Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਪਟਿਆਲਾ– ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 429.24 ਕਰੋੜ ਰੁਪਏ ਦੇ ਫੰਡ ਵੰਡਣ ਦੀ ਸ਼ਲਾਘਾ ਕੀਤੀ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਕੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਸੁਪਨਿਆਂ ਨੂੰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਪਟਿਆਲਾ– ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 429.24 ਕਰੋੜ ਰੁਪਏ ਦੇ ਫੰਡ ਵੰਡਣ ਦੀ ਸ਼ਲਾਘਾ ਕੀਤੀ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਕੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ।

ਆਪਣੇ ਵਿਚਾਰ ਸਾਂਝੇ ਕਰਦਿਆਂ ਮਾਲੇਟਕੋਟਲਾ ਤੋਂ ਪ੍ਰਭਜੀਤ ਕੌਰ ਨੇ ਕਿਹਾ ਕਿ ਉਹ ਬੀ.ਸੀ.ਏ. ਆਨਰ ਦੀ ਵਿਦਿਆਰਥਣ ਸੀ ਅਤੇ ਉਸ ਦੇ ਪਿਤਾ ਦਿਹਾੜੀਦਾਰ ਹਨ ਅਤੇ ਉਸ ਦੇ ਪਿਤਾ ਲਈ ਪੰਜ ਭੈਣ-ਭਰਾਵਾਂ ਦੀ ਪੜ੍ਹਾਈ ਦਾ ਖਰਚਾ ਚੁੱਕਣਾ ਮੁਸ਼ਕਲ ਸੀ। ਉਸ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਯਤਨਾਂ ਸਦਕਾ ਉਹ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਯੋਗ ਹੋਈ ਹੈ। ਉਸ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੇ ਉਸ ਦੀ ਕਿਸਮਤ ਬਦਲ ਦਿੱਤੀ ਹੈ, ਜਿਸ ਲਈ ਉਹ ਬਾਬਾ ਸਾਹਿਬ ਅੰਬੇਦਕਰ ਅਤੇ ਸੂਬਾ ਸਰਕਾਰ ਦੀ ਧੰਨਵਾਦੀ ਹੈ।

ਬੀ.ਸੀ.ਏ. ਆਨਰ ਦੀ ਇੱਕ ਹੋਰ ਵਿਦਿਆਰਥਣ ਮੁਸਕਾਨ ਦੇਵੀ ਨੇ ਵੀ ਕਿਹਾ ਕਿ ਉਹ ਖ਼ੁਸ਼ਕਿਸਮਤ ਹੈ ਕਿ ਸੂਬਾ ਸਰਕਾਰ ਬਾਬਾ ਸਾਹਿਬ ਡਾ. ਬੀ.ਆਰ ਅੰਬੇਦਕਰ ਦੀ ਵਿਰਾਸਤ ਨੂੰ ਅੱਗੇ ਵਧਾ ਰਹੀ ਹੈ ਤਾਂ ਜੋ ਖਾਸ ਕਰ ਕੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਉਨ੍ਹਾਂ ਦੇ ਸੁਪਨਿਆਂ ਨੂੰ ਖੰਭ ਦਿੱਤੇ ਹਨ, ਜਿਸ ਨਾਲ ਉਹ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਇੱਕ ਸਰਗਰਮ ਭਾਈਵਾਲ ਬਣੇ ਹਨ।

ਬੀ ਟੈਕ ਮਕੈਨੀਕਲ ਇੰਜਨੀਅਰਿੰਗ ਦੀ ਗੁਰਲੀਨ ਕੌਰ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੇ ਹਰੇਕ ਵਿਦਿਆਰਥੀ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਵਿੱਚ ਬਹੁਤ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਬਾਬਾ ਸਾਹਿਬ ਅਤੇ ਸੂਬਾ ਸਰਕਾਰ ਦੀ ਰਿਣੀ ਹੈ ਕਿ ਉਨ੍ਹਾਂ ਨੇ ਸਿੱਖਿਆ ਰਾਹੀਂ ਉਨ੍ਹਾਂ ਨੂੰ ਸਸ਼ਕਤ ਬਣਾਇਆ।

ਫਿਜ਼ੀਓਥੈਰੇਪੀ ਵਿਭਾਗ ਤੋਂ ਪ੍ਰੋਫੈਸਰ ਰਵਿੰਦਰ ਕੌਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਮੇਂ ਸਿਰ ਸਕਾਲਰਸ਼ਿਪ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ।

ਇੱਕ ਹੋਰ ਅਧਿਆਪਕਾ ਡਾ. ਜਗਪ੍ਰੀਤ ਕੌਰ ਨੇ ਕਿਹਾ ਕਿ ਉਹ ਇਸ ਗੱਲ ਦੀ ਗਵਾਹ ਹੈ ਕਿ ਇਸ ਸਕੀਮ ਦਾ ਲਾਭ ਕਈ ਵਿਦਿਆਰਥੀਆਂ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕਾਲਰਸ਼ਿਪ ਸਕੀਮ ਕਾਰਨ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਕਈ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੇਸ਼ੇਵਰ ਕੋਰਸਾਂ ਦੀ ਫੀਸ ਨਿਯਮਤ ਕੋਰਸਾਂ ਨਾਲੋਂ ਵੱਧ ਹੈ, ਜਿਸ ਕਾਰਨ ਪੋਸਟ ਮੈਟ੍ਰਿਕ ਸਕੀਮ ਵਿਦਿਆਰਥੀਆਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News