Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਸੁਖਬੀਰ ਬਾਦਲ ਦਾ ਵੱਡਾ ਬਿਆਨ,ਸਰਕਾਰ ਬਣਨ ਤੇ ਪੰਜਾਬ ਨੂੰ ਇੱਕ ਨੰਬਰ ਸੂਬਾ ਨਾ ਬਣਾ ਸਕੇ ਤਾਂ ਮੁੜ ਚੋਣ ਨਾ ਲੜਨ ਦਾ ਕੀਤਾ ਵਾਅਦਾ

Sukhbir Singh Badal Baisakhi Conference:ਸ਼੍ਰੋਮਣੀ ਅਕਾਲੀ ਦਲ ਦੇ ਮੁੜ ਚੌਥੀ ਵਾਰ ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵੱਲੋਂ ਵਿਸਾਖੀ ‘ਤੇ ਪਹਿਲੀ ਵੱਡੀ ਕਾਨਫਰੰਸ ਕੀਤੀ ਗਈ, ਜਿਸ ਵਿੱਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਉਨ੍ਹਾਂ ਦੀ ਅਗਵਾਈ ਵਿੱਚ ਇਕਜੁਟਤਾ ਦਾ ਵੱਡਾ ਪ੍ਰਗਟਾਵਾ ਕਰਦਾ ਵੀ ਵਿਖਾਈ ਦਿੱਤੀ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਜਿਥੇ ਵਿਰੋਧੀ ਪਾਰਟੀਆਂ ਨੂੰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸੁਖਬੀਰ ਬਾਦਲ ਦਾ ਵੱਡਾ ਬਿਆਨ,ਸਰਕਾਰ ਬਣਨ ਤੇ ਪੰਜਾਬ ਨੂੰ ਇੱਕ ਨੰਬਰ ਸੂਬਾ ਨਾ ਬਣਾ ਸਕੇ ਤਾਂ ਮੁੜ ਚੋਣ ਨਾ ਲੜਨ ਦਾ ਕੀਤਾ ਵਾਅਦਾ
Sukhbir Singh Badal Baisakhi Conference

Sukhbir Singh Badal Baisakhi Conference:ਸ਼੍ਰੋਮਣੀ ਅਕਾਲੀ ਦਲ ਦੇ ਮੁੜ ਚੌਥੀ ਵਾਰ ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵੱਲੋਂ ਵਿਸਾਖੀ ‘ਤੇ ਪਹਿਲੀ ਵੱਡੀ ਕਾਨਫਰੰਸ ਕੀਤੀ ਗਈ, ਜਿਸ ਵਿੱਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਉਨ੍ਹਾਂ ਦੀ ਅਗਵਾਈ ਵਿੱਚ ਇਕਜੁਟਤਾ ਦਾ ਵੱਡਾ ਪ੍ਰਗਟਾਵਾ ਕਰਦਾ ਵੀ ਵਿਖਾਈ ਦਿੱਤੀ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਜਿਥੇ ਵਿਰੋਧੀ ਪਾਰਟੀਆਂ ਨੂੰ ਹੱਥੋ-ਹੱਥ ਲਿਆ, ਉਥੇ ਹੀ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਨੂੰ ਲੈ ਕੇ ਲੋਕਾਂ ਨੂੰ ਅਪੀਲ ਕਰਦਿਆਂ ਵੱਡਾ ਐਲਾਨ ਕੀਤਾ ਹੈ।

ਵਿਸਾਖੀ ਕਾਨਫਰੰਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਦੇ ਇਕੱਠ ਨੂੰ ਸੰਬੋਧਨ ਉਪਰੰਤ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇੱਕ ਵਾਰ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਓ, ਜੇਕਰ ਕੀਤੇ ਵਾਅਦੇ ਪੂਰੇ ਨਾ ਕੀਤੇ ਤਾਂ ਮੈਂ ਜ਼ਿੰਦਗੀ ਭਰ ਚੋਣ ਨਹੀਂ ਲੜਾਂਗਾ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇੱਕ ਵਾਰ ਪੰਜਾਬ ‘ਚ ਆਪਣੀ ਸਰਕਾਰ ਲਿਆ ਦਿਓ, ਪੰਜਾਬ ਨੂੰ ਨੰਬਰ 1 ਸੂਬਾ ਬਣਾ ਦਿਆਂਗੇ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਜੇਕਰ ਉਹ ਅਜਿਹਾ ਨਾ ਕਰ ਸਕੇ ਤਾਂ ਜਿੰਦਗੀ ਭਰ ਚੋਣ ਨਹੀਂ ਲੜਨਗੇ।

ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਸਲ ਵਾਰਿਸ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਹੈ। ਉਨ੍ਹਾਂ ਦਾ ਸਿਰਫ਼ ਇੱਕ ਹੀ ਮਕਸਦ ਹੈ ਕਿ ਇਕੱਲਾ ਪੰਜਾਬ ਹੀ ਨੰਬਰ ਇੱਕ ਬਣਾਉਣਾ। ਉਹ ਵਾਅਦਾ ਕਰਦੇ ਹਨ ਕਿ ਆਪਣੀ ਪਾਰਟੀ ਦੀ ਸਰਕਾਰ ਲਿਆ ਦਿਓ, ਪੰਜਾਬ ਨੂੰ ਨੰਬਰ 1 ਬਣਾਉਣਾ ਸਾਡਾ ਫਰਜ਼ ਹੈ ਅਤੇ ਜੇਕਰ ਅਜਿਹਾ ਨਹੀਂ ਕਰ ਸਕੇ ਤਾਂ ਮੈਂ ਵਾਅਦਾ ਕਰਦਾ ਹਾਂ ਕਿ ਫਿਰ ਕਦੇ ਜ਼ਿੰਦਗੀ ਵਿੱਚ ਚੋਣ ਨਹੀਂ ਲੜਾਂਗਾ।

Read Latest News and Breaking News at Daily Post TV, Browse for more News

Ad
Ad

Punjab District News