Banner
Banner

‘ਯੁੱਧ ਨਸ਼ਿਆਂ ਵਿਰੁੱਧ’: 44ਵੇਂ ਦਿਨ 61 ਨਸ਼ਾ ਤਸਕਰ ਗ੍ਰਿਫ਼ਤਾਰ; 1.3 ਕਿਲੋਗ੍ਰਾਮ ਹੈਰੋਇਨ, 91.3 ਲੱਖ ਰੁਪਏ ਡਰੱਗ ਮਨੀ ਬਰਾਮਦ

‘War on drugs’ in Punjab:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 44ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਅੱਜ 61 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ ਅਤੇ 91.3 ਲੱਖ ਰੁਪਏ ਦੀ ਡਰੱਗ […]
Jaspreet Singh
By : Updated On: 13 Apr 2025 21:52:PM
‘ਯੁੱਧ ਨਸ਼ਿਆਂ ਵਿਰੁੱਧ’: 44ਵੇਂ ਦਿਨ 61 ਨਸ਼ਾ ਤਸਕਰ ਗ੍ਰਿਫ਼ਤਾਰ; 1.3 ਕਿਲੋਗ੍ਰਾਮ ਹੈਰੋਇਨ, 91.3 ਲੱਖ ਰੁਪਏ ਡਰੱਗ ਮਨੀ ਬਰਾਮਦ

‘War on drugs’ in Punjab:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 44ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਅੱਜ 61 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ ਅਤੇ 91.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ ਹੀ 44 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 5926 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 76 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 383 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 50 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 417 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 3 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

Read Latest News and Breaking News at Daily Post TV, Browse for more News

Ad
Ad