Banner
Banner

‘ਭਾਰਤ ਨੂੰ ਸਾਡਾ ਪੂਰਾ ਸਮਰਥਨ…’, ਪਹਿਲਗਾਮ ਅੱਤਵਾਦੀ ਹਮਲੇ ‘ਤੇ FBI ਡਾਇਰੈਕਟਰ ਕਾਸ਼ ਪਟੇਲ ਨੇ ਕੀ ਕਿਹਾ ..

FBI Director Kash Patel on Pahalgam attack ; ਪਹਿਲਗਾਮ ਅੱਤਵਾਦੀ ਹਮਲੇ ਦੀ ਪੂਰੀ ਦੁਨੀਆ ਵਿੱਚ ਨਿੰਦਾ ਕੀਤੀ ਜਾ ਰਹੀ ਹੈ। ਕਈ ਦੇਸ਼ਾਂ ਨੇ ਅੱਤਵਾਦ ਵਿਰੁੱਧ ਇਸ ਲੜਾਈ ਵਿੱਚ ਭਾਰਤ ਦਾ ਸਮਰਥਨ ਕਰਨ ਦਾ ਭਰੋਸਾ ਦਿੱਤਾ ਹੈ। ਇਸ ਸੂਚੀ ਵਿੱਚ ਐਫਬੀਆਈ ਡਾਇਰੈਕਟਰ ਕਸ਼ ਪਟੇਲ ਦਾ ਨਾਮ ਵੀ ਜੋੜਿਆ ਗਿਆ ਹੈ। ਕਾਸ਼ ਪਟੇਲ ਦਾ ਕਹਿਣਾ ਹੈ ਕਿ […]
ਮਨਵੀਰ ਰੰਧਾਵਾ
By : Updated On: 27 Apr 2025 08:24:AM
‘ਭਾਰਤ ਨੂੰ ਸਾਡਾ ਪੂਰਾ ਸਮਰਥਨ…’, ਪਹਿਲਗਾਮ ਅੱਤਵਾਦੀ ਹਮਲੇ ‘ਤੇ FBI ਡਾਇਰੈਕਟਰ ਕਾਸ਼ ਪਟੇਲ ਨੇ ਕੀ ਕਿਹਾ ..

FBI Director Kash Patel on Pahalgam attack ; ਪਹਿਲਗਾਮ ਅੱਤਵਾਦੀ ਹਮਲੇ ਦੀ ਪੂਰੀ ਦੁਨੀਆ ਵਿੱਚ ਨਿੰਦਾ ਕੀਤੀ ਜਾ ਰਹੀ ਹੈ। ਕਈ ਦੇਸ਼ਾਂ ਨੇ ਅੱਤਵਾਦ ਵਿਰੁੱਧ ਇਸ ਲੜਾਈ ਵਿੱਚ ਭਾਰਤ ਦਾ ਸਮਰਥਨ ਕਰਨ ਦਾ ਭਰੋਸਾ ਦਿੱਤਾ ਹੈ। ਇਸ ਸੂਚੀ ਵਿੱਚ ਐਫਬੀਆਈ ਡਾਇਰੈਕਟਰ ਕਸ਼ ਪਟੇਲ ਦਾ ਨਾਮ ਵੀ ਜੋੜਿਆ ਗਿਆ ਹੈ। ਕਾਸ਼ ਪਟੇਲ ਦਾ ਕਹਿਣਾ ਹੈ ਕਿ ਅਮਰੀਕਾ ਭਾਰਤ ਦਾ ਪੂਰਾ ਸਮਰਥਨ ਕਰੇਗਾ।

ਕਾਸ਼ ਪਟੇਲ ਨੇ ਪਹਿਲਗਾਮ ਹਮਲੇ ਸੰਬੰਧੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ।

ਇਸ ਪੋਸਟ ਵਿੱਚ, ਉਸਨੇ ਅੱਤਵਾਦ ਦੀ ਸਖ਼ਤ ਨਿੰਦਾ ਕੀਤੀ ਹੈ। ਇੰਸਟਾਗ੍ਰਾਮ ‘ਤੇ ਪੋਸਟ ਸਾਂਝੀ ਕਰਦੇ ਹੋਏ, ਕਾਸ਼ ਪਟੇਲ ਨੇ ਲਿਖਿਆ ਕਿ ਐਫਬੀਆਈ ਕਸ਼ਮੀਰ ਅੱਤਵਾਦੀ ਹਮਲੇ ਦੇ ਸਾਰੇ ਪੀੜਤਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹੈ। ਅਸੀਂ ਭਾਰਤ ਸਰਕਾਰ ਨੂੰ ਆਪਣਾ ਪੂਰਾ ਸਮਰਥਨ ਦੇਵਾਂਗੇ। ਇਹ ਹਮਲਾ ਦੁਨੀਆ ਨੂੰ ਯਾਦ ਦਿਵਾਉਂਦਾ ਹੈ ਕਿ ਅੱਤਵਾਦ ਕਿੰਨਾ ਖਤਰਨਾਕ ਹੈ। ਪੀੜਤਾਂ ਲਈ ਪ੍ਰਾਰਥਨਾ ਕਰੋ।

Read Latest News and Breaking News at Daily Post TV, Browse for more News

Ad
Ad