Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਠੇਕੇਦਾਰ ਤੋਂ ਕਮਿਸ਼ਨ ਮੰਗਣ ਦੇ ਦੋਸ਼ ‘ਚ ਵਿਜੀਲੈਂਸ ਵੱਲੋਂ ਸੁਪਰਡੈਂਟ ਇੰਜੀਨੀਅਰ ਗ੍ਰਿਫ਼ਤਾਰ

Vigilance Bureau arrested engineer:ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚਲਾਈ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਸੁਪਰਡੈਂਟ ਇੰਜੀਨੀਅਰ (ਐਸਈ) ਸੰਜੇ ਕੰਵਰ ਨੂੰ ਇੱਕ ਠੇਕੇਦਾਰ ਤੋਂ ਕਮਿਸ਼ਨ ਮੰਗਣ ਦੇ ਦੋਸ਼ ਹੇਠ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਠੇਕੇਦਾਰ ਤੋਂ ਕਮਿਸ਼ਨ ਮੰਗਣ ਦੇ ਦੋਸ਼ ‘ਚ ਵਿਜੀਲੈਂਸ ਵੱਲੋਂ ਸੁਪਰਡੈਂਟ ਇੰਜੀਨੀਅਰ ਗ੍ਰਿਫ਼ਤਾਰ
Vigilance Bureau

Vigilance Bureau arrested engineer:ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚਲਾਈ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਸੁਪਰਡੈਂਟ ਇੰਜੀਨੀਅਰ (ਐਸਈ) ਸੰਜੇ ਕੰਵਰ ਨੂੰ ਇੱਕ ਠੇਕੇਦਾਰ ਤੋਂ ਕਮਿਸ਼ਨ ਮੰਗਣ ਦੇ ਦੋਸ਼ ਹੇਠ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।


ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਲੁਧਿਆਣਾ ਦੇ ਰਹਿਣ ਵਾਲੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ।


ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਨੇ ਨਹਿਰੂ ਰੋਜ਼ ਗਾਰਡਨ, ਸਿਵਲ ਲਾਈਨਜ਼, ਲੁਧਿਆਣਾ ਵਿਖੇ ਪੁਨਰ ਉਸਾਰੀ ਪ੍ਰੋਜੈਕਟ ਲਈ ਟੈਂਡਰ ਲਈ ਅਰਜ਼ੀ ਦਿੱਤੀ ਸੀ ਅਤੇ ਉਪਰੋਕਤ ਮੁਲਜ਼ਮ ਐਸਈ ਨੇ ਉਸਨੂੰ ਇਹ ਟੈਂਡਰ ਅਲਾਟ ਕਰਨ ਦੇ ਬਦਲੇ 10 ਪ੍ਰਤੀਸ਼ਤ ਕਮਿਸ਼ਨ ਰਿਸ਼ਵਤ ਵਜੋਂ ਮੰਗਿਆ ਹੈ। ਰਿਸ਼ਵਤ ਲੈਣ ਸਬੰਧੀ ਕੀਤੀ ਗੱਲਬਾਤ ਸ਼ਿਕਾਇਤਕਰਤਾ ਨੇ ਰਿਕਾਰਡ ਕਰ ਲਈ ਸੀ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ।


ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਉਪਰੋਕਤ ਐਸਈ ਸੰਜੇ ਕੰਵਰ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News