Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

weather Update: ਪੰਜਾਬ ਵਿੱਚ ਅੱਜ ਵੀ ਮੌਸਮ ਵਿਭਾਗ ਨੇ ਜਾਰੀ ਕੀਤਾ ਮੀਂਹ ਲਈ ਅਲਰਟ

Punjab weather Update: ਪੰਜਾਬ ਵਿੱਚ ਅੱਜ ਸ਼ਨੀਵਾਰ ਨੂੰ ਵੀ ਮੀਂਹ ਸਬੰਧੀ ਯੈਲੋਂ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ, ਰਾਜ ਦੇ ਕਈ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਸ਼ੁੱਕਰਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਪਰ ਇਸ ਦੇ ਬਾਵਜੂਦ ਸੂਬੇ ਵਿੱਚ ਤਾਪਮਾਨ ਵਧਦਾ ਹੀ ਜਾ ਰਿਹਾ ਹੈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
weather Update: ਪੰਜਾਬ ਵਿੱਚ ਅੱਜ ਵੀ ਮੌਸਮ ਵਿਭਾਗ ਨੇ ਜਾਰੀ ਕੀਤਾ ਮੀਂਹ ਲਈ ਅਲਰਟ

Punjab weather Update: ਪੰਜਾਬ ਵਿੱਚ ਅੱਜ ਸ਼ਨੀਵਾਰ ਨੂੰ ਵੀ ਮੀਂਹ ਸਬੰਧੀ ਯੈਲੋਂ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ, ਰਾਜ ਦੇ ਕਈ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਸ਼ੁੱਕਰਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਪਰ ਇਸ ਦੇ ਬਾਵਜੂਦ ਸੂਬੇ ਵਿੱਚ ਤਾਪਮਾਨ ਵਧਦਾ ਹੀ ਜਾ ਰਿਹਾ ਹੈ। ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.8 ਡਿਗਰੀ ਵੱਧ ਹੈ।

ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਮੌਜੂਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.8 ਡਿਗਰੀ ਵੱਧ ਹੈ, ਜਿਸ ਕਾਰਨ ਗਰਮੀ ਦਾ ਪ੍ਰਭਾਵ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਹੈ।

ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 42.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਪੂਰੇ ਪੰਜਾਬ ਵਿੱਚ ਸਭ ਤੋਂ ਵੱਧ ਹੈ। ਇਸ ਤੋਂ ਬਾਅਦ, ਲੁਧਿਆਣਾ ਵਿੱਚ 39.0 ਡਿਗਰੀ, ਪਟਿਆਲਾ ਵਿੱਚ 38.8 ਡਿਗਰੀ ਅਤੇ ਮੋਗਾ ਦੇ ਬੁੱਧ ਸਿੰਘ ਵਾਲਾ ਸਟੇਸ਼ਨ ‘ਤੇ ਤਾਪਮਾਨ 38.1 ਡਿਗਰੀ ਦਰਜ ਕੀਤਾ ਗਿਆ।

ਸ਼ੁੱਕਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲੀਆਂ। ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਓਰੇਜ ਅਲਰਟ ਦੇ ਵਿਚਕਾਰ, ਮੋਗਾ ਵਿੱਚ 4 ਮਿਲੀਮੀਟਰ, ਲੁਧਿਆਣਾ ਵਿੱਚ 2 ਮਿਲੀਮੀਟਰ ਅਤੇ ਫਿਰੋਜ਼ਪੁਰ ਵਿੱਚ 2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਇਸ ਦੇ ਬਾਵਜੂਦ, ਅੱਜ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਸੰਗਰੂਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News