Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

Canada ’ਚ 21 ਸਾਲਾ ਲੜਕੀ ਦੀ ਹੋਈ ਮੌਤ,ਸਮੁੰਦਰ ਕੰਢਿਓਂ ਸ਼ੱਕੀ ਹਾਲਾਤਾਂ ‘ਚ ਮਿਲੀ ਲਾਸ਼

Punjaban Die In Canada:ਡੇਰਾਬੱਸੀ ਤੋਂ ਕੈਨੇਡਾ ਪੜ੍ਹਨ ਗਈ ਇਕ 21 ਸਾਲਾ ਲੜਕੀ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਛਾਣ 21 ਸਾਲਾ ਦੀ ਵੰਸ਼ਿਕਾ ਦੇ ਰੂਪ ਵਿੱਚ ਹੋਈ ਹੈ। ਮ੍ਰਿਤਕਾ ਦਵਿੰਦਰ ਸੈਣੀ ਵਾਸੀ ਸੈਣੀ ਮੁਹੱਲਾ ਡੇਰਾਬੱਸੀ ਦੀ ਧੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾ ਢਾਈ ਸਾਲ ਪਹਿਲਾਂ ਬਾਰ੍ਹਵੀਂ ਪਾਸ ਕਰਨ ਮਗਰੋਂ ਡੇਰਾਬੱਸੀ ਤੋਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Canada ’ਚ 21 ਸਾਲਾ ਲੜਕੀ ਦੀ ਹੋਈ ਮੌਤ,ਸਮੁੰਦਰ ਕੰਢਿਓਂ ਸ਼ੱਕੀ ਹਾਲਾਤਾਂ ‘ਚ ਮਿਲੀ ਲਾਸ਼
Die

Punjaban Die In Canada:ਡੇਰਾਬੱਸੀ ਤੋਂ ਕੈਨੇਡਾ ਪੜ੍ਹਨ ਗਈ ਇਕ 21 ਸਾਲਾ ਲੜਕੀ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਛਾਣ 21 ਸਾਲਾ ਦੀ ਵੰਸ਼ਿਕਾ ਦੇ ਰੂਪ ਵਿੱਚ ਹੋਈ ਹੈ। ਮ੍ਰਿਤਕਾ ਦਵਿੰਦਰ ਸੈਣੀ ਵਾਸੀ ਸੈਣੀ ਮੁਹੱਲਾ ਡੇਰਾਬੱਸੀ ਦੀ ਧੀ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾ ਢਾਈ ਸਾਲ ਪਹਿਲਾਂ ਬਾਰ੍ਹਵੀਂ ਪਾਸ ਕਰਨ ਮਗਰੋਂ ਡੇਰਾਬੱਸੀ ਤੋਂ ਪੜ੍ਹਾਈ ਕਰਨ ਲਈ ਕੈਨੇਡਾ ਦੇ ਓਟਾਵਾ ਖੇਤਰ ਗਈ ਸੀ। ਉਸ ਵੱਲੋਂ ਦੋ ਸਾਲ ਦੇ ਕੋਰਸ ਵਿੱਚ ਦਾਖ਼ਲਾ ਲਿਆ ਗਿਆ ਸੀ, ਆਖ਼ਰੀ ਪ੍ਰੀਖਿਆ ਉਸ ਨੇ 18 ਅਪ੍ਰੈਲ ਨੂੰ ਦਿੱਤੀ ਸੀ। ਹੁਣ ਕੁੱਝ ਦਿਨ ਤੋਂ ਉਹ ਨੌਕਰੀ ’ਤੇ ਜਾਣ ਲੱਗੀ ਸੀ।

22 ਤਰੀਕ ਨੂੰ ਉਹ ਘਰ ਤੋਂ ਆਪਣੀ ਨੌਕਰੀ ’ਤੇ ਗਈ ਸੀ ਪਰ ਵਾਪਸ ਨਹੀਂ ਆਈ। ਉਸ ਦੀ 25 ਤਰੀਕ ਨੂੰ ਆਈਲੈਟਸ ਦੀ ਪ੍ਰੀਖਿਆ ਸੀ, ਜਿਸ ਲਈ ਉਸ ਦੇ ਨਾਲ ਪੇਪਰ ਦੇਣ ਜਾਣ ਵਾਲੀ ਸਹੇਲੀ ਵੱਲੋਂ ਵਾਰ-ਵਾਰ ਫੋਨ ਕੀਤੇ ਗਏ ਪਰ ਫੋਨ ਬੰਦ ਆ ਰਿਹਾ ਸੀ। ਉਹ ਪ੍ਰੀਖਿਆ ਦੇਣ ਮਗਰੋਂ ਜਦ ਵੰਸ਼ਿਕਾ ਦੇ ਘਰ ਆ ਕੇ ਦੇਖਿਆ ਤਾਂ ਪਤਾ ਲੱਗਿਆ ਕਿ ਉਹ 25 ਤਰੀਕ ਨੂੰ ਨੌਕਰੀ ਗਈ ਸੀ ਪਰ ਵਾਪਸ ਨਹੀਂ ਆਈ।

ਉਸ ਨੇ ਭਾਰਤ ਵਿਚ ਰਹਿੰਦੇ ਉਸ ਦੇ ਪਰਿਵਾਰ ਅਤੇ ਉਥੇ ਰਹਿੰਦੇ ਹੋਰਨਾਂ ਦੋਸਤਾਂ ਨੂੰ ਜਾਣਕਾਰੀ ਦੇ ਕੇ ਆਪਣੇ ਪੱਧਰ ’ਤੇ ਉਸ ਦੀ ਭਾਲ ਸ਼ੁਰੁ ਕੀਤੀ। ਮ੍ਰਿਤਕਾ ਦੇ ਦੋਸਤਾਂ ਅਤੇ ਹੋਰਨਾਂ ਸਨੇਹੀਆਂ ਨੇ ਉਥੋਂ ਦੇ ਮੈਂਬਰ ਪਾਰਲੀਮੈਂਟ ਨਾਲ ਵੀ ਸੰਪਰਕ ਕੀਤਾ, ਜਿਸ ਨੇ ਉਸਦੀ ਭਾਲ ਲਈ ਵੱਖ-ਵੱਖ ਥਾਵਾਂ ’ਤੇ ਮੇਲ ਵੀ ਕੀਤੀ।

ਮ੍ਰਿਤਕਾ ਦੇ ਪਿਤਾ ਨੇ ਦੱਸਿਆ ਕਿ 22 ਤਰੀਕ ਨੂੰ ਉਨ੍ਹਾਂ ਦੀ ਫੋਨ ’ਤੇ ਗੱਲ ਹੋਈ ਸੀ। ਪਰਿਵਾਰ ਨੇ ਸ਼ੱਕ ਪ੍ਰਗਟਾਇਆ ਕਿ ਉਨ੍ਹਾਂ ਦੀ ਧੀ ਦਾ ਕਤਲ ਕਤਲ ਕਰ ਕੇ ਉਸ ਦੀ ਲਾਸ਼ ਸਮੁੰਦਰ ਕਿਨਾਰੇ ਸੁੱਟੀ ਗਈ ਹੈ ਤੇ ਇਸ ਮਾਮਲੇ ਦੀ ਗੰਭੀਰਤ ਨਾਲ ਜਾਂਚ ਹੋਣੀ ਚਾਹੀਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News