Journalism Of Hope
BREAKING NEWS
ਅਮਿਤ ਸ਼ਾਹ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਦਿੱਤਾ ਇਨਸਾਫ਼ ਦਾ ਭਰੋਸਾ.....ਗੁਰਦਾਸਪੁਰ ‘ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ......ਮਾਣਹਾਨੀ ਕੇਸ ’ਚ ਸਜ਼ਾ ਵਿਰੁੱਧ ਸੈਸ਼ਨ ਕੋਰਟ ਜਾਣਗੇ ਸਿਮਰਜੀਤ ਬੈਂਸ......ਡੀਸੀ ਦੇ ਗੰਨਮੈਨ ਨੇ ਪਤਨੀ ਅਤੇ ਆਪਣੇ ਦੋ ਪੁੱਤਰਾਂ ਨੂੰ ਮਾਰੀ ਗੋਲੀ: ਫੇਰ ਖੁਦ ਵੀ ਕੀਤੀ ਖ਼ੁਦਕੁਸ਼ੀ........ਪਰਮਿੰਦਰ ਝੋਟਾ ਦੇ ਕਤਲ ਕਾਰਨ ਮਾਨਸਾ ’ਚ ਦੁਸਹਿਰੇ ਦੀ ਰੌਣਕ ਗਾਇਬ, ਬਾਜ਼ਾਰਾਂ ’ਚ ਛਾਈ ਸੁੰਨਸਾਨੀ.......CM ਮਾਨ ਦੇ OSD ਰਾਜਬੀਰ ਘੁੰਮਣ ਨੂੰ CBI ਨੇ 22 ਅਕਤੂਬਰ ਨੂੰ ਮੁੜ ਸੱਦਿਆ......ਹਰਿਆਣਾ ਪੁਲਿਸ ’ਚ ਵੱਡਾ ਫੇਰਬਦਲ, 28 IPS/HPS ਅਧਿਕਾਰੀਆਂ ਦੇ ਤਬਾਦਲੇ.......TMC ਛੱਡਣ ਮਗਰੋਂ ਯੂਸੁਫ਼ ਪਠਾਨ ਨੂੰ ਗੁਜਰਾਤ ’ਚ ਰਾਹਤ, ਜ਼ਮੀਨ ਦਾ ਮਾਮਲਾ ਸੁਲਝਿਆ......

ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ ਵਿਚ ਪੰਜਾਬੀ ਨੌਜਵਾਨ ਦੀ ਮੌਤ

Sultanpur Lodhi News: ਸੁਨਹਿਰੀ ਭਵਿੱਖ ਦੀ ਭਾਲ ‘ਚ ਅਤੇ ਰੁਜ਼ਗਾਰ ਲਈ 2018 ਵਿੱਚ ਵਿਦੇਸ਼ ਗਏ ਗੁਰਵਿੰਦਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। Punjabi youth dies in America: ਸੁਲਤਾਨਪੁਰ ਲੋਧੀ ਇਲਾਕੇ ‘ਚ ਉਸ ਸਮੇਂ ਸੋਗ ਦੀ ਲਹਿਰ ਦੌੜ ਪਈ ਜਦੋਂ ਅਮਰੀਕਾ ਵਿਚ ਇਲਾਕੇ ਦੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ ਵਿਚ ਪੰਜਾਬੀ ਨੌਜਵਾਨ ਦੀ ਮੌਤ

Sultanpur Lodhi News: ਸੁਨਹਿਰੀ ਭਵਿੱਖ ਦੀ ਭਾਲ ‘ਚ ਅਤੇ ਰੁਜ਼ਗਾਰ ਲਈ 2018 ਵਿੱਚ ਵਿਦੇਸ਼ ਗਏ ਗੁਰਵਿੰਦਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।

Punjabi youth dies in America: ਸੁਲਤਾਨਪੁਰ ਲੋਧੀ ਇਲਾਕੇ ‘ਚ ਉਸ ਸਮੇਂ ਸੋਗ ਦੀ ਲਹਿਰ ਦੌੜ ਪਈ ਜਦੋਂ ਅਮਰੀਕਾ ਵਿਚ ਇਲਾਕੇ ਦੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਗੁਰਮਿੰਦਰ ਸਿੰਘ (31) ਸਪੁੱਤਰ ਜਰਨੈਲ ਸਿੰਘ ਵਜੋਂ ਹੋਈ। ਮ੍ਰਿਤਕ ਜ਼ਿਲ੍ਹਾ ਕਪੂਰਥਲਾ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਭਾਗੋਅਰਾਈਆਂ ਦਾ ਰਹਿਣ ਵਾਲਾ ਸੀ।

ਗੁਰਵਿੰਦਰ ਸਿੰਘ ਉਰਫ ਗੁਰਵਿੰਦਰ ਚੀਮਾ ਸੁਨਹਿਰੀ ਭਵਿੱਖ ਦੀ ਭਾਲ ‘ਚ ਅਤੇ ਰੁਜ਼ਗਾਰ ਲਈ 2018 ਵਿੱਚ ਵਿਦੇਸ਼ ਗਿਆ ਸੀ ਪਰ ਅਚਾਨਕ ਉਸ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਪਿੰਡ ‘ਚ ਮਾਤਮ ਛਾ ਗਿਆ। ਮ੍ਰਿਤਕ ਨੌਜਵਾਨ ਅਜੇ ਕੁਵਾਰਾ ਸੀ ਅਤੇ ਪਰਿਵਾਰ ਉਮਰ ਅਨੁਸਾਰ ਉਸਦੇ ਵਿਆਹ ਕਰਨ ਬਾਰੇ ਸੋਚ ਰਿਹਾ ਸੀ ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਕਿਸ ਨੂੰ ਪਤਾ ਸੀ ਕਿ ਜਿਸ ਉਮਰੇ ਸ਼ਹਿਨਾਈਆਂ ਵੱਜਣੀਆਂ ਸਨ ਉਸ ਉਮਰੇ ਇਸ ਨੌਜਵਾਨ ਦੀ ਮੌਤ ਤੋਂ ਬਾਅਦ ਘਰ ਵਿੱਚ ਸੱਥਰ ਵਿੱਚ ਜਾਵੇਗਾ।

ਜਾਣਕਾਰੀ ਅਨੁਸਾਰ ਨੌਜਵਾਨ ਅਮਰੀਕਾ ਦੇ ਰੀਡਲੇ ਸ਼ਹਿਰ ਸ਼ਾਮ ਸਮੇਂ ਸੈਰ ਕਰ ਰਿਹਾ ਸੀ, ਇਸ ਦੌਰਾਨ ਪਿੱਛੋਂ ਆ ਰਹੀਆਂ ਦੋ ਗੱਡੀਆਂ ਵੱਲੋਂ ਲਾਪਰਵਾਹੀ ਕਰਦਿਆਂ ਉਸਨੂੰ ਦਰੜ ਦਿੱਤਾ ਗਿਆ। ਜਿਸ ਕਾਰਨ ਗੁਰਮਿੰਦਰ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਹਾਲਾਂਕਿ ਐਬੂਲੈਂਸ ਦੀ ਮਦਦ ਦੇ ਨਾਲ ਉਸਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਪਰੰਤੂ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇਸ ਮੌਕੇ ਤੇ ਇਲਾਕੇ ਦੀਆਂ ਮੁੱਖ ਸ਼ਖਸ਼ੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Read Latest News and Breaking News at Daily Post TV, Browse for more News

Ad
Ad

Punjab District News