Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਭਗਵੰਤ ਮਾਨ ਜੀ ਪੰਜਾਬ ‘ਤੇ ਹੋਰ ਕਿੰਨੇ ਹਮਲੇ ਹੋਣਗੇ ? ਇੱਕ ਹੋਰ ਥਾਣੇ ‘ਤੇ ਹਮਲੇ ਦਾ ਦਾਅਵਾ, ਮਜੀਠੀਆ ਨੇ ਕਿਹਾ- ਹੁਣ ਟਾਇਰ ਫਟਿਆ ਜਾਂ ਰੇਡੀਏਟਰ….

Punjab Blast Update: ਬੱਬਰ ਖਾਲਸਾ ਇੰਟਰਨੈਸ਼ਨਲ ਦੇ ਅੱਤਵਾਦੀ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੀ ਅਮਰੀਕੀ ਪੁਲਿਸ ਦੁਆਰਾ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਸਾਥੀ ਜੀਵਨ ਫੌਜੀ ਗੁੱਸੇ ਵਿੱਚ ਹਨ। ਉਸਨੇ ਸੋਸ਼ਲ ਮੀਡੀਆ ‘ਤੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਸਰ ਵਿੱਚ ਇੱਕ ਹੋਰ ਬੰਬ ਧਮਾਕਾ ਹੋਇਆ ਹੈ ਪਰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਸ ਤੋਂ ਸਾਫ਼ ਇਨਕਾਰ ਕੀਤਾ ਹੈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਭਗਵੰਤ ਮਾਨ ਜੀ ਪੰਜਾਬ ‘ਤੇ ਹੋਰ ਕਿੰਨੇ ਹਮਲੇ ਹੋਣਗੇ ? ਇੱਕ ਹੋਰ ਥਾਣੇ ‘ਤੇ ਹਮਲੇ ਦਾ ਦਾਅਵਾ, ਮਜੀਠੀਆ ਨੇ ਕਿਹਾ- ਹੁਣ ਟਾਇਰ ਫਟਿਆ ਜਾਂ ਰੇਡੀਏਟਰ….
Bikram Majithia will Appear Before SIT

Punjab Blast Update: ਬੱਬਰ ਖਾਲਸਾ ਇੰਟਰਨੈਸ਼ਨਲ ਦੇ ਅੱਤਵਾਦੀ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੀ ਅਮਰੀਕੀ ਪੁਲਿਸ ਦੁਆਰਾ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਸਾਥੀ ਜੀਵਨ ਫੌਜੀ ਗੁੱਸੇ ਵਿੱਚ ਹਨ। ਉਸਨੇ ਸੋਸ਼ਲ ਮੀਡੀਆ ‘ਤੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਸਰ ਵਿੱਚ ਇੱਕ ਹੋਰ ਬੰਬ ਧਮਾਕਾ ਹੋਇਆ ਹੈ ਪਰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਸ ਤੋਂ ਸਾਫ਼ ਇਨਕਾਰ ਕੀਤਾ ਹੈ। ਇਸ ਨੂੰ ਲੈ ਕੇ ਹੁਣ ਵਿਰੋਧੀ ਧਿਰਾਂ ਵੱਲੋਂ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹੁਣ ਭਾਰਤ-ਪਾਕਿਸਤਾਨ ਸਰਹੱਦ ਨੇੜੇ ਅਜਨਾਲਾ ਥਾਣੇ ਵਿਖੇ ਬਿਲਡਿੰਗ ‘ਚ ਕੋਈ ਬੰਬ ਨੁਮਾ ਚੀਜ਼ ਫਟਣ ਦੀ ਚਰਚਾ ਹੋ ਰਹੀ ਹੈ। ਇਸ ਹਮਲੇ ਦੀ ਜ਼ਿੰਮੇਵਾਰੀ ਵੀ ਪੋਸਟ ਪਾ ਕੇ ਇੱਕ ਗਰੁੱਪ ਨੇ ਲਈ ਹੈ। ਮਜੀਠੀਆ ਨੇ ਸਵਾਲ ਪੁੱਛਿਆ ਕਿ ਹੁਣ ਅਜਨਾਲਾ ਪੁਲਿਸ ਦੱਸੇ ਕੀ ਕੋਈ ਹਮਲਾ ਹੋਇਆ ਹੈ, ਕੋਈ TYRE ਫਟਿਆ ਹੈ RADIATOR ਫਟਿਆ ਹੈ, ਜੋ ਵੀ INCIDENT ਹੋਇਆ ਪੁਲਿਸ ਨੂੰ ਉਸ ਦੀ ਸੱਚਾਈ ਲੋਕਾਂ ਸਾਹਮਣੇ ਰੱਖਣੀ ਚਾਹੀਦੀ ਹੈ !

ਮਜੀਠੀਆ ਨੇ ਕਿਹਾ ਕਿ ਪੰਜਾਬ ‘ਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ। ਰੋਜ਼ ਭਾਰਤ ਪਾਕਿਸਤਾਨ ਸਰਹੱਦ ਨੇੜੇ ਹੋ ਰਹੇ ਹਮਲੇ ਦਰਸਾਉਂਦੇ ਨੇ ਕਿ ਪੰਜਾਬ ‘ਚ ਸਭ ਠੀਕ ਨਹੀਂ ! ਭਗਵੰਤ ਮਾਨ ਜੀ ਹੋਰ ਕਿੰਨੇ ਹਮਲੇ ਹੋਣਗੇ ਪੰਜਾਬ ‘ਤੇ ? ਕੀ ਪੰਜਾਬੀਆਂ ਨੇ ਇਸੇ ਬਦਲਾਅ ਲਈ ਤੁਹਾਨੂੰ ਚੁਣਿਆ ਸੀ?

ਪੋਸਟ ਵਿੱਚ ਜੀਵਨ ਫੌਜੀ ਨੇ ਕਿਹਾ- ਮੈਂ, ਜੀਵਨ ਫੌਜੀ, ਅਜਨਾਲਾ ਪੁਲਿਸ ਸਟੇਸ਼ਨ ‘ਤੇ ਹੋਏ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਲੈਂਦਾ ਹਾਂ। ਇਸ ਗ੍ਰਨੇਡ ਹਮਲੇ ਨੂੰ ਅੰਜਾਮ ਦੇਣ ਦਾ ਮੁੱਖ ਕਾਰਨ ਇਹ ਹੈ ਕਿ ਸਾਡੇ ਬਹੁਤ ਸਾਰੇ ਸਾਥੀਆਂ ਨੂੰ ਜੇਲ੍ਹ ਵਿੱਚੋਂ ਚੁੱਕ ਕੇ ਗੈਰ-ਕਾਨੂੰਨੀ ਪਰਚੇ ਬਣਾਏ ਜਾ ਰਹੇ ਹਨ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਪੰਜਾਬ ਪੁਲਿਸ ਨੇ ਜੋ ਫਿਲਮ ਸ਼ੁਰੂ ਕੀਤੀ ਹੈ ਉਹ 84 ਦੇ ਯੁੱਗ ਨੂੰ ਵਾਪਸ ਲਿਆ ਰਹੀ ਹੈ। ਜਾਂ ਤਾਂ ਉਹ ਹਟ ਜਾਣ ਨਹੀਂ ਤਾਂ ਆਉਣ ਵਾਲਾ ਸਮਾਂ ਪੁਲਿਸ ਲਈ ਹੋਰ ਵੀ ਮਾੜਾ ਹੋਵੇਗਾ। ਇਹ ਧਿਆਨ ਦੇਣ ਯੋਗ ਹੈ ਕਿ ਜੀਵਨ ਫੌਜੀ ਆਪਣੇ ਦੋਸਤ ਹੈਪੀ ਪਾਸੀਆ ਬਾਰੇ ਵੀ ਚਿੰਤਤ ਹੈ। ਕਿਉਂਕਿ ਹੁਣ ਉਹ ਅਮਰੀਕੀ ਪੁਲਿਸ ਦੀ ਹਿਰਾਸਤ ਵਿੱਚ ਹੈ ਅਤੇ ਉਸਦੀ ਮਾਂ ਅਤੇ ਭੈਣ ਨੂੰ ਪੁਲਿਸ ਪਹਿਲਾਂ ਹੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਚੁੱਕੀ ਹੈ।

Read Latest News and Breaking News at Daily Post TV, Browse for more News

Ad
Ad

Punjab District News