਿਸਾਖੀ ਦਾ ਨਾਂ ਸੁਣਦਿਆਂ ਹੀ ਦਿਮਾਗ਼ ’ਚ ਪੰਜਾਬ ਦਾ ਗਿੱਧਾ ਤੇ ਭੰਗੜਾ ਅੱਖਾਂ ਸਾਹਮਣੇ ਆ ਜਾਂਦਾ ਹੈ। ਸੂਰਜ ਦੇ ਹਿਸਾਬ ਨਾਲ ਵਿਸਾਖ ਮਹੀਨੇ ਦੇ ਪਹਿਲੇ ਦਿਨ ਵਿਸਾਖੀ ਮਨਾਉਣ ਦੀ ਰਵਾਇਤ ਚੱਲੀ ਆਉਂਦੀ ਹੈ। ਇਸ ਤਿਉਹਾਰ […]
Jaspreet Singh
By : Updated On: 12 Apr 2025 20:01:PM
‘ਵਿਸਾਖੀ ‘ ਖ਼ਾਲਸਾ ਪੰਥ ਦੀ ਸਾਜਨਾ ਦਾ ਇਤਿਹਾਸਿਕ ਦਿਵਸ
Vaisakhi Historicday

Vaisakhi Historicday:‘ਵਿਸਾਖੀ’ ਸ਼ਬਦ ਵਿਸਾਖ ਤੋਂ ਬਣਿਆ ਹੈ। ਨਾਂ ਤੋਂ ਹੀ ਸਪਸ਼ਟ ਹੈ ਵਿਸਾਖੀ, ਦੇਸੀ ਮਹੀਨੇ ‘ਵਿਸਾਖ’ ਵਿਚ ਮਨਾਈ ਜਾਂਦੀ ਹੈ। ਵਿਸਾਖੀ ਦਾ ਨਾਂ ਸੁਣਦਿਆਂ ਹੀ ਦਿਮਾਗ਼ ’ਚ ਪੰਜਾਬ ਦਾ ਗਿੱਧਾ ਤੇ ਭੰਗੜਾ ਅੱਖਾਂ ਸਾਹਮਣੇ ਆ ਜਾਂਦਾ ਹੈ। ਸੂਰਜ ਦੇ ਹਿਸਾਬ ਨਾਲ ਵਿਸਾਖ ਮਹੀਨੇ ਦੇ ਪਹਿਲੇ ਦਿਨ ਵਿਸਾਖੀ ਮਨਾਉਣ ਦੀ ਰਵਾਇਤ ਚੱਲੀ ਆਉਂਦੀ ਹੈ। ਇਸ ਤਿਉਹਾਰ ਨੂੰ ਆਮ ਤੌਰ ’ਤੇ ‘ਫ਼ਸਲ ਦੀ ਕਟਾਈ’ ਦੇ ਨਾਂ ਵਜੋਂ ਵੀ ਜਾਣਿਆ ਜਾਂਦਾ ਹੈ। ਇਹ ਤਿਉਹਾਰ ਅਪ੍ਰੈਲ ਮਹੀਨੇ ਦੀ 13-14 ਤਰੀਕ ਨੂੰ ਮਨਾਇਆ ਜਾਂਦਾ ਹੈ। ਕਣਕ ਹਾੜੀ ਦੇ ਸੀਜ਼ਨ ਦੀ ਮੁੱਖ ਫ਼ਸਲ ਹੈ, ਇਹ ਇਸ ਸਮੇਂ ਪੱਕ ਕੇ ਤਿਆਰ ਹੋ ਜਾਂਦੀ ਹੈ। ਜੋਬਨ ’ਤੇ ਆਈ ਕਣਕ ਦੀ ਫ਼ਸਲ ਦੇ ਸੁਨਹਿਰੀ ਸਿੱਟੇ ਜਦੋਂ ਹਵਾ ਵਿਚ ਝੂਮਦੇ ਹਨ ਤਾਂ ਕਿਸਾਨ ਦਾ ਮਨ ਖਿੜ ਉੱਠਦਾ ਹੈ, ਜਿਸ ਕਰਕੇ ਉਹ ਆਪ ਮੁਹਾਰੇ ਹੀ ਨੱਚ ਉੱਠਦਾ ਹੈ। ਇਸ ਦਿਨ ਪੰਜਾਬ ਦਾ ਕਿਸਾਨ ਆਪਣੀ ਪੱਕੀ ਫ਼ਸਲ ਨੂੰ ਵੇਖ ਕੇ ਆਨੰਦਿਤ ਹੁੰਦਾ ਹੈ ਤੇ ਕਣਕ ਦੀ ਫ਼ਸਲ ਨੂੰ ਵੱਢਣ ਦੀ ਸ਼ੁਰੂਆਤ ਕਰਦਾ ਹੈ। ਇਸ ਦਿਨ ਫ਼ਸਲ ਨੂੰ ਦਾਤੀ ਪਾਉਣ ਦਾ ਸ਼ਗਨ ਕੀਤਾ ਜਾਂਦਾ ਹੈ। ਭਰਪੂਰ ਫ਼ਸਲ ਦੀ ਪ੍ਰਾਪਤੀ ਲਈ ਸ਼ੁਕਰਾਨੇ ਵਜੋਂ ਕਿਸਾਨ ਵਿਸਾਖੀ ਮਨਾਉਂਦੇ ਹਨ।

ਇਸ਼ਤਿਹਾਰ

ਧਾਰਮਿਕ ਮਹੱਤਤਾ

13 ਅਪ੍ਰੈਲ 1699 ਨੂੰ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਵਿਖੇ ਭਾਰੀ ਇਕੱਠ ਕਰ ਕੇ ਖ਼ਾਲਸਾ ਪੰਥ ਦੀ ਸਿਰਜਣਾ ਕੀਤੀ ਸੀ। ਉਨ੍ਹਾਂ ਪੰਡਾਲ ’ਚੋਂ ਪੰਜ ਸਿਰਾਂ ਦੀ ਮੰਗ ਕੀਤੀ। ਪੰਜ ਸਿਦਕੀ ਯੋਧੇ ਭਾਈ ਦਯਾ ਰਾਮ, ਭਾਈ ਧਰਮ ਦਾਸ, ਭਾਈ ਮੋਹਕਮ ਚੰਦ, ਭਾਈ ਹਿੰਮਤ ਰਾਏ ਤੇ ਭਾਈ ਸਾਹਿਬ ਚੰਦ ਹਾਜ਼ਰ ਹੋਏ। ਉਨ੍ਹਾਂ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ਤੇ ਉਨ੍ਹਾਂ ਹੱਥੋਂ ਖ਼ੁਦ ਅੰਮ੍ਰਿਤ ਛਕ ਕੇ ਗੋਬਿੰਦ ਰਾਇ ਤੋਂ ਗੋਬਿੰਦ ਸਿੰਘ ਬਣ ਕੇ ਖ਼ਾਲਸਾ ਪੰਥ ਦੀ ਨੀਂਹ ਰੱਖੀ।

ਪ੍ਰਗਟਿਓ ਮਰਦ ਅਗੰਮੜਾ ਵਰਿਆਮ ਅਕੇਲਾ।।

ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ।।

ਇਸ ਤਰ੍ਹਾਂ ਗੁਰੂ ਗੋਬਿੰਦ ਸਿੰਘ ਜੀ ਨੇ ਜਾਤ-ਪਾਤ ਤੇ ਊਚ-ਨੀਚ ਦੇ ਭੇਦਭਾਵ ਨੂੰ ਖ਼ਤਮ ਕਰ ਕੇ ਸਿੱਖ ਕੌਮ ਵਿਚ ਨਵਾਂ ਜੋਸ਼ ਭਰਿਆ। ਗੁਰੂ ਜੀ ਨੇ ਫਰਮਾਇਆ ਕਿ ਖ਼ਾਲਸਾ ਗੁਰੂ ਵਿਚ ਹੈ ਅਤੇ ਗੁਰੂ ਖ਼ਾਲਸੇ ਵਿਚ। ਇਸ ਦਿਨ ਤੋਂ ਵਿਸਾਖੀ ਦਾ ਇਹ ਤਿਉਹਾਰ ਖ਼ਾਲਸਾ ਪੰਥ ਦੇ ਸਥਾਪਨਾ ਦਿਵਸ ਵਜੋਂ ਬੜੀ ਧੂਮਧਾਮ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਂਦਾ ਹੈ।

ਸਾਕਾ ਜਲ੍ਹਿਆਂਵਾਲਾ ਬਾਗ਼

ਦੇਸ਼ ਭਰ ਵਿਚ ਵਿਸਾਖੀ ਪੁਰਬ ਜਿੱਥੇ ਪ੍ਰਾਚੀਨ ਇਤਿਹਾਸ, ਨਵੀਂ ਫ਼ਸਲ ਦੀ ਆਮਦ ਤੇ ਖ਼ਾਲਸਾ ਪੰਥ ਦੇ ਸਥਾਪਨਾ ਨਾਲ ਸਬੰਧਿਤ ਹੋਣ ਕਰਕੇ ਮਨਾਇਆ ਜਾਂਦਾ ਹੈ, ਉੱਥੇ ਇਸ ਨਾਲ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ਼ ਦਾ ਸਾਕਾ ਵੀ ਜੁੜਿਆ ਹੋਇਆ ਹੈ। ਵਿਸਾਖੀ ਦਾ ਇਹ ਦਿਨ ਸਾਨੂੰ ਭਾਰਤ ਦੀ ਆਜ਼ਾਦੀ ਲਈ ਮਰ ਮਿਟਣ ਵਾਲੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਤਕ ਵਾਰ ਦਿੱਤੀਆਂ। ਆਜ਼ਾਦੀ ਸੰਗਰਾਮ ’ਚ ਸ਼ਾਮਿਲ ਲੋਕ ਬਰਾਤਨਵੀ ਸਰਕਾਰ ਵੱਲੋਂ ਲਾਗੂ ਕੀਤੇ ਰੋਲਟ ਐਕਟ ਦੇ ਵਿਰੋਧ ਵਿਚ ਥਾਂ-ਥਾਂ ਜਨ-ਸਭਾਵਾਂ ਕਰ ਰਹੇ ਸਨ। ਅਜਿਹੀ ਹੀ ਇਕ ਜਨਸਭਾ 13 ਅਪ੍ਰੈਲ 1919 ਨੂੰ ਸ਼ਾਮ 4 ਵਜੇ ਜਲ੍ਹਿਆਂਵਾਲਾ ਬਾਗ਼ ਵਿਚ ਰੱਖੀ ਗਈ ਸੀ। ਇੱਥੇ ਜੁੜੇ ਲੋਕ ਆਪਣੇ ਆਗੂਆਂ ਡਾ. ਸੈਫ਼-ਉਦ-ਦੀਨ ਕਿਚਲੂ ਤੇ ਡਾ. ਸੱਤਿਆਪਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰ ਰਹੇ ਸਨ। ਬਾਗ਼ ਵਿਚ ਜਾਣ ਤੇ ਬਾਹਰ ਨਿਕਲਣ ਲਈ ਸਿਰਫ਼ ਇਕ ਛੋਟਾ ਤੇ ਤੰਗ ਰਸਤਾ ਸੀ। ਇਸ ਮੌਕੇ ਬਰਤਾਨਵੀ ਸਰਕਾਰ ਵੱਲੋਂ ਜਨਰਲ ਡਾਇਰ ਨੂੰ ਕਮਾਂਡ ਸੰਭਾਲੀ ਗਈ ਸੀ। ਜਨਰਲ ਡਾਇਰ ਨੇ ਜਲ੍ਹਿਆਂਵਾਲਾ ਬਾਗ਼ ਵਿਖੇ ਹੋਣ ਵਾਲੇ ਜਲਸੇ ਉਪਰ ਪਾਬੰਦੀ ਲਗਾ ਦਿੱਤੀ। ਜਦੋਂ 4 ਵਜੇ ਵੱਡੀ ਗਿਣਤੀ ਵਿਚ ਲੋਕ ਜਲ੍ਹਿਆਂਵਾਲਾ ਬਾਗ਼ ਵਿਚ ਪਹੁੰਚ ਚੁੱਕੇ ਸਨ ਤਾਂ ਬਿਨਾਂ ਕਿਸੇ ਭੜਕਾਹਟ ਤੇ ਚਿਤਾਵਨੀ ਦੇ ਜਨਰਲ ਡਾਇਰ ਨੇ ਅੰਗਰੇਜ਼ ਸਰਕਾਰ ਵਿਰੁੱਧ ਲੋਕਾਂ ਵਿਚ ਉੱਠ ਰਹੀ ਵਿਰੋਧ ਦੀ ਲਾਟ ਨੂੰ ਬੁਝਾਉਣ ਤੇ ਆਜ਼ਾਦੀ ਸੰਗਰਾਮ ’ਚ ਸ਼ਾਮਿਲ ਲੋਕਾਂ ਨੂੰ ਡਰਾਉਣ-ਧਮਕਾਉਣ ਦੇ ਮਕਸਦ ਨਾਲ ਇਕੱਤਰ ਲੋਕਾਂ ’ਤੇ ਅੰਨ੍ਹੇਵਾਹ ਗੋਲੀਆਂ ਦਾ ਮੀਂਹ ਵਰ੍ਹਾ ਕੇ ਅਣਗਿਣਤ ਲੋਕਾਂ ਨੂੰ ਮਾਰ ਦਿੱਤਾ। ਕਈ ਲੋਕਾਂ ਨੇ ਖੂਹ ਵਿਚ ਛਾਲ ਮਾਰ ਦਿੱਤੀ। ਇਸੇ ਲਈ ਜਲ੍ਹਿਆਂਵਾਲਾ ਬਾਗ਼ ਵਿਚ ਬਣੇ ਖੂਹ ਨੂੰ ਖ਼ੂਨੀ ਖੂਹ ਵੀ ਕਿਹਾ ਜਾਂਦਾ ਹੈ।

ਅੱਜ ਵੀ ਜਲ੍ਹਿਆਂਵਾਲਾ ਬਾਗ਼ ਵਿਚ ਗੋਲ਼ੀਆਂ ਦੇ ਨਿਸ਼ਾਨ ਹਨ। ਇਸ ਕਰਕੇ ਅੰਮ੍ਰਿਤਸਰ ਵਿਚ ਮਨਾਏ ਜਾਂਦੇ ਵਿਸਾਖੀ ਪੁਰਬ ਨੂੰ ਉਸ ਖ਼ੂਨੀ ਸਾਕੇ ਦੀ ਯਾਦ ਵਜੋਂ ਵੀ ਮਨਾਇਆ ਜਾਂਦਾ ਹੈ। ਇਸ ਖ਼ੂਨੀ ਕਾਂਡ ’ਚ ਸ਼ਹੀਦ ਹੋਏ ਲੋਕਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਪ੍ਰਣ ਕਰੀਏ ਕਿ ਅਜਿਹੇ ਗ਼ੈਰ-ਮਨੁੱਖੀ ਕਾਰੇ ਇਸ ਧਰਤੀ ’ਤੇ ਮੁੜ ਕਦੇ ਨਾ ਵਾਪਰਨ। ਇਸ ਖ਼ੂਨੀ ਕਾਰੇ ਦਾ ਬਦਲਾ ਸ਼ਹੀਦ ਊਧਮ ਸਿੰਘ ਨੇ ਪੰਜਾਬ ਦੇ ਉਸ ਵੇਲੇ ਦੇ ਲੈਫਟੀਨੈਂਟ ਗਵਰਨਰ ਮਾਇਕਲ ਓਡਵਾਇਰ ਨੂੰ ਇੰਗਲੈਂਡ ’ਚ ਮਾਰ ਕੇ ਲਿਆ।

Read Latest News and Breaking News at Daily Post TV, Browse for more News

Ad
Ad

Punjab District News