ਸਿਹਤ ਮੰਤਰੀ ਮੰਡੀਆਂ ‘ਚ ਪਹੁੰਚੇ ਡਾ ਬਲਬੀਰ ਸਿੰਘ, ਬੋਲੇ- ਕੇਂਦਰ ਸਰਕਾਰ ਸਾਰੀਆਂ ਫ਼ਸਲਾਂ ‘ਤੇ ਦੇਵੇ MSP

Procurement of Wheat in Punjab: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੰਡੀਆਂ ‘ਚ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ‘ਤੇ ਐਮ.ਐਸ.ਪੀ. ਦੇਵੇ ਅਤੇ ਨਾਲ ਹੀ ਪੰਜਾਬ ਦਾ ਪਿਛਲੇ […]
Jaspreet Singh
By : Updated On: 18 Apr 2025 18:56:PM
ਸਿਹਤ ਮੰਤਰੀ ਮੰਡੀਆਂ ‘ਚ ਪਹੁੰਚੇ ਡਾ ਬਲਬੀਰ ਸਿੰਘ, ਬੋਲੇ- ਕੇਂਦਰ ਸਰਕਾਰ ਸਾਰੀਆਂ ਫ਼ਸਲਾਂ ‘ਤੇ ਦੇਵੇ MSP
ਡਾ ਬਲਬੀਰ ਸਿੰਘ

Procurement of Wheat in Punjab: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੰਡੀਆਂ ‘ਚ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ‘ਤੇ ਐਮ.ਐਸ.ਪੀ. ਦੇਵੇ ਅਤੇ ਨਾਲ ਹੀ ਪੰਜਾਬ ਦਾ ਪਿਛਲੇ ਤਿੰਨ ਸਾਲਾਂ ਤੋਂ ਰੋਕਿਆ ਹੋਇਆ ਦਿਹਾਤੀ ਵਿਕਾਸ ਫ਼ੰਡ ਵੀ ਜਾਰੀ ਕਰੇ ਤਾਂ ਕਿ ਸੂਬੇ ‘ਚ ਮੰਡੀਕਰਨ ਢਾਂਚਾ ਮਜ਼ਬੂਤ ਕਰਕੇ ਪਿੰਡਾਂ ‘ਚ ਸੜਕਾਂ ਦਾ ਵਿਕਾਸ ਕਰਵਾਇਆ ਜਾ ਸਕੇ।

ਸਿਹਤ ਮੰਤਰੀ ਨੇ ਇਸ ਦੌਰਾਨ ਮੰਡੌੜ, ਧੰਗੇੜਾ, ਬਖ਼ਸ਼ੀਵਾਲਾ, ਲੰਗ ਤੇ ਪਟਿਆਲਾ ਦੀਆਂ ਅਨਾਜ ਮੰਡੀਆਂ ਵਿਖੇ ਕਿਸਾਨਾਂ, ਆੜਤੀਆਂ ਤੇ ਲੇਬਰ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਇਸ ਗੱਲੋਂ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਕਿ ਇਸ ਵਾਰ ਕਣਕ ਦੀ ਸੋਨੇ ਵਰਗੀ ਬੰਪਰ ਫ਼ਸਲ ਹੋਈ ਹੈ, ਇਸ ਨਾਲ ਕਿਸਾਨ ਵੀ ਖੁਸ਼ ਹਨ ਤੇ ਆੜਤੀਆ ਤੇ ਮਜ਼ਦੂਰ ਵੀ ਖੁਸ਼ ਹੈ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਮਾਰਕੀਟ ਕਮੇਟੀ ਨਾਭਾ ਦੇ ਚੇਅਰਮੈਨ ਗੁਰਦੀਪ ਸਿੰਘ ਟਿਵਾਣਾ, ਮਾਰਕੀਟ ਕਮੇਟੀ ਭਾਦਸੋਂ ਦੇ ਚੇਅਰਮੈਨ ਗੁਰਦੀਪ ਸਿੰਘ ਦੀਪਾ ਰਾਮਗੜ੍ਹ ਸਮੇਤ ਖੁਰਾਕ ਤੇ ਸਿਵਲ ਸਪਲਾਈਜ, ਮੰਡੀ ਬੋਰਡ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਰਹੇ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਸੋਨੇ ਵਰਗੀ ਕਣਕ ਦੀ ਫ਼ਸਲ ਦੀ ਖਰੀਦ ਲਈ ਸਾਰੀਆਂ ਮੰਡੀਆਂ ਵਿੱਚ ਪੁਖ਼ਤਾ ਇੰਤਜਾਮ ਕੀਤੇ ਸਨ, ਇਸ ਲਈ ਸਰਕਾਰ ਕਣਕ ਦਾ ਇੱਕ-ਇੱਕ ਦਾਣਾ ਸੁਚੱਜੇ ਢੰਗ ਨਾਲ ਖਰੀਦ ਰਹੀ ਹੈ। ਉਨ੍ਹਾਂ ਨੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਲਿਫ਼ਟਿੰਗ ਤੇਜ ਕਰਵਾਈ ਜਾਵੇ।

ਪੰਜਾਬ ਦੇ ਕਿਸਾਨ ਭਰ ਦੇਣਗੇ ਅੰਨ ਭੰਡਾਰ – ਡਾ. ਬਲਬੀਰ ਸਿੰਘ

ਡਾ. ਬਲਬੀਰ ਸਿੰਘ ਨੇ ਸਮੂਹ ਕਿਸਾਨਾਂ, ਆੜਤੀਆਂ ਤੇ ਲੇਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 2021 ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੂਰਾ ਕਰਨ।

https://twitter.com/i/broadcasts/1MnGnwyNgXmJO

ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਪਣੇ ਵਾਅਦੇ ਮੁਤਾਬਕ ਦੇਸ਼ ਦੇ 80 ਕਰੋੜ ਲੋਕਾਂ ਨੂੰ ਵੰਡੇ ਜਾਣ ਵਾਲੇ ਪੰਜਾਬ ਦੇ ਕਿਸਾਨਾਂ ਵੱਲੋਂ ਦਿੱਤੇ ਜਾਂਦੇ ਅਨਾਜ ਸਮੇਤ ਦਾਲਾਂ, ਛੋਲੇ, ਤੇਲ ਬੀਜਾਂ ‘ਤੇ ਐਮ.ਐਸ.ਪੀ. ਦੇਣ, ਤਾਂ ਪੰਜਾਬ ਦਾ ਕਿਸਾਨ ਕਣਕ-ਝੋਨੇ ਦੀ ਤਰ੍ਹਾਂ ਬਾਕੀ ਫ਼ਸਲਾਂ ਨਾਲ ਵੀ ਅੰਨ ਭੰਡਾਰ ਭਰ ਦੇਵੇਗਾ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਿਵੇਂ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਲਈ ਤਨਦੇਹੀ ਨਾਲ ਲੱਗੀ ਹੋਈ ਹੈ ਉਸੇ ਤਰ੍ਹਾਂ ਕਿਸਾਨ ਵੀ ਦੇਸ਼ ਦਾ ਅੰਨ ਭੰਡਾਰ ਭਰਨ ਲੱਗੇ ਹੋਏ ਹਨ, ਇਸ ਲਈ ਕਿਸਾਨਾਂ ਨੂੰ ਕੇਂਦਰ ਦੀ ਮਦਦ ਦੀ ਵੀ ਲੋੜ ਹੈ।

Read Latest News and Breaking News at Daily Post TV, Browse for more News

Ad
Ad