Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

Punjab News:“ਯੁੱਧ ਨਸ਼ਿਆਂ ਵਿਰੁੱਧ” ਦੌਰਾਨ ਅੱਜ 72 ਨਸ਼ਾ ਤਸਕਰ ਗ੍ਰਿਫ਼ਤਾਰ, ਨਸ਼ਾ ਤਸਕਰਾਂ ਦੀ ਗਿਣਤੀ 6920 ਹੋਈ

Yudh Nasheyan Virudh: ਪੰਜਾਬ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 52ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.9 ਕਿਲੋ ਹੈਰੋਇਨ, 112 ਕਿਲੋ ਭੁੱਕੀ ਅਤੇ 7000 ਰੁਪਏ ਡਰੱਗ ਮਨੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Punjab News:“ਯੁੱਧ ਨਸ਼ਿਆਂ ਵਿਰੁੱਧ” ਦੌਰਾਨ ਅੱਜ 72 ਨਸ਼ਾ ਤਸਕਰ ਗ੍ਰਿਫ਼ਤਾਰ, ਨਸ਼ਾ ਤਸਕਰਾਂ ਦੀ ਗਿਣਤੀ 6920 ਹੋਈ
Harpal Singh Cheema

Yudh Nasheyan Virudh: ਪੰਜਾਬ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 52ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.9 ਕਿਲੋ ਹੈਰੋਇਨ, 112 ਕਿਲੋ ਭੁੱਕੀ ਅਤੇ 7000 ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ਼ 52 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 6920 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 92 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ 460 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 51 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 496 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 2 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News