ਬਠਿੰਡਾ ਗੁਰਮੁਖੀ ਚੌਂਕ ਦੇ ਨਜ਼ਦੀਕ ਫਰਨੀਚਰ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ
Fire in Furniture Factory: ਬਠਿੰਡਾ ‘ਚ ਇੱਕ ਫਰਨੀਚਰ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਗੁਰਮੁਖੀ ਚੌਂਕ ਦੇ ਨਜ਼ਦੀਕ 24 ਨੰਬਰ ਫਰਨੀਚਰ ਦੀ ਫੈਕਟਰੀ ਨੂੰ ਅਚਾਨਕ ਤੋਂ ਅੱਗ ਲੱਗਣ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਲਈ ਪਹੁੰਚੀਆਂ।
ਦੇਖਦੇ ਹੀ ਦੇਖਦੇ ਅੱਗ ਇਸ ਤਰੀਕੇ ਦੇ ਨਾਲ ਫੈਲ ਗਈ ਕਿ ਫਾਇਰ ਬ੍ਰਿਗੇਡ ਦੀਆਂ ਹੁਣ ਤੱਕ ਪੰਜ ਗੱਡੀਆਂ ਪਹੁੰਚ ਚੁੱਕੀਆਂ ਹਨ। ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਅੱਗ ਬੁਝਾਉਣ ਲਈ ਭਾਰੀ ਮੁਸ਼ਕਤ ਕਰਨੀ ਪਈ। ਖ਼ਬਰ ਲਿੱਖੇ ਜਾਣ ਤੱਕ ਅੱਗ ‘ਤੇ ਕੁਝ ਹੱਦ ਤੱਕ ਕਾਬੂ ਪਾਇਆ ਜਾ ਸਕਿਆ।
ਦੱਸਿਆ ਜਾ ਰਿਹਾ ਹੈ ਕਿ ਇਹ ਫਰਨੀਚਰ ਦੀ ਫੈਕਟਰੀ ਸੀ ਤੇ ਫਰਨੀਚਰ ਦਾ ਸਮਾਨ ਵੱਡੇ ਪੱਧਰ ‘ਤੇ ਇਸ ਫੈਕਟਰੀ ਦੇ ਵਿੱਚ ਤਿਆਰ ਕੀਤਾ ਜਾਂਦਾ ਸੀ। ਫਿਲਹਾਲ ਅੱਗ ਕਾਰਨ ਹੋਏ ਨੁਕਸਾਨ ਦਾ ਹਲੇ ਤੱਕ ਕੋਈ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ। ਅੱਗ ਲੱਗਣ ਦੇ ਕਾਰਨਾਂ ਦਾ ਵੀ ਪਤਾ ਨਹੀਂ ਲੱਗ ਸਕਿਆ। ਪਰ ਇਸ ਗੱਲ ਦਾ ਅੰਦਾਜ਼ਾ ਜ਼ਰੂਰ ਲਗਾਇਆ ਜਾ ਸਕਦਾ ਹੈ ਕਿ ਫੈਕਟਰੀ ਨੂੰ ਅੱਗ ਲੱਗ ਕਾਰਨ ਵੱਡੇ ਪੱਧਰ ‘ਤੇ ਫਰਨੀਚਰ ਦਾ ਸਮਾਂ ਸੜ ਕੇ ਸਵਾਹ ਹੋ ਚੁੱਕਿਆ ਸੀ।