Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

AAP ਵਿਧਾਇਕ ਦੇ ਘਰ ‘ਤੇ ਈਡੀ ਦੀ ਛਾਪੇਮਾਰੀ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਇੱਕ ਟੀਮ ਪੰਜਾਬ ਦੇ ਰੀਅਲ ਅਸਟੇਟ ਕਾਰੋਬਾਰੀ ਅਤੇ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਪਹੁੰਚ ਗਈ ਹੈ। ਈਡੀ ਦੀ ਟੀਮ ਉਨ੍ਹਾਂ ਦੇ ਘਰ ਅਤੇ ਉਸ ਨਾਲ ਜੁੜੇ ਵੱਖ-ਵੱਖ ਸਥਾਨਾਂ ਦੀ ਤਲਾਸ਼ੀ ਲੈ ਰਹੀ ਹੈ। ਈਡੀ ਦੀ ਦਿੱਲੀ ਯੂਨਿਟ ਦੀਆਂ ਟੀਮਾਂ ਸਥਾਨਕ ਪੁਲਿਸ ਦੇ ਨਾਲ ਸਵੇਰੇ ਮੋਹਾਲੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
AAP ਵਿਧਾਇਕ ਦੇ ਘਰ ‘ਤੇ ਈਡੀ ਦੀ ਛਾਪੇਮਾਰੀ
ed

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਇੱਕ ਟੀਮ ਪੰਜਾਬ ਦੇ ਰੀਅਲ ਅਸਟੇਟ ਕਾਰੋਬਾਰੀ ਅਤੇ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਪਹੁੰਚ ਗਈ ਹੈ। ਈਡੀ ਦੀ ਟੀਮ ਉਨ੍ਹਾਂ ਦੇ ਘਰ ਅਤੇ ਉਸ ਨਾਲ ਜੁੜੇ ਵੱਖ-ਵੱਖ ਸਥਾਨਾਂ ਦੀ ਤਲਾਸ਼ੀ ਲੈ ਰਹੀ ਹੈ। ਈਡੀ ਦੀ ਦਿੱਲੀ ਯੂਨਿਟ ਦੀਆਂ ਟੀਮਾਂ ਸਥਾਨਕ ਪੁਲਿਸ ਦੇ ਨਾਲ ਸਵੇਰੇ ਮੋਹਾਲੀ ਦੇ ਜਨਤਾ ਲੈਂਡ ਪ੍ਰਮੋਟਰਜ਼ ਲਿਮਟਿਡ (ਜੇਐਲਪੀਐਲ) ਖੇਤਰ ਵਿੱਚ ਸਿੰਘ ਦੇ ਆਲੀਸ਼ਾਨ ਘਰ ਪਹੁੰਚੀਆਂ।

JLPL ਕੁਲਵੰਤ ਸਿੰਘ ਦੀ ਰੀਅਲ ਅਸਟੇਟ ਕੰਪਨੀ ਹੈ। ਈਡੀ ਦੇ ਸੂਤਰਾਂ ਅਨੁਸਾਰ ਕੁਲਵੰਤ ਸਿੰਘ ਇਸ ਸਮੇਂ ਘਰ ਨਹੀਂ ਹਨ, ਪਰ ਕੇਂਦਰੀ ਏਜੰਸੀ ਦੀ ਟੀਮ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕਰ ਰਹੀ ਹੈ।

ਇਸੇ ਲਈ ਈਡੀ ਦੀ ਛਾਪੇਮਾਰੀ ਚੱਲ ਰਹੀ ਹੈ। ਈਡੀ ਦੇ ਸੂਤਰਾਂ ਅਨੁਸਾਰ, ਇਹ ਛਾਪਾ ਪਰਲ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀਏਸੀਐਲ) ਵਿੱਚ ਹੋਏ ਘੁਟਾਲੇ ਨਾਲ ਸਬੰਧਤ ਹੈ। ਇਹ ਦੋਸ਼ ਹੈ ਕਿ ਪੀਏਸੀਐਲ ਦੇ ਡਾਇਰੈਕਟਰਾਂ ਨੇ ਕਈ ਥਾਵਾਂ ‘ਤੇ ਸਥਿਤ ਜਾਅਲੀ ਕੰਪਨੀਆਂ ਨੂੰ ਟ੍ਰਾਂਸਫਰ ਕਰਕੇ ਨਿਵੇਸ਼ਕਾਂ ਦੇ ਪੈਸੇ ਨੂੰ ਕਥਿਤ ਤੌਰ ‘ਤੇ ਗਬਨ ਕੀਤਾ ਸੀ। ਇਹ ਪੈਸਾ ਫਿਰ ਨਕਦੀ ਵਿੱਚ ਕਢਵਾਇਆ ਗਿਆ ਅਤੇ PACL ਦੇ ਮੁੱਖ ਸਹਿਯੋਗੀਆਂ ਨੂੰ ਸੌਂਪ ਦਿੱਤਾ ਗਿਆ ਅਤੇ ਫਿਰ ਹਵਾਲਾ ਰਾਹੀਂ ਭਾਰਤ ਤੋਂ ਬਾਹਰ ਦੀਆਂ ਕੰਪਨੀਆਂ ਨੂੰ ਜਾਇਦਾਦਾਂ ਖਰੀਦਣ ਲਈ ਟ੍ਰਾਂਸਫਰ ਕੀਤਾ ਗਿਆ। ਈਡੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣੋ ਕੌਣ ਹਨ MLA ਕੁਲਵੰਤ ਸਿੰਘ

ਕੁਲਵੰਤ ਸਿੰਘ ਮੋਹਾਲੀ ਤੋਂ ‘ਆਪ’ ਵਿਧਾਇਕ ਹਨ। ਉਹ ਪੇਸ਼ੇ ਤੋਂ ਵਪਾਰੀ ਹੈ।  ਕੁਲਵੰਤ ਸਿੰਘ ਇਸ ਸਮੇਂ ਜਨਤਾ ਲੈਂਡ ਪ੍ਰਮੋਟਰਜ਼ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਹਨ ਤੇ ਉਨ੍ਹਾਂ ਦਾ ਟਰਨਓਵਰ 1500 ਕਰੋੜ ਰੁਪਏ ਹੈ। ਇਸ ਤੋਂ ਇਲਾਵਾ ਉਸ ਦੀ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਕਈ ਜਾਇਦਾਦਾਂ ਹਨ ਆਮ ਆਦਮੀ ਪਾਰਟੀ ਦੇ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਪੰਜਾਬ ਦੇ ਵੱਡੇ ਰੀਅਲ ਅਸਟੇਟ ਕਾਰੋਬਾਰੀਆਂ ਵਿੱਚੋਂ ਇੱਕ ਹਨ। ਪੰਜਾਬ ਵਿਧਾਨ ਸਭਾ ਦੇ ਸਭ ਤੋਂ ਅਮੀਰ ਵਿਧਾਇਕਾਂ ਵਿੱਚ ਉਨ੍ਹਾਂ ਦਾ ਨਾਂ ਸਭ ਤੋਂ ਉੱਪਰ ਹੈ। 

Read Latest News and Breaking News at Daily Post TV, Browse for more News

Ad
Ad

Punjab District News