Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਗੁਲਜ਼ਾਰ ਬੌਬੀ ਨੇ ਵਿੱਤ ਮੰਤਰੀ ਅਤੇ ਕਮਿਸ਼ਨ ਦੇ ਚੇਅਰਮੈਨ ਦੀ ਮੌਜੂਦਗੀ ‘ਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

Punjab State Scheduled Castes Commission: ਗੁਲਜ਼ਾਰ ਸਿੰਘ ਬੌਬੀ ਨੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੁਲਜ਼ਾਰ ਸਿੰਘ ਬੌਬੀ ਨੂੰ ਉਨ੍ਹਾਂ ਦੀ ਨਿਯੁਕਤੀ ‘ਤੇ ਵਧਾਈ ਦਿੱਤੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗੁਲਜ਼ਾਰ ਬੌਬੀ ਨੇ ਵਿੱਤ ਮੰਤਰੀ ਅਤੇ ਕਮਿਸ਼ਨ ਦੇ ਚੇਅਰਮੈਨ ਦੀ ਮੌਜੂਦਗੀ ‘ਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

Punjab State Scheduled Castes Commission: ਗੁਲਜ਼ਾਰ ਸਿੰਘ ਬੌਬੀ ਨੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੁਲਜ਼ਾਰ ਸਿੰਘ ਬੌਬੀ ਨੂੰ ਉਨ੍ਹਾਂ ਦੀ ਨਿਯੁਕਤੀ ‘ਤੇ ਵਧਾਈ ਦਿੱਤੀ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਡਾ. ਬੀ.ਆਰ. ਅੰਬੇਡਕਰ ਦੀਆਂ ਸਿੱਖਿਆਵਾਂ ਤੇ ਚੱਲਦਿਆਂ ਆਪਣੀ ਸੇਵਾਵਾਂ ਨਿਭਾਉਣਗੇ।

ਚੀਮਾ ਨੇ ‘ਆਪ’ ਦੇ ਸੰਗਰੂਰ ਜ਼ਿਲ੍ਹਾ ਐਸ.ਸੀ. ਵਿੰਗ ਦੇ ਪ੍ਰਧਾਨ ਵਜੋਂ ਸਮਾਜ ਦੇ ਦੱਬੇ-ਕੁਚਲੇ ਵਰਗ ਲਈ ਕੰਮ ਕਰਨ ਦੇ ਬੌਬੀ ਦੇ ਪਿਛੋਕੜ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਅਨੁਭਵ ਇਸ ਨਵੇਂ ਅਹੁਦੇ ਲਈ ਕੀਮਤੀ ਸਾਬਿਤ ਹੋਵੇਗਾ।

ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਬੌਬੀ ਦਾ ਕਮਿਸ਼ਨ ਵਿੱਚ ਸਵਾਗਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਮਰਪਣ ਭਾਵਨਾ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰੱਖਿਆ ਅਤੇ ਪ੍ਰਚਾਰ ਲਈ ਸੰਗਠਨ ਦੇ ਯਤਨਾਂ ਨੂੰ ਹੋਰ ਮਜ਼ਬੂਤ ਕਰੇਗੀ।

ਇਥੇ ਜਿਕਰਯੋਗ ਹੈ ਕਿ ਗੁਲਜ਼ਾਰ ਸਿੰਘ ਬੌਬੀ, ਸੰਗਰੂਰ ਸ਼ਹਿਰ ਦੇ ਵਸਨੀਕ ਹਨ ਅਤੇ ਉਨ੍ਹਾਂ ਦਾ ਜੱਦੀ ਪਿੰਡ ਬੰਗਾਂਵਾਲੀ ਹੈ। ਉਹ 2016 ਤੋਂ ‘ਆਪ’ ਦੇ ਸੰਗਰੂਰ ਜ਼ਿਲ੍ਹਾ ਐਸਸੀ ਵਿੰਗ ਦੇ ਜੁਆਇੰਟ ਸਕੱਤਰ ਅਤੇ 2018 ਤੋਂ ਪ੍ਰਧਾਨ ਵਜੋਂ ਸੇਵਾ ਨਿਭਾਉਂਦਿਆਂ ਸਮਾਜਿਕ ਕਾਰਜਾਂ ਵਿੱਚ ਸਰਗਰਮੀ ਨਾਲ ਸ਼ਾਮਲ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News