Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ, PSPCL ਦਾ JE 30,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

PSPCL’s JE taking Bribe: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੀ ਸਬ-ਡਵੀਜ਼ਨ ਰੂਮੀ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਜਸਮੇਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ, PSPCL ਦਾ JE 30,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ
bribe action

PSPCL’s JE taking Bribe: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੀ ਸਬ-ਡਵੀਜ਼ਨ ਰੂਮੀ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਜਸਮੇਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੀ.ਐਸ.ਪੀ.ਸੀ.ਐਲ. ਮੁਲਾਜ਼ਮ ਨੂੰ ਪਿੰਡ ਦੇਹੜਕਾ, ਸਬ-ਡਵੀਜ਼ਨ ਜਗਰਾਉਂ ਦੇ ਇੱਕ ਸ਼ਿਕਾਇਤਕਰਤਾ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਜੇਈ ਨੇ ਉਸਦੇ ਡੇਅਰੀ ਫਾਰਮ ਨੂੰ ਬਿਜਲੀ ਕੁਨੈਕਸ਼ਨ ਦੇਣ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਦੀ ਇੱਕ ਟੀਮ ਨੇ ਯੋਜਨਾਬੱਧ ਢੰਗ ਨਾਲ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ 30,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਉੱਡਣ ਦਸਤਾ -1, ਥਾਣਾ ਪੰਜਾਬ, ਮੋਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News