Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਲਾਅ ਅਫਸਰਾਂ ਦੀਆਂ ਨਿਯੁਕਤੀਆਂ ਵਿੱਚ ਰਾਖਵਾਂਕਰਨ ਦਾ ਲਾਭ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ -ਈਟੀਓ

Appointment of Law Officers in Punjab: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਬੀਤੇ ਦਿਨੀ ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ ਦੀਆਂ ਨਿਯੁਕਤੀ ਵਿੱਚ ਰਾਖਵਾਂਕਰਨ ਦਾ ਲਾਭ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਕਿਹਾ ਕਿ ਉਹਨਾਂ ਨੇ ਕੇਵਲ ਡਾ ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਦੀ ਪੂਜਾ ਹੀ ਨਹੀਂ ਕੀਤੀ ਬਲਕਿ ਉਹਨਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Appointment of Law Officers in Punjab: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਬੀਤੇ ਦਿਨੀ ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ ਦੀਆਂ ਨਿਯੁਕਤੀ ਵਿੱਚ ਰਾਖਵਾਂਕਰਨ ਦਾ ਲਾਭ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਕਿਹਾ ਕਿ ਉਹਨਾਂ ਨੇ ਕੇਵਲ ਡਾ ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਦੀ ਪੂਜਾ ਹੀ ਨਹੀਂ ਕੀਤੀ ਬਲਕਿ ਉਹਨਾਂ ਦੇ ਨਕਸ਼ੇ ਕਦਮਾਂ ‘ਤੇ ਚੱਲ ਕੇ ਵਿਖਾਇਆ ਅਤੇ ਸਮਾਜਿਕ ਬਰਾਬਰਤਾ ਦੇ ਸਿਧਾਂਤ ਉੱਤੇ ਪਹਿਰਾ ਵੀ ਦਿੱਤਾ ਹੈ।

ਹਰਭਜਨ ਸਿੰਘ ਨੇ ਕਿਹਾ ਕਿ ਸਾਡੀ ਪਾਰਟੀ 2017 ਤੋਂ ਹੀ ਇਹ ਮੰਗ ਕਰ ਰਹੀ ਸੀ ਕਿ ਹੋਰ ਵਿਭਾਗਾਂ ਵਿੱਚ ਨਿਯੁਕਤੀਆਂ ਦੀ ਤਰ੍ਹਾਂ ਲਾਅ ਅਫਸਰਾਂ ਦੀਆਂ ਨਿਯੁਕਤੀ ਵੇਲੇ ਆਮਦਨ ਸੀਮਾ ਅਨੁਸੂਚਿਤ ਜਾਤੀਆਂ ਲਈ ਘੱਟ ਕੀਤੀ ਜਾਵੇ ਪਰ ਉਸ ਵੇਲੇ ਦੀ ਸਰਕਾਰ ਨੇ ਸਾਡੀ ਗੱਲ ਨਹੀਂ ਸੁਣੀ। ਹੁਣ ਅਸੀਂ ਕਾਨੂੰਨ ਵਿੱਚ ਸੋਧ ਕਰਕੇ ਲਾਅ ਅਫਸਰਾਂ ਦੀ ਨਿਯੁਕਤੀ ਵੇਲੇ ਰੱਖੀ ਹੋਈ ਆਮਦਨ ਸੀਮਾ ਨੂੰ ਅਨਸੂਚਿਤ ਜਾਤੀਆਂ ਲਈ ਘੱਟ ਕਰ ਦਿੱਤਾ ਹੈ ਜਿਸ ਨਾਲ ਉਹਨਾਂ ਦੀਆਂ ਨਿਯੁਕਤੀਆਂ ਲਈ ਰਾਹ ਪੱਧਰਾ ਹੋ ਗਿਆ ਹੈ ।

ਕੈਬਨਿਟ ਮੰਤਰੀ ਨੇ ਕਿਹਾ ਕਿ ਅਕਸਰ ਇਸ ਸ਼ਰਤ ਕਾਰਨ ਲਾਅ ਅਫਸਰਾਂ ਦੀਆਂ ਨਿਯੁਕਤੀਆਂ ਵੇਲੇ ਅਨੁਸੂਚਿਤ ਜਾਤੀ ਵਰਗ ਦੀਆਂ ਸੀਟਾਂ ਖਾਲੀ ਰਹਿ ਜਾਂਦੀਆਂ ਸੀ ਪਰ ਹੁਣ ਕੀਤੀ ਸੋਧ ਨਾਲ ਅਜਿਹਾ ਨਹੀਂ ਹੋਵੇਗਾ ਅਤੇ ਇਸ ਵਰਗ ਨੂੰ ਵੀ ਬਣਦਾ ਹੱਕ ਮਿਲੇਗਾ। ਉਹਨਾਂ ਕਿਹਾ ਕਿ ਆਜ਼ਾਦੀ ਦੇ 77 ਸਾਲ ਕਿੰਨੀਆਂ ਪਾਰਟੀਆਂ ਨੇ ਰਾਜ ਕੀਤਾ, ਸਾਰਿਆਂ ਨੇ ਅਨੁਸੂਚਿਤ ਜਾਤੀ ਵਰਗ ਦੀਆਂ ਵੋਟਾਂ ਲਈਆਂ, ਪਰ ਕਿਸੇ ਵੀ ਪਾਰਟੀ ਨੇ ਇਹਨਾਂ ਦੀ ਭਲਾਈ ਲਈ ਕੰਮ ਨਹੀਂ ਕੀਤਾ।

ਉਹਨਾਂ ਕਿਹਾ ਕਿ ਹੁਣ ਜਦੋਂ ਦੀ ਸਾਡੀ ਸਰਕਾਰ ਆਈ ਹੈ, ਪਹਿਲਾਂ ਤਾਂ ਛੇ ਮੰਤਰੀ ਅਨੁਸੂਚਿਤ ਜਾਤੀਆਂ ਚੋਂ ਲਏ, ਫਿਰ ਇਸ ਵਰਗ ਦਾ ਬੈਕਲਾਗ ਸਰਕਾਰੀ ਨੌਕਰੀਆਂ ਵਿੱਚ ਪਿਆ ਸੀ ਉਹ ਪੂਰਾ ਕੀਤਾ ਅਤੇ ਹੁਣ ਲਾਭ ਅਫਸਰਾਂ ਨੂੰ ਛੋਟ ਦਿੱਤੀ। ਗੱਲ ਕੀ ਜੋ ਵੀ ਅਸੀਂ ਇਸ ਵਰਗ ਲਈ ਕਰ ਸਕਦੇ ਸੀ ਕਰ ਰਹੇ ਹਾਂ ਅਤੇ ਕਰਦੇ ਰਹਾਂਗੇ।

Read Latest News and Breaking News at Daily Post TV, Browse for more News

Ad
Ad

Punjab District News