Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਹਰਪਾਲ ਚੀਮਾ ਨੇ ਪੰਚਾਇਤਾਂ ਤੇ ਹੋਰਨਾਂ ਸਮਾਜਿਕ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ ਵੰਡੀ 70 ਲੱਖ ਦੀ ਗ੍ਰਾਂਟ

Harpal Cheema distributed grants for development works:ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਦਿੜ੍ਹਬਾ ਤੋਂ ਵਿਧਾਇਕ ਸ. ਹਰਪਾਲ ਸਿੰਘ ਚੀਮਾ ਨੇ ਅੱਜ ਸਰਬਸੰਮਤੀ ਕਰਨ ਵਾਲੀਆਂ ਪੰਚਾਇਤਾਂ, ਯੁਵਕ ਕਲੱਬਾਂ ਅਤੇ ਹੋਰਨਾਂ ਸਮਾਜਿਕ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ ਤਕਰੀਬਨ 70 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਹਰਪਾਲ ਚੀਮਾ ਨੇ ਪੰਚਾਇਤਾਂ ਤੇ ਹੋਰਨਾਂ ਸਮਾਜਿਕ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ ਵੰਡੀ 70 ਲੱਖ ਦੀ ਗ੍ਰਾਂਟ

Harpal Cheema distributed grants for development works:ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਦਿੜ੍ਹਬਾ ਤੋਂ ਵਿਧਾਇਕ ਸ. ਹਰਪਾਲ ਸਿੰਘ ਚੀਮਾ ਨੇ ਅੱਜ ਸਰਬਸੰਮਤੀ ਕਰਨ ਵਾਲੀਆਂ ਪੰਚਾਇਤਾਂ, ਯੁਵਕ ਕਲੱਬਾਂ ਅਤੇ ਹੋਰਨਾਂ ਸਮਾਜਿਕ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ ਤਕਰੀਬਨ 70 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਤੋਂ ‘ਰੰਗਲਾ ਪੰਜਾਬ’ ਬਣਾਉਣ ਲਈ ਹਰ ਲੋੜੀਂਦਾ ਯਤਨ ਕੀਤਾ ਜਾ ਰਿਹਾ ਹੈ ਅਤੇ ਸਮਾਜ ਦੀ ਬਿਹਤਰੀ ਲਈ ਕੀਤੇ ਜਾਣ ਵਾਲੇ ਹਰ ਕੰਮ ਲਈ ਜ਼ਰੂਰੀ ਫੰਡ ਉਪਲਬਧ ਕਰਵਾਉਣੇ ਯਕੀਨੀ ਬਣਾਏ ਜਾ ਰਹੇ ਹਨ।

ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਨ ਸਰਕਾਰ ਪੰਜਾਬੀਆਂ ਨਾਲ ਕੀਤਾ ਹਰ ਇੱਕ ਵਾਅਦਾ ਪੂਰਾ ਕਰ ਰਹੀ ਹੈ ਅਤੇ ਮੁੱਖ ਮੰਤਰੀ ਦੀ ਅਪੀਲ ‘ਤੇ ਜਿਨ੍ਹਾਂ ਪਿੰਡਾਂ ਨੇ ਸਰਬਸੰਮਤੀ ਨਾਲ ਪੰਚਾਇਤਾਂ ਚੁਣੀਆਂ ਹਨ, ਉਹਨਾਂ ਸਾਰੀਆਂ ਪੰਚਾਇਤਾਂ ਨੂੰ ਵਾਅਦੇ ਮੁਤਾਬਕ ਪੰਜ ਲੱਖ ਰੁਪਏ ਦੇ ਵਿਸ਼ੇਸ਼ ਗ੍ਰਾਂਟ ਦੇਣੀ ਵੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਗ੍ਰਾਂਟ ਤੋਂ ਇਲਾਵਾ ਵੀ ਪਿੰਡਾਂ ਦੀਆਂ ਪੰਚਾਇਤਾਂ ਨੂੰ ਲਗਾਤਾਰ ਲੋੜ ਮੁਤਾਬਿਕ ਫੰਡ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਪਿੰਡਾਂ ਵਿੱਚ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋੰ ਨਿਹਾਲਗੜ੍ਹ ਤੇ ਰਤਨਗੜ੍ਹ ਸਿੰਧੜਾ ਦੀਆਂ ਪੰਚਾਇਤਾਂ ਨੂੰ ਸਰਬਸੰਮਤੀ ਲਈ, ਮੁਨਸ਼ੀਵਾਲਾ, ਮੌੜਾਂ, ਮਹਿਲਾਂ, ਗੁੱਜਰਾਂ, ਸਮੂਰਾਂ, ਖੇਤਲਾ ਤੇ ਸਫੀਪੁਰ ਪਿੰਡਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈੱਕ ਵੰਡੇ ਗਏ। ਇਸ ਤੋਂ ਇਲਾਵਾ ਪਿੰਡ ਘਨੌੜ ਜੱਟਾਂ ਦੇ ਦੋ ਵੱਖ-ਵੱਖ ਯੁਵਕ ਕਲੱਬਾਂ ਅਤੇ ਸ਼੍ਰੀ ਗੁਰੂ ਰਵੀਦਾਸ ਪ੍ਰਬੰਧਕ ਕਮੇਟੀ ਨੂੰ ਲੋੜੀਂਦੇ ਸਮਾਜ ਭਲਾਈ ਕੰਮਾਂ ਲਈ ਚੈੱਕ ਵੰਡੇ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਚੇਅਰਮੈਨ ਜਸਵੀਰ ਕੌਰ ਸ਼ੇਰਗਿੱਲ ਸਮੇਤ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਅਤੇ ਹੋਰ ਪਤਵੰਤੇ ਹਾਜ਼ਰ ਸਨ।

Read Latest News and Breaking News at Daily Post TV, Browse for more News

Ad
Ad

Punjab District News