Journalism Of Hope
BREAKING NEWS
पानीपत में सनसनीखेज वारदात: 60 वर्षीय किसान की हत्या, शव को प्लास्टिक के कट्टे में बांध साइकिल पर 2.5 KM ढोया... ਰੇਵਾੜੀ 'ਚ ਦੁਖਾਂਤ: ਅਣਪਛਾਤੇ ਕਾਰਨਾਂ ਕਰਕੇ ਪਤੀ-ਪਤਨੀ ਨੇ ਫਾਹਾ ਲੈ ਕੇ ਦਿੱਤੀ ਜਾਨ... ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ: ਐਤਵਾਰ 19 ਜੁਲਾਈ ਨੂੰ ਵੀ ਬਾਲਣ ਦੀਆਂ ਦਰਾਂ ਸਥਿਰ; ਜਾਣੋ ਆਪਣੇ ਸ਼ਹਿਰ ਦਾ ਤਾਜ਼ਾ ਰੇਟ

ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸ਼੍ਰੋਮਣੀ ਕਮੇਟੀ ਨੇ ਸੁਝਾਵਾਂ ਦੇ ਸਮੇਂ ਵਿਚ ਕੀਤਾ ਵਾਧਾ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਜ਼ੁੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਮੰਗੇ ਸੁਝਾਵਾਂ ਦੇ ਸਮੇਂ ਵਿਚ ਵਾਧਾ ਕਰ ਦਿੱਤਾ ਹੈ। ਹੁਣ ਇਹ ਸੁਝਾਅ 20 ਮਈ 2025 ਤੱਕ ਭੇਜੇ ਜਾ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ […]
ਮਨਵੀਰ ਰੰਧਾਵਾ
By : Updated On: 21 Apr 2025 17:30:PM
ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸ਼੍ਰੋਮਣੀ ਕਮੇਟੀ ਨੇ ਸੁਝਾਵਾਂ ਦੇ ਸਮੇਂ ਵਿਚ ਕੀਤਾ ਵਾਧਾ
SGPC

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਜ਼ੁੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਮੰਗੇ ਸੁਝਾਵਾਂ ਦੇ ਸਮੇਂ ਵਿਚ ਵਾਧਾ ਕਰ ਦਿੱਤਾ ਹੈ। ਹੁਣ ਇਹ ਸੁਝਾਅ 20 ਮਈ 2025 ਤੱਕ ਭੇਜੇ ਜਾ ਸਕਣਗੇ।

ਇਸ਼ਤਿਹਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਸਬੰਧੀ ਸੇਵਾ ਨਿਯਮ ਬਣਾਉਣ ਲਈ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ, ਸੰਸਥਾਵਾਂ, ਸਿੰਘ ਸਭਾਵਾਂ, ਸਭਾ ਸੁਸਾਇਟੀਆਂ ਅਤੇ ਸਿੱਖ ਵਿਦਵਾਨਾਂ ਪਾਸੋਂ 20 ਅਪ੍ਰੈਲ 2025 ਤੱਕ ਸੁਝਾਅ ਮੰਗੇ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਬੇਸ਼ੱਕ ਬਹੁਤ ਸਾਰੇ ਸੁਝਾਅ ਪ੍ਰਾਪਤ ਹੋਏ ਹਨ, ਪ੍ਰੰਤੂ ਇਸ ਦੇ ਹੋਰ ਵਿਸਥਾਰ ਲਈ 20 ਮਈ 2025 ਤੱਕ ਦਾ ਸਮਾਂ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਪਹਿਲੇ ਪੁੱਜੇ ਸੁਝਾਵਾਂ ਨੂੰ ਵਾਚਣ ਅਤੇ ਕੱਚਾ ਖਰੜਾ ਤਿਆਰ ਕਰਨ ਦੀ ਪ੍ਰਕਿਰਿਆ ਵੀ ਆਰੰਭੀ ਜਾਵੇਗੀ, ਜਿਸ ਮਗਰੋਂ ਇਕ ਕਮੇਟੀ ਗਠਤ ਕਰਕੇ ਇਸ ਨੂੰ ਅੰਤਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੁਝਾਅ ਪਹਿਲਾਂ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ info@sgpc.net ਅਤੇ ਵਟਸਐਪ ਨੰਬਰ 77101-36200 ਉੱਤੇ ਭੇਜੇ ਜਾਣ।

Read Latest News and Breaking News at Daily Post TV, Browse for more News

Ad
Ad

Punjab District News