Punjab News: ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀਂ ਹੈ। ਜਿੱਥ ਪੰਜਾਬ ਪੁਲਿਸ ਡਿਬਰੂਗੜ ਜੇਲ੍ਹ, ਅਸਾਮ ਲਈ ਰਵਾਨਾ ਹੋ ਗਈ ਹੈ। ਟ੍ਰਾਂਜਿ਼ਟ ਰਿਮਾਂਡ ‘ਤੇ ਪੰਜਾਬ ਪੁਲਿਸ ਲੈ ਕੇ ਆਏਗੀ। ਅੰਮ੍ਰਿਤਪਾਲ ‘ਤੇ ਲੱਗਿਆ NSA ਨਹੀਂ ਵਧੇਗਾ।
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਉਤੇ ਲਗਾਏ ਗਏ NSA ਨੂੰ ਅੱਗੇ ਨਹੀਂ ਵਧਾਇਆ ਗਿਆ!
ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਉਤੇ ਐਨਐੱਸਏ (NSA) ਅੱਗੇ ਨਹੀਂ ਵਧਾਇਆ ਗਿਆ ਹੈ। ਪੰਜਾਬ ਪੁਲਿਸ ਉਸਨੂੰ ਟਰਾਂਜ਼ਿਟ ਰਿਮਾਂਡ ‘ਤੇ ਪੰਜਾਬ ਵਾਪਸ ਲਿਆਉਣ ਲਈ ਡਿਬਰੂਗੜ੍ਹ ਜੇਲ੍ਹ, ਅਸਾਮ ਲਈ ਰਵਾਨਾ ਹੋ ਗਈ ਹੈ। ਅੰਮ੍ਰਿਤਪਾਲ ਸਿੰਘ ਦੇ ਜਲਦੀ ਹੀ ਵਾਪਸ ਆਉਣ ਦੀ ਉਮੀਦ ਹੈ।
ਅਜਨਾਲਾ ਥਾਣੇ ‘ਤੇ ਹੋਏ ਹਮਲੇ ਨੂੰ ਲੈ ਕੇ ਹੋਏਗੀ ਜਾਂਚ
ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲੈ ਕੇ ਆਉਣ ਤੋਂ ਬਾਅਦ ਜਲਦੀ ਹੀ ਅਜਨਾਲਾ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਜਿੱਥੋਂ ਉਨ੍ਹਾਂ ਦਾ ਰਿਮਾਂਡ ਲੈ ਕੇ ਅਜਨਾਲਾ ਥਾਣੇ ‘ਤੇ ਹੋਏ ਹਮਲੇ ਦੇ ਮਾਮਲੇ ਵਿਚ ਪੁੱਛਗਿੱਛ ਕੀਤੀ ਜਾਵੇਗੀ।
ਅੰਮ੍ਰਿਤਪਾਲ ‘ਤੇ ਲੱਗੇ NSA ਦੀ ਮਿਆਦ 22 ਅਪ੍ਰੈਲ ਨੂੰ ਖ਼ਤਮ ਹੋ ਰਹੀ ਹੈ ਅਤੇ ਇਸ ਵਿਚ ਮੁੜ ਵਾਧਾ ਨਹੀਂ ਕੀਤਾ ਜਾਵੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਸਾਮ ਦੀ ਡਿੱਬਰਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾ ਚੁੱਕਿਆ ਹੈ।
ਜਾਣੋ ਅਜਨਾਲਾ ਥਾਣੇ ਹਮਲੇ ਦੇ ਮਾਮਲੇ ਬਾਰੇ
ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਭੀੜ ਨੇ 23 ਫਰਵਰੀ 2023 ਨੂੰ ਅਜਨਾਲਾ ਥਾਣੇ ਉਤੇ ਹਮਲਾ ਕਰ ਦਿੱਤਾ ਸੀ। ਹਮਲਾਵਰਾਂ ਕੋਲ ਤੇਜ਼ਧਾਰ ਹਥਿਆਰ ਵੀ ਸਨ। ਇਹ ਹਮਲਾ ਥਾਣੇ ਵਿੱਚ ਬੰਦ ਇੱਕ ਸਾਥੀ ਲਵਪ੍ਰੀਤ ਸਿੰਘ ਉਰਫ ਤੂਫਾਨ ਨੂੰ ਛੁਡਾਉਣ ਵਾਸਤੇ ਕੀਤਾ ਗਿਆ ਸੀ। ਪ੍ਰਦਰਸ਼ਨਕਾਰੀਆਂ ਨੇ ਆਪਣੇ ਨਾਲ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਵੀ ਲਿਆਂਦੀ ਹੋਈ ਸੀ। ਇਸ ਘਟਨਾ ਵਿੱਚ ਪੁਲਿਸ ਅਧਿਕਾਰੀ ਅਤੇ ਕਈ ਪੁਲਿਸ ਕਰਮਚਾਰੀ ਜ਼ਖ਼ਮੀ ਹੋ ਗਏ ਸਨ।