Journalism Of Hope
BREAKING NEWS
पानीपत में सनसनीखेज वारदात: 60 वर्षीय किसान की हत्या, शव को प्लास्टिक के कट्टे में बांध साइकिल पर 2.5 KM ढोया... ਰੇਵਾੜੀ 'ਚ ਦੁਖਾਂਤ: ਅਣਪਛਾਤੇ ਕਾਰਨਾਂ ਕਰਕੇ ਪਤੀ-ਪਤਨੀ ਨੇ ਫਾਹਾ ਲੈ ਕੇ ਦਿੱਤੀ ਜਾਨ... ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ: ਐਤਵਾਰ 19 ਜੁਲਾਈ ਨੂੰ ਵੀ ਬਾਲਣ ਦੀਆਂ ਦਰਾਂ ਸਥਿਰ; ਜਾਣੋ ਆਪਣੇ ਸ਼ਹਿਰ ਦਾ ਤਾਜ਼ਾ ਰੇਟ

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਤ

350th Martyrdom Anniversary of 9th Guru Sri Guru Tegh Bahadur Sahib Ji: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਅੱਜ ਸ਼੍ਰੋਮਣੀ ਕਮੇਟੀ ਦੀ ਡਾਇਰੈਕਟੋਰੇਟ ਆਫ […]
Dailypost News
By : Updated On: 26 Apr 2025 16:38:PM
ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਤ

350th Martyrdom Anniversary of 9th Guru Sri Guru Tegh Bahadur Sahib Ji: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਅੱਜ ਸ਼੍ਰੋਮਣੀ ਕਮੇਟੀ ਦੀ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।

ਇਸ਼ਤਿਹਾਰ

ਇਸ ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ, ਕਥਾ ਵਿਚਾਰ ਦੇ ਨਾਲ-ਨਾਲ ਕਵੀਸ਼ਰੀ ਅਤੇ ਕਵਿਤਾ ਰਾਹੀਂ ਹਾਜ਼ਰੀ ਭਰੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਵਿਦਿਅਕ ਸੰਸਥਾਵਾਂ ਵੱਲੋਂ ਵਿਸ਼ੇਸ਼ ਤੌਰ ’ਤੇ ਕਲਾ ਪ੍ਰਦਰਸ਼ਨੀਆਂ ਲਗਾਈਆਂ ਗਈਆਂ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀਆਂ। ਇਸ ਦੇ ਨਾਲ ਹੀ ਗਤਕਾ ਮੁਕਾਬਲੇ ਵੀ ਪ੍ਰਭਾਵਸ਼ਾਲੀ ਸਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਨਵੰਬਰ 2025 ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਗਮ ਹੋਣੇ ਹਨ, ਜਿਸ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸਮਾਗਮਾਂ ਦੀ ਲੜੀ ਚੱਲ ਰਹੀ ਹੈ। ਇਸੇ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸਿੱਖ ਸੰਸਥਾ ਦੇ ਪ੍ਰਬੰਧ ਅਧੀਨ ਚੱਲਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦਾ ਇਹ ਵਿਸ਼ੇਸ਼ ਸਮਾਗਮ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਮੰਤਵ ਬੱਚਿਆਂ ਅਤੇ ਨੌਜੁਆਨਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨਾ ਅਤੇ ਇਤਿਹਾਸ ਦੀ ਜਾਣਕਾਰੀ ਦੇਣਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੀਆਂ ਵਿਦਿਅਕ ਸੰਸਥਾਵਾਂ ਵਿੱਚ ਦੁਨਿਆਵੀ ਵਿਦਿਆ ਦੇ ਨਾਲ ਨਾਲ ਬੱਚਿਆਂ ਨੂੰ ਆਪਣੀ ਵਿਰਾਸਤ ਨਾਲ ਜੋੜਣ ਦਾ ਵੀ ਉਪਰਾਲਾ ਕਰਦੀ ਹੈ। ਵਿਦਿਆਰਥੀਆਂ ਨੂੰ ਧਰਮ ਦੀ ਸਿੱਖਿਆ ਦੇਣ ਦੇ ਨਾਲ ਸਿੱਖ ਜੰਗਜੂ ਕਲਾ ਗਤਕੇ ਦੀ ਵੀ ਸਿੱਖਿਆ ਦਿੱਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਖ਼ੁਸ਼ੀ ਦੀ ਗੱਲ ਹੈ ਕਿ ਅੱਜ ਦੇ ਸਮਾਗਮ ਵਿਚ ਵਿਦਿਆਰਥੀਆਂ ਵੱਲੋਂ ਜਿਥੇ ਗੁਰਬਾਣੀ ਕੀਰਤਨ ਕੀਤਾ ਗਿਆ, ਉਥੇ ਹੀ ਕਥਾ-ਵਿਚਾਰਾਂ ਅਤੇ ਕਵੀਸ਼ਰੀ ਰਾਹੀਂ ਇਤਿਹਾਸ ਦੀ ਸਾਂਝ ਪਾਈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸ਼ਤਾਬਦੀ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News