Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਡੇਰਾ ਬਾਬਾ ਨਾਨਕ ‘ਚ ਟੱਲਿਆ ਵੱਡਾ ਹਾਦਸਾ, ਸਕੂਲ ਵੈਨ ਨੂੰ ਲੱਗੀ ਅੱਗ, ਵਾਲ-ਵਾਲ ਬਚੀ ਬੱਚਿਆਂ ਦੀ ਜਾਨ

School Bus Catch fire: ਅੱਜ ਡੇਰਾ ਬਾਬਾ ਨਾਨਕ ਤੇ ਫਤਿਹਗੜ੍ਹ ਚੂੜੀਆਂ ਰੋਡ ਨਜ਼ਦੀਕ ਰੱਤਾ ਪੁੱਲ ‘ਤੇ ਇੱਕ ਨਿੱਜੀ ਸਕੂਲ ਦੀ ਵੈਨ ਨੂੰ ਅੱਗ ਲੱਗ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਜ਼ਦੀਕੀ ਡੇਰੇ ਵਾਲਿਆਂ ਅਤੇ ਆਪਣੇ ਬੱਚੇ ਲੈਣ ਆਏ ਮਾਪਿਆਂ ਨੇ ਦੱਸਿਆ ਕਿ ਜਦੋਂ ਉਹ ਰੱਤਾ ਪੁੱਲ ਉੱਪਰ ਖੜੇ ਸੀ ਤਾਂ ਉਨ੍ਹਾਂ ਦੇਖਿਆ ਕਿ ਬੱਚਿਆਂ ਨੂੰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਡੇਰਾ ਬਾਬਾ ਨਾਨਕ ‘ਚ ਟੱਲਿਆ ਵੱਡਾ ਹਾਦਸਾ, ਸਕੂਲ ਵੈਨ ਨੂੰ ਲੱਗੀ ਅੱਗ, ਵਾਲ-ਵਾਲ ਬਚੀ ਬੱਚਿਆਂ ਦੀ ਜਾਨ
School Bus Catch fire

School Bus Catch fire: ਅੱਜ ਡੇਰਾ ਬਾਬਾ ਨਾਨਕ ਤੇ ਫਤਿਹਗੜ੍ਹ ਚੂੜੀਆਂ ਰੋਡ ਨਜ਼ਦੀਕ ਰੱਤਾ ਪੁੱਲ ‘ਤੇ ਇੱਕ ਨਿੱਜੀ ਸਕੂਲ ਦੀ ਵੈਨ ਨੂੰ ਅੱਗ ਲੱਗ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਜ਼ਦੀਕੀ ਡੇਰੇ ਵਾਲਿਆਂ ਅਤੇ ਆਪਣੇ ਬੱਚੇ ਲੈਣ ਆਏ ਮਾਪਿਆਂ ਨੇ ਦੱਸਿਆ ਕਿ ਜਦੋਂ ਉਹ ਰੱਤਾ ਪੁੱਲ ਉੱਪਰ ਖੜੇ ਸੀ ਤਾਂ ਉਨ੍ਹਾਂ ਦੇਖਿਆ ਕਿ ਬੱਚਿਆਂ ਨੂੰ ਛੱਡ ਕੇ ਆ ਰਹੀ ਫਤਿਹਗੜ ਚੂੜੀਆਂ ਦੀ ਨਿੱਜੀ ਸਕੂਲ ਵੈਨ ਨੂੰ ਅੱਗ ਲੱਗੀ ਹੋਈ ਸੀ। ਜਿਸ ਵਿੱਚ ਕਰੀਬ ਦੋ ਤੋਂ ਤਿੰਨ ਬੱਚੇ ਸਵਾਰ ਸੀ।

ਇਸ ਨੂੰ ਦੇਖਦੇ ਹੀ ਉਨ੍ਹਾਂ ਨੇ ਰੌਲਾ ਪਾਇਆ ਅਤੇ ਡਰਾਈਵਰ ਵੱਲੋਂ ਗੱਡੀ ਰੋਕਣ ‘ਤੇ ਲੋਕਾਂ ਨੇ ਅੱਗ ਉੱਪਰ ਮਿੱਟੀ ਪਾ ਕੇ ਕਾਬੂ ਪਾਇਆ। ਲੋਕਾਂ ਨੇ ਦੱਸਿਆ ਕਿ ਬੱਚਿਆਂ ਦੇ ਰੌਲਾ ਪਾਉਣ ਦੇ ਬਾਵਜੂਦ ਵੀ ਡਰਾਈਵਰ ਨੂੰ ਅੱਗ ਦਾ ਨਹੀਂ ਪਤਾ ਲੱਗਾ ਤੇ ਜਦੋਂ ਸਾਡੇ ਵੱਲੋਂ ਰੌਲਾ ਪਾਇਆ ਤਾਂ ਡਰਾਈਵਰ ਨੇ ਗੱਡੀ ਰੋਕ ਲਈ।

ਉਨ੍ਹਾਂ ਦੱਸਿਆ ਕਿ ਜੇਕਰ ਅੱਗ ‘ਤੇ ਜਲਦੀ ਕਾਬੂ ਨਾ ਪੈਂਦਾ ਤਾਂ ਬੱਚਿਆਂ ਦੇ ਨਾਲ-ਨਾਲ ਕਣਕ ਦੀ ਪੱਕੀ ਫਸਲ ਨੂੰ ਵੱਡਾ ਨੁਕਸਾਨ ਹੋ ਸਕਦਾ ਸੀ। ਉਨ੍ਹਾਂ ਕਥਿਤ ਤੌਰ ‘ਤੇ ਸਕੂਲ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਕੂਲ ਮਾਲਕਾਂ ਵੱਲੋਂ ਬਹੁਤ ਪੁਰਾਣੇ ਮਾਡਲ ਦੀਆਂ ਗੱਡੀਆਂ ਲਗਾਈਆਂ ਹੋਈਆਂ ਹਨ ਜੋ ਕਿ ਆਏ ਦਿਨ ਹਾਦਸੇ ਦਾ ਕਾਰਨ ਬਣ ਰਹੀਆਂ ਹਨ। ਉਧਰ ਰਾਹਗੀਰਾਂ ਵੱਲੋਂ ਤੁਰੰਤ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਨੂੰ ਸੂਚਿਤ ਕੀਤਾ ਗਿਆ ਜਿਨ੍ਹਾਂ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਦੋਂ ਵੈਨ ਦੇ ਡਰਾਈਵਰ ਨਾਲ ਗੱਲ ਕੀਤੀ ਤਾਂ ਉਸ ਨੇ ਦੱਸਿਆ ਕਿ ਵੈਨ ਦੀ ਡੀਜ਼ਲ ਵਾਲੀ ਪੈਪ ਲੀਕ ਹੋਣ ਕਰਕੇ ਅੱਗ ਲੱਗੀ ਸੀ। ਜਿਸ ‘ਤੇ ਜਲਦੀ ਰਾਹਗੀਰਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ ਅਤੇ ਬੱਚਿਆਂ ਨੂੰ ਸੁਰੱਖਿਅਤ ਉਨ੍ਹਾਂ ਦੇ ਘਰ ਪਹੁੰਚਾਇਆ ਗਿਆ।

Read Latest News and Breaking News at Daily Post TV, Browse for more News

Ad
Ad

Punjab District News