Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਮੰਤਰੀ ਕਟਾਰੂਚੱਕ ਦਾ ਵੱਡਾ ਬਿਆਨ, ਕਿਹਾ- ਹਰੇਕ ਕਿਸਾਨ ਦੀ ਫਸਲ ਦੇ ਨੁਕਸਾਨ ਦੀ ਕੀਤੀ ਜਾਵੇਗੀ ਭਰਪਾਈ

Wheat Procurement in Punjab: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਸੂਬੇ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਚੋਖੀ ਫਸਲ ਹੋਈ ਹੈ, ਇਸ ਵਾਰ ਪੰਜਾਬ ਕੇਂਦਰੀ ਪੂਲ ਵਿੱਚ 124 ਲੱਖ ਮੀਟਰਕ ਟਨ ਕਣਕ ਦਾ ਯੋਗਦਾਨ ਪਾਵੇਗਾ। ਸੂਬਾ ਇਹ ਟੀਚਾ ਨਿਰਵਿਘਨ ਪ੍ਰਾਪਤ ਕਰਨ ਲਈ ਆਸਵੰਦ ਹੈ। ਕੈਬਨਿਟ ਮੰਤਰੀ ਨੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੰਤਰੀ ਕਟਾਰੂਚੱਕ ਦਾ ਵੱਡਾ ਬਿਆਨ, ਕਿਹਾ- ਹਰੇਕ ਕਿਸਾਨ ਦੀ ਫਸਲ ਦੇ ਨੁਕਸਾਨ ਦੀ ਕੀਤੀ ਜਾਵੇਗੀ ਭਰਪਾਈ

Wheat Procurement in Punjab: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਸੂਬੇ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਚੋਖੀ ਫਸਲ ਹੋਈ ਹੈ, ਇਸ ਵਾਰ ਪੰਜਾਬ ਕੇਂਦਰੀ ਪੂਲ ਵਿੱਚ 124 ਲੱਖ ਮੀਟਰਕ ਟਨ ਕਣਕ ਦਾ ਯੋਗਦਾਨ ਪਾਵੇਗਾ। ਸੂਬਾ ਇਹ ਟੀਚਾ ਨਿਰਵਿਘਨ ਪ੍ਰਾਪਤ ਕਰਨ ਲਈ ਆਸਵੰਦ ਹੈ।

ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਦੇ ਹਰ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਡਿਪਟੀ ਕਮਿਸ਼ਨਰਾਂ ਨੂੰ ਹਾਲ ਹੀ ਵਿੱਚ ਆਈ ਹਨੇਰੀ, ਸ਼ਾਰਟ ਸਰਕਟ ਅਤੇ ਗੜੇਮਾਰੀ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੋਗਾ ਅਨਾਜ ਮੰਡੀ ‘ਚ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਂਦੇ ਹੋਏ, ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਭਰ ਦੀਆਂ ਮੰਡੀਆਂ ਵਿੱਚ 49 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ,ਜਿਸ ਵਿੱਚੋਂ 44.50 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ 5573 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ। ਮੰਤਰੀ ਨੇ ਕਿਹਾ ਕਿ ਉਹਨਾਂ ਨੇ ਚੱਲ ਰਹੀ ਖਰੀਦ ਦਾ ਨਿਰੀਖਣ ਕਰਨ ਲਈ ਸੂਬੇ ਦੀਆਂ ਮੰਡੀਆਂ ਦਾ ਦੌਰਾ ਕਰਦਿਆਂ ਪਾਇਆ ਕਿ ਫਸਲ ਦੀ ਖਰੀਦ ਸੁਚਾਰੂ ਢੰਗ ਨਾਲ ਹੋ ਰਹੀ ਹੈ ਕਿਉਂਕਿ ਸੂਬਾ ਸਰਕਾਰ ਨੇ ਵਿਸਤ੍ਰਿਤ ਪ੍ਰਬੰਧ ਯਕੀਨੀ ਬਣਾਏ ਹਨ।

https://twitter.com/i/broadcasts/1YqxooXXNgBxv

ਸੂਬੇ ਵਿੱਚ ਬਣਾਏ ਗਏ 1864 ਖਰੀਦ ਕੇਂਦਰ

ਉਨ੍ਹਾਂ ਕਿਹਾ ਕਿ ਸੁਚਾਰੂ ਖਰੀਦ ਪ੍ਰਕਿਰਿਆ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1864 ਖਰੀਦ ਕੇਂਦਰ ਬਣਾਏ ਗਏ ਹਨ। ਪੂਰੇ ਸੀਜ਼ਨ ਦੌਰਾਨ ਮੰਡੀਆਂ ਵਿੱਚ 8 ਲੱਖ ਕਿਸਾਨਾਂ ਨੇ ਜਿਨਸ ਲੈ ਕੇ ਆਉਣਾ ਹੈ। ਹੁਣ ਤੱਕ 1.5 ਲੱਖ ਕਿਸਾਨ ਆ ਚੁੱਕੇ ਹਨ। ਕਿਸਾਨ ਖੁਸ਼ ਖੁਸ਼ ਮੰਡੀਆਂ ਵਿੱਚੋਂ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਲੋਡਿੰਗ ਵਾਲੇ ਮਜ਼ਦੂਰਾਂ ਲਈ 10 ਹਜ਼ਾਰ ਕਰੋੜ ਰੁਪਏ ਇਜ਼ਾਫਾ ਕੀਤਾ ਗਿਆ ਹੈ। ਮਜ਼ਦੂਰਾਂ ਦੇ ਰੇਟ ਰੇਵਾਈਜ਼ ਕੀਤੇ ਹਨ।

ਕਿਸਾਨਾਂ ਨੂੰ ਭੁਗਤਾਨ ਦਾ ਹਵਾਲਾ ਦਿੰਦੇ ਹੋਏ, ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਰਾਜ ਸਰਕਾਰ ਖਰੀਦ ਤੋਂ 24 ਘੰਟਿਆਂ ਦੇ ਅੰਦਰ-ਅੰਦਰ ਭੁਗਤਾਨ ਕਰ ਰਹੀ ਹੈ ਅਤੇ ਫਸਲ ਦੀ ਚੁਕਾਈ ਵਿੱਚ ਕੋਈ ਦੇਰੀ ਨਹੀਂ ਹੋ ਰਹੀ। ਪੰਜਾਬ ਸਰਕਾਰ ਨੂੰ 28894 ਰੁਪਏ ਦੀ ਨਕਦ ਕ੍ਰੈਡਿਟ ਸੀਮਾ ਪ੍ਰਾਪਤ ਹੋਈ ਹੈ ਅਤੇ ਭੁਗਤਾਨ ਵਿੱਚ ਕੋਈ ਦੇਰੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਵੇਗੀ ਕਿਉਂਕਿ ਸਾਰੀਆਂ ਸਹੂਲਤਾਂ ਅਤੇ ਤਿਆਰੀਆਂ ਪਹਿਲਾਂ ਹੀ ਪੂਰੀਆਂ ਕਰ ਲਈਆਂ ਗਈਆਂ ਸੀ।

ਮੰਤਰੀ ਕਟਾਰੂਚੱਕ ਨੇ ਕਿਹਾ ਕਿ ਸਬੰਧਤ ਅਧਿਕਾਰੀਆਂ, ਖਰੀਦ ਏਜੰਸੀਆਂ ਅਤੇ ਹੋਰ ਭਾਈਵਾਲਾਂ ਨੂੰ ਲੋੜੀਂਦੇ ਬਾਰਦਾਨੇ, ਤਰਪਾਲਾਂ ਅਤੇ ਕਰੇਟਾਂ ਸਮੇਤ ਢੁਕਵੇਂ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਮਾੜੇ ਮੌਸਮ ਦੀ ਸਥਿਤੀ ਵਿੱਚ ਫਸਲ ਦੀ ਸੁਰੱਖਿਆ ਕੀਤੀ ਜਾ ਸਕੇ।

ਮੋਗਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਸਲ ਦੀ ਆਮਦ ਬਾਰੇ ਬੋਲਦਿਆਂ ਮੰਤਰੀ ਨੇ ਕਿਹਾ ਕਿ ਅੱਜ ਤੱਕ 266442 ਮੀਟਰਕ ਟਨ ਕਣਕ ਪਹੁੰਚੀ ਹੈ, ਜਿਸ ਵਿੱਚੋਂ ਲਗਭਗ 202997 ਮੀਟਰਕ ਟਨ ਖਰੀਦੀ ਗਈ ਹੈ ਅਤੇ 270.79 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਗਈ ਹੈ

Read Latest News and Breaking News at Daily Post TV, Browse for more News

Ad
Ad

Punjab District News