Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਗੁਰਦੁਆਰਾ ਸ਼ਹੀਦ ਬਾਬਾ ਬੋਤਾ ਸਿੰਘ, ਸ਼ਹੀਦ ਬਾਬਾ ਗਰਜਾ ਸਿੰਘ ਦੀ ਨਵੀਂ ਇਮਾਰਤ ਦਾ ਉਦਘਾਟਨ

ਅੰਮ੍ਰਿਤਸਰ– ਸ਼ਹੀਦ ਬਾਬਾ ਬੋਤਾ ਸਿੰਘ ਜੀ, ਸ਼ਹੀਦ ਬਾਬਾ ਗਰਜਾ ਸਿੰਘ ਜੀ ਦੀ ਯਾਦ ਵਿਚ ਬਣੇ ਗੁਰਦੁਆਰਾ ਸਾਹਿਬ ਦੀ ਨਵੀਂ ਤਿਆਰ ਕੀਤੀ ਇਮਾਰਤ ਦੀ ਸੇਵਾ ਮੁਕੰਮਲ ਹੋਣ ਮਗਰੋਂ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਗਤ ਅਰਪਣ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਸੁੱਚਾ ਸਿੰਘ ਤੇ ਬਾਬਾ ਸਤਨਾਮ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗੁਰਦੁਆਰਾ ਸ਼ਹੀਦ ਬਾਬਾ ਬੋਤਾ ਸਿੰਘ, ਸ਼ਹੀਦ ਬਾਬਾ ਗਰਜਾ ਸਿੰਘ ਦੀ ਨਵੀਂ ਇਮਾਰਤ ਦਾ ਉਦਘਾਟਨ

ਅੰਮ੍ਰਿਤਸਰ– ਸ਼ਹੀਦ ਬਾਬਾ ਬੋਤਾ ਸਿੰਘ ਜੀ, ਸ਼ਹੀਦ ਬਾਬਾ ਗਰਜਾ ਸਿੰਘ ਜੀ ਦੀ ਯਾਦ ਵਿਚ ਬਣੇ ਗੁਰਦੁਆਰਾ ਸਾਹਿਬ ਦੀ ਨਵੀਂ ਤਿਆਰ ਕੀਤੀ ਇਮਾਰਤ ਦੀ ਸੇਵਾ ਮੁਕੰਮਲ ਹੋਣ ਮਗਰੋਂ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਗਤ ਅਰਪਣ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਸੁੱਚਾ ਸਿੰਘ ਤੇ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਜਥੇਦਾਰ ਕੌਰ ਸਿੰਘ, ਭਾਈ ਅਜੈਬ ਸਿੰਘ ਅਭਿਆਸੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਸ੍ਰੀ ਅਖੰਡ ਪਾਠ ਸਾਹਿਬ ਭੋਗ ਮਗਰੋਂ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸੁਰਜੀਤ ਸਿੰਘ ਸਭਰਾ ਨੇ ਕੀਤੀ।

ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼ਹੀਦ ਬਾਬਾ ਬੋਤਾ ਸਿੰਘ ਅਤੇ ਸ਼ਹੀਦ ਬਾਬਾ ਗਰਜਾ ਸਿੰਘ ਦਾ ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਹੈ। ਉਨ੍ਹਾਂ ਨੇ ਸਿੱਖੀ ਸਿਦਕ ਦੀ ਮਿਸਾਲ ਕਾਇਮ ਕਰਦਿਆਂ ਆਪਣੀ ਸ਼ਹਾਦਤ ਦਿੱਤੀ। ਉਨ੍ਹਾਂ ਦੀ ਯਾਦ ਵਿਚ ਬਣੇ ਅਸਥਾਨ ਦੀ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ ਮਹਾਂਪੁਰਖਾਂ ਪਾਸੋਂ ਕਰਵਾਈ ਗਈ ਹੈ ਅਤੇ ਇਹ ਕਾਰਜ ਮੁਕੰਮਲ ਹੋਣ ਉਪਰੰਤ ਗੁਰਦੁਆਰਾ ਸਾਹਿਬ ਅੱਜ ਸੰਗਤ ਅਰਪਣ ਕਰ ਦਿੱਤਾ ਗਿਆ ਹੈ। ਉਨ੍ਹਾਂ ਕਾਰਸੇਵਾ ਵਾਲੇ ਮਹਾਂਪੁਰਖਾਂ ਤੇ ਸਹਿਯੋਗ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਬਾਬਾ ਸੁੱਚਾ ਸਿੰਘ, ਬਾਬਾ ਸਤਨਾਮ ਸਿੰਘ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

Read Latest News and Breaking News at Daily Post TV, Browse for more News

Ad
Ad

Punjab District News