Waris Punjab De: ‘ਵਾਰਿਸ ਪੰਜਾਬ ਦੇ’ ਕਥਿਤ ਗਰੁੱਪ ਦੀ ਚੈਟ ਵਾਇਰਲ ਮਾਮਲੇ ਪੁਲਿਸ ਦੀ ਵੱਡੀ ਕਾਰਵਾਈ, ਦੋ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
Punjab News: ਵਾਰਿਸ ਪੰਜਾਬ ਦੇ ਗਰੁੱਪ ਨਾਮਕ ਇੱਕ ਗਰੁੱਪ ਦੀ ਇੱਕ ਵਟਸਐਪ ਚੈਟ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਸੀ ਜਿਸ ਵਿੱਚ ਕੇਂਦਰੀ ਮੰਤਰੀ ਰਣਨੀਤ ਬਿੱਟੂ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਾਰਨ ਬਾਰੇ ਚਰਚਾ ਕੀਤੀ ਜਾ ਰਹੀ ਸੀ। ਵਾਇਰਲ ਵਟਸਐਪ ਚੈਟ ‘ਤੇ ਕਾਰਵਾਈ ਕਰਦਿਆਂ, ਮੋਗਾ ਪੁਲਿਸ ਨੇ ਮੋਗਾ ਸਾਈਬਰ ਪੁਲਿਸ ਸਟੇਸ਼ਨ ਵਿਖੇ 20/25 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ ਅਤੇ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਇੱਕ ਮੋਗਾ ਜ਼ਿਲ੍ਹੇ ਦਾ ਵਸਨੀਕ ਹੈ ਅਤੇ ਦੂਜਾ ਖੰਨਾ ਦਾ ਵਸਨੀਕ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀਆਈਜੀ ਫਰੀਦਕੋਟ ਰੇਂਜ ਅਸ਼ਵਨੀ ਕਪੂਰ ਨੇ ਦੱਸਿਆ ਕਿ ਕੱਲ੍ਹ ਸੋਸ਼ਲ ਮੀਡੀਆ ‘ਤੇ ਇੱਕ ਵਟਸਐਪ ਚੈਟ ਵਾਇਰਲ ਹੋ ਰਹੀ ਸੀ ਜਿਸ ਵਿੱਚ ਕੇਂਦਰੀ ਮੰਤਰੀ ਰਣਨੀਤ ਬਿੱਟੂ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਾਰਨ ਬਾਰੇ ਚਰਚਾ ਕਰ ਰਹੇ ਸਨ।
ਜਿਸ ਵਿੱਚ ਮੋਗਾ ਪੁਲਿਸ ਨੇ 20/25 ਲੋਕਾਂ ਵਿਰੁੱਧ ਮੋਗਾ ਸਾਈਬਰ ਪੁਲਿਸ ਸਟੇਸ਼ਨ ਵਿਖੇ UAPA ਐਕਟ 61/2A, 113.152.353 ਤਹਿਤ ਮਾਮਲਾ ਦਰਜ ਕੀਤਾ ਅਤੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ,ਜਾਂਚ ਅੱਗੇ ਵਧਣ ਦੇ ਨਾਲ-ਨਾਲ ਬਾਕੀ ਦੇ ਨਾਮ ਵੀ ਮਾਮਲੇ ਵਿੱਚ ਸ਼ਾਮਲ ਕੀਤੇ ਜਾਣਗੇ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਇੱਕ ਮੋਗਾ ਦਾ ਰਹਿਣ ਵਾਲਾ ਹੈ ਅਤੇ ਦੂਜਾ ਖੰਨਾ ਦਾ ਰਹਿਣ ਵਾਲਾ ਹੈ।