Journalism Of Hope
BREAKING NEWS
पानीपत में सनसनीखेज वारदात: 60 वर्षीय किसान की हत्या, शव को प्लास्टिक के कट्टे में बांध साइकिल पर 2.5 KM ढोया... ਰੇਵਾੜੀ 'ਚ ਦੁਖਾਂਤ: ਅਣਪਛਾਤੇ ਕਾਰਨਾਂ ਕਰਕੇ ਪਤੀ-ਪਤਨੀ ਨੇ ਫਾਹਾ ਲੈ ਕੇ ਦਿੱਤੀ ਜਾਨ... ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ: ਐਤਵਾਰ 19 ਜੁਲਾਈ ਨੂੰ ਵੀ ਬਾਲਣ ਦੀਆਂ ਦਰਾਂ ਸਥਿਰ; ਜਾਣੋ ਆਪਣੇ ਸ਼ਹਿਰ ਦਾ ਤਾਜ਼ਾ ਰੇਟ

ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਦੀ ਪਰਕਰਮਾਂ ’ਚ ਪੱਥਰ ਲਗਾਉਣ ਦੀ ਕਾਰਸੇਵਾ ਆਰੰਭ

ਅੰਮ੍ਰਿਤਸਰ- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਦੀ ਪਰਕਰਮਾਂ ਦੇ ਪੱਥਰ ਦੀ ਕਾਰਸੇਵਾ ਅੱਜ ਪੰਥਕ ਪ੍ਰੰਪਰਾਵਾਂ ਅਨੁਸਾਰ ਆਰੰਭ ਕੀਤੀ ਗਈ। ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ […]
Dailypost News
By : Updated On: 28 Apr 2025 17:31:PM
ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਦੀ ਪਰਕਰਮਾਂ ’ਚ ਪੱਥਰ ਲਗਾਉਣ ਦੀ ਕਾਰਸੇਵਾ ਆਰੰਭ

ਅੰਮ੍ਰਿਤਸਰ- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਦੀ ਪਰਕਰਮਾਂ ਦੇ ਪੱਥਰ ਦੀ ਕਾਰਸੇਵਾ ਅੱਜ ਪੰਥਕ ਪ੍ਰੰਪਰਾਵਾਂ ਅਨੁਸਾਰ ਆਰੰਭ ਕੀਤੀ ਗਈ। ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

ਇਸ਼ਤਿਹਾਰ


ਕਾਰਸੇਵਾ ਦੀ ਆਰੰਭਤਾ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਪਾਵਨ ਇਤਿਹਾਸਕ ਅਸਥਾਨ ਦੀਆਂ ਪਰਕਰਮਾਂ ’ਚ ਲੱਗਾ ਪੱਥਰ ਕਾਫ਼ੀ ਪੁਰਾਣਾ ਤੇ ਬਦਲਣ ਯੋਗ ਹੋਣ ਕਾਰਨ ਇਸ ਦੀ ਸੇਵਾ ਕਰਵਾਈ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਕਾਰਜ ਪ੍ਰਸਿੱਧ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਭਲਾਈ ਟਰੱਸਟ ਵਾਲਿਆਂ ਨੂੰ ਸੌਂਪਿਆਂ ਗਿਆ ਹੈ, ਜਿਸ ਦੀ ਅੱਜ ਆਰੰਭਤਾ ਹੋਈ ਹੈ। ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਸੇਵਾ ਵਿਚ ਹਿੱਸਾ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਕੌਰ ਸਿੰਘ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਅਮਨਦੀਪ ਸਿੰਘ ਭਲਾਈ ਕੇਂਦਰ ਵਾਲੇ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ, ਮੈਨੇਜਰ ਹਰਪ੍ਰੀਤ ਸਿੰਘ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਭਾਈ ਸੁਰਿੰਦਰਪਾਲ ਸਿੰਘ, ਸ਼ਮਸ਼ੇਰ ਸਿੰਘ ਜੇਈ, ਮੀਤ ਮੈਨੇਜਰ ਜਸਬੀਰ ਸਿੰਘ, ਕੁਲਦੀਪ ਸਿੰਘ ਪੰਡੋਰੀ, ਗੁਰਮੀਤ ਸਿੰਘ ਆਦਿ ਹਾਜ਼ਰ ਸਨ।

ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਅੰਗਦ ਦੇਵ ਜੀ ਨੇ ਗੁਰਮੁਖੀ ਲਿਪੀ ਨੂੰ ਪ੍ਰਚਲਤ ਕਰਨ ਦੇ ਨਾਲ-ਨਾਲ ਸੰਗਤ ਤੇ ਪੰਗਤ ਦਾ ਸਿਧਾਂਤ ਦਿੱਤਾ, ਜੋ ਮਨੁੱਖਤਾ ਨੂੰ ਬਰਾਬਰੀ ਅਤੇ ਭਾਈਚਾਰਕ ਏਕਤਾ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਅੰਗਦ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਣਾ ਲੈਂਦਿਆਂ ਸਰਬੱਤ ਦੇ ਭਲੇ ਦੇ ਸਿਧਾਂਤ ਨੂੰ ਅਪਣਾਈਏ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਬਣ ਕੇ ਕੌਮ ਦੀ ਚੜ੍ਹਦੀ ਕਲਾ ਵਾਸਤੇ ਹਿੱਸਾ ਪਾਈਏ।

Read Latest News and Breaking News at Daily Post TV, Browse for more News

Ad
Ad

Punjab District News