Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਅੰਮ੍ਰਿਤਸਰ ‘ਚ ਕਣਕ ਦੀ ਫ਼ਸਲ ਨੂੰ ਲੱਗੀ ਅੱਗ,ਕਿਸਾਨਾਂ ਨੇ ਟਰੈਕਟਰ ਦੀ ਮੱਦਦ ਨਾਲ ਅੱਗ ਤੇ ਪਾਇਆ ਕਾਬੂ

Amritsar Wheat Crop Catches Fire:ਅੰਮ੍ਰਿਤਸਰ ‘ਚ ਅੱਜ ਯਾਨੀ 25 ਅਪ੍ਰੈਲ ਨੂੰ ਕਣਕ ਦੀ ਫ਼ਸਲ ਨੂੰ ਅੱਗ ਲੱਗ ਗਈ, ਇਹ ਘਟਨਾ ਰਾਜਾਸਾਂਸੀ ਪਿੰਡ ਵਿੱਚ ਵਾਪਰੀ ਹੈ । ਸਾਰੰਗੜਾ ਦੇ ਕਿਸਾਨ ਬਾਲ ਸਿੰਘ ਦੀ 2 ਏਕੜ ਫਸਲ ਸੜ ਕੇ ਸੁਆਹ ਹੋ ਗਈ ਹੈ। ਕਿਸਾਨ ਨੂੰ ਸਵੇਰੇ ਸੂਚਨਾ ਮਿਲੀ ਕਿ ਉਸਦੇ ਖੇਤ ਨੂੰ ਅੱਗ ਲੱਗ ਗਈ ਹੈ। ਅੱਗ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੰਮ੍ਰਿਤਸਰ ‘ਚ ਕਣਕ ਦੀ ਫ਼ਸਲ ਨੂੰ ਲੱਗੀ ਅੱਗ,ਕਿਸਾਨਾਂ ਨੇ ਟਰੈਕਟਰ ਦੀ ਮੱਦਦ ਨਾਲ ਅੱਗ ਤੇ ਪਾਇਆ ਕਾਬੂ
Amritsar Wheat Crop Catches Fire

Amritsar Wheat Crop Catches Fire:ਅੰਮ੍ਰਿਤਸਰ ‘ਚ ਅੱਜ ਯਾਨੀ 25 ਅਪ੍ਰੈਲ ਨੂੰ ਕਣਕ ਦੀ ਫ਼ਸਲ ਨੂੰ ਅੱਗ ਲੱਗ ਗਈ, ਇਹ ਘਟਨਾ ਰਾਜਾਸਾਂਸੀ ਪਿੰਡ ਵਿੱਚ ਵਾਪਰੀ ਹੈ । ਸਾਰੰਗੜਾ ਦੇ ਕਿਸਾਨ ਬਾਲ ਸਿੰਘ ਦੀ 2 ਏਕੜ ਫਸਲ ਸੜ ਕੇ ਸੁਆਹ ਹੋ ਗਈ ਹੈ। ਕਿਸਾਨ ਨੂੰ ਸਵੇਰੇ ਸੂਚਨਾ ਮਿਲੀ ਕਿ ਉਸਦੇ ਖੇਤ ਨੂੰ ਅੱਗ ਲੱਗ ਗਈ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

ਕਿਸਾਨਾਂ ਨੇ ਦੱਸਿਆ ਕਿ ਦੋ ਘੰਟਿਆਂ ਤੱਕ ਨਾ ਤਾਂ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ‘ਤੇ ਪਹੁੰਚੀ ਅਤੇ ਨਾ ਹੀ ਪੁਲਿਸ ਜਾਂ ਪ੍ਰਸ਼ਾਸਨ ਦੇ ਅਧਿਕਾਰੀ। ਪਿੰਡ ਵਾਸੀਆਂ ਨੇ 8-10 ਟਰੈਕਟਰਾਂ ਦੀ ਮਦਦ ਨਾਲ ਪਾਣੀ ਪਾ ਕੇ ਅੱਗ ‘ਤੇ ਕਾਬੂ ਪਾਇਆ। ਕਿਸਾਨ ਬਾਲ ਸਿੰਘ ਨੇ ਦੱਸਿਆ ਕਿ ਉਸਨੇ ਠੇਕੇ ‘ਤੇ ਜ਼ਮੀਨ ਲਈ ਸੀ ਅਤੇ ਖੇਤੀ ਕੀਤੀ ਸੀ।

ਇਸ ਘਟਨਾ ਕਾਰਨ ਉਸਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ ਅਤੇ ਉਹ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ। ਪਿੰਡ ਵਾਸੀ ਬਲਵੰਤ ਸਿੰਘ ਨੇ ਕਿਹਾ ਕਿ ਅੱਗ ਕਿਤੇ ਵੀ ਫੈਲ ਸਕਦੀ ਸੀ। ਉਨ੍ਹਾਂ ਮੰਗ ਕੀਤੀ ਹੈ ਕਿ ਪਿੰਡ ਦੇ ਆਲੇ-ਦੁਆਲੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤਾਇਨਾਤ ਕੀਤੀਆਂ ਜਾਣ ਤਾਂ ਜੋ ਅਜਿਹੀਆਂ ਐਮਰਜੈਂਸੀ ਸਥਿਤੀਆਂ ਵਿੱਚ ਤੁਰੰਤ ਕਾਰਵਾਈ ਕੀਤੀ ਜਾ ਸਕੇ।

Read Latest News and Breaking News at Daily Post TV, Browse for more News

Ad
Ad

Punjab District News