Banner
Banner

Breaking News:ਪ੍ਰਤਾਪ ਬਾਜਵਾ ਕੱਲ੍ਹ ਨੂੰ ਹੋਣਗੇ ਪੁਲਿਸ ਸਾਹਮਣੇ ਪੇਸ਼

Notice, Congress leader:ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅੱਜ ਦੁਪਹਿਰ 12 ਵਜੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਜਾਣ ਦੇ ਬਾਵਜੂਦ ਪੰਜਾਬ ਪੁਲਿਸ ਸਾਹਮਣੇ ਪੇਸ਼ ਨਹੀਂ ਹੋਏ। ਉੱਥੇ ਹੀ ਦੂਜੇ ਪਾਸੇ ਬਾਜਵਾ ਦੇ ਵਕੀਲ ਪ੍ਰਦੀਪ ਵਿਰਕ ਨੇ ਕਿਹਾ ਕਿ ਮੇਰੇ ਵੱਲੋਂ ਅੱਜ ਫੇਜ਼ 7 ਸਥਿਤ ਸਾਈਬਰ ਪੁਲਿਸ ਸਟੇਸ਼ਨ […]
Jaspreet Singh
By : Updated On: 14 Apr 2025 15:23:PM
Breaking News:ਪ੍ਰਤਾਪ ਬਾਜਵਾ ਕੱਲ੍ਹ ਨੂੰ ਹੋਣਗੇ ਪੁਲਿਸ ਸਾਹਮਣੇ ਪੇਸ਼
Notice, Congress leader

Notice, Congress leader:ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅੱਜ ਦੁਪਹਿਰ 12 ਵਜੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਜਾਣ ਦੇ ਬਾਵਜੂਦ ਪੰਜਾਬ ਪੁਲਿਸ ਸਾਹਮਣੇ ਪੇਸ਼ ਨਹੀਂ ਹੋਏ।

ਉੱਥੇ ਹੀ ਦੂਜੇ ਪਾਸੇ ਬਾਜਵਾ ਦੇ ਵਕੀਲ ਪ੍ਰਦੀਪ ਵਿਰਕ ਨੇ ਕਿਹਾ ਕਿ ਮੇਰੇ ਵੱਲੋਂ ਅੱਜ ਫੇਜ਼ 7 ਸਥਿਤ ਸਾਈਬਰ ਪੁਲਿਸ ਸਟੇਸ਼ਨ ਪਹੁੰਚ ਕੀਤੀ ਗਈ ਅਤੇ ਪੁਲਿਸ ਅਧਿਕਾਰੀਆਂ ਨੁੰ ਭਰੋਸਾ ਦਿਵਾਇਆ ਕਿ ਬਾਜਵਾ ਕੱਲ੍ਹ (ਮੰਗਲਵਾਰ) ਦੁਪਹਿਰ 2 ਵਜੇ ਜਾਂਚ ਵਿੱਚ ਸ਼ਾਮਲ ਹੋਣਗੇ।

ਕੀ ਹੈ ਮਾਮਲਾ ?

ਇੱਕ ਨਿੱਜੀ ਟੈਲੀਵਿਜ਼ਨ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ, ਕਾਂਗਰਸੀ ਆਗੂ ਬਾਜਵਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ “ਪੰਜਾਬ ਵਿੱਚ 50 ਬੰਬ ਪਹੁੰਚ ਗਏ ਹਨ। ਇਨ੍ਹਾਂ ਵਿੱਚੋਂ 18 ਫਟ ਚੁੱਕੇ ਹਨ ਅਤੇ 32 ਅਜੇ ਫਟਣੇ ਬਾਕੀ ਹਨ।” ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਸੂਬੇ ਦੀ ਰਾਜਨੀਤੀ ਵਿੱਚ ਹਲਚਲ ਮਚ ਗਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸਨੂੰ ਗੰਭੀਰਤਾ ਨਾਲ ਲਿਆ ਅਤੇ ਬਾਜਵਾ ਨੂੰ ਇਸ ਬਿਆਨ ਦੇ ਸਰੋਤ ਦਾ ਖੁਲਾਸਾ ਕਰਨ ਲਈ ਕਿਹਾ। ਇਸ ਤੋਂ ਬਾਅਦ ਪੁਲਿਸ ਨੇ ਉਸ ਤੋਂ ਪੁੱਛਗਿੱਛ ਕੀਤੀ ਅਤੇ ਐਤਵਾਰ ਨੂੰ ਬਾਜਵਾ ਵਿਰੁੱਧ ਮਾਮਲਾ ਦਰਜ ਕੀਤਾ ਗਿਆ। ਬਾਜਵਾ ‘ਤੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਖਤਰੇ ਵਿੱਚ ਪਾਉਣ ਵਾਲੀ ਗੁੰਮਰਾਹਕੁੰਨ ਜਾਣਕਾਰੀ ਫੈਲਾਉਣ ਸਮੇਤ ਕਈ ਦੋਸ਼ ਲਗਾਏ ਗਏ ਹਨ।

Read Latest News and Breaking News at Daily Post TV, Browse for more News

Ad
Ad