Banner
Banner

Padma Awards 2025: ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਜੀ ਨੂੰ ਰਾਸ਼ਟਰਪਤੀ ਨੇ ਦਿੱਤਾ ਪਦਮ ਸ਼੍ਰੀ ਪੁਰਸਕਾਰ

Padma Awards 2025: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ 2025 ਲਈ ਪਦਮ ਪੁਰਸਕਾਰ ਪ੍ਰਦਾਨ ਕੀਤੇ ਹਨ। ਸਾਲ ਦੇ ਪਹਿਲੇ ਪਦਮ ਸਮਾਰੋਹ ਵਿੱਚ 71 ਸ਼ਖਸੀਅਤਾਂ ਨੂੰ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ। ਜਦੋਂ ਕਿ ਬਾਕੀ ਮਸ਼ਹੂਰ ਹਸਤੀਆਂ ਨੂੰ ਜਲਦੀ ਹੀ ਇੱਕ ਵੱਖਰੇ ਸਮਾਰੋਹ ਵਿੱਚ ਸਨਮਾਨਿਤ ਕੀਤਾ ਜਾਵੇਗਾ। ਸੋਮਵਾਰ ਨੂੰ ਹੋਏ […]
Amritpal Singh
By : Updated On: 29 Apr 2025 11:39:AM
Padma Awards 2025: ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਜੀ ਨੂੰ ਰਾਸ਼ਟਰਪਤੀ ਨੇ ਦਿੱਤਾ ਪਦਮ ਸ਼੍ਰੀ ਪੁਰਸਕਾਰ

Padma Awards 2025: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ 2025 ਲਈ ਪਦਮ ਪੁਰਸਕਾਰ ਪ੍ਰਦਾਨ ਕੀਤੇ ਹਨ। ਸਾਲ ਦੇ ਪਹਿਲੇ ਪਦਮ ਸਮਾਰੋਹ ਵਿੱਚ 71 ਸ਼ਖਸੀਅਤਾਂ ਨੂੰ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ। ਜਦੋਂ ਕਿ ਬਾਕੀ ਮਸ਼ਹੂਰ ਹਸਤੀਆਂ ਨੂੰ ਜਲਦੀ ਹੀ ਇੱਕ ਵੱਖਰੇ ਸਮਾਰੋਹ ਵਿੱਚ ਸਨਮਾਨਿਤ ਕੀਤਾ ਜਾਵੇਗਾ। ਸੋਮਵਾਰ ਨੂੰ ਹੋਏ ਸਮਾਰੋਹ ਵਿੱਚ 4 ਪਦਮ ਵਿਭੂਸ਼ਣ, 10 ਪਦਮ ਭੂਸ਼ਣ ਅਤੇ 57 ਪਦਮ ਸ਼੍ਰੀ ਪੁਰਸਕਾਰ ਦਿੱਤੇ ਗਏ।


ਪ੍ਰਸਿੱਧ ਰਾਗੀ ਅਤੇ ਸ਼ਬਦ ਗਾਇਕ ਭਾਈ ਹਰਜਿੰਦਰ ਸਿੰਘ ਨੂੰ ਕਲਾ ਦੇ ਖੇਤਰ ਵਿੱਚ ਯੋਗਦਾਨ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ। ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਨੂੰ ਸਿੱਖ ਧਰਮ ਦੀ ਗੁਰਬਾਣੀ ਕੀਰਤਨ ਪਰੰਪਰਾ ਦਾ ਮੁੱਖ ਥੰਮ੍ਹ ਮੰਨਿਆ ਜਾਂਦਾ ਹੈ। ਉਨ੍ਹਾਂ ਨੇ ਭਾਵਪੂਰਤ ਅਤੇ ਸੁਰੀਲੇ ਕੀਰਤਨ ਰਾਹੀਂ ਗੁਰਬਾਣੀ ਅਤੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਜੀਵਤ ਕੀਤਾ ਹੈ। ਉਨ੍ਹਾਂ ਦਾ ਜਨਮ 1958 ਵਿੱਚ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬਲਦਵਾਲ ਵਿੱਚ ਹੋਇਆ। ਗਾਇਕਾ ਜਸਪਿੰਦਰ ਨਰੂਲਾ ਨੂੰ ਕਲਾ ਦੇ ਖੇਤਰ ਵਿੱਚ ਯੋਗਦਾਨ ਲਈ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ।

ਕਲਾ ਦੇ ਖੇਤਰ ਵਿੱਚ, ਦੱਖਣੀ ਭਾਰਤੀ ਫ਼ਿਲਮ ਅਦਾਕਾਰ ਅਜੀਤ ਅਤੇ ਨਿਰਦੇਸ਼ਕ ਸ਼ੇਖਰ ਕਪੂਰ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਗ਼ਜ਼ਲ ਗਾਇਕ ਪੰਕਜ ਉਧਾਸ ਨੂੰ ਮਰਨ ਉਪਰੰਤ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਇਹ ਪੁਰਸਕਾਰ ਉਨ੍ਹਾਂ ਦੀ ਪਤਨੀ ਨੇ ਪ੍ਰਾਪਤ ਕੀਤਾ।

ਜ਼ਿਕਰਯੋਗ ਹੈ ਕਿ ਸਰਕਾਰ ਨੇ ਗਣਤੰਤਰ ਦਿਵਸ ਤੋਂ ਪਹਿਲਾਂ 2025 ਲਈ 139 ਪਦਮ ਪੁਰਸਕਾਰਾਂ ਦਾ ਐਲਾਨ ਕੀਤਾ ਸੀ। ਇਨ੍ਹਾਂ ਵਿੱਚੋਂ ਸ਼ਾਰਦਾ ਸਿਨਹਾ, ਓਸਾਮੂ ਸੁਜ਼ੂਕੀ ਸਮੇਤ 13 ਸ਼ਖਸੀਅਤਾਂ ਨੂੰ ਮਰਨ ਉਪਰੰਤ ਪੁਰਸਕਾਰ ਦਿੱਤੇ ਜਾ ਰਹੇ ਹਨ। ਕ੍ਰਿਕਟਰ ਆਰ ਅਸ਼ਵਿਨ ਨੂੰ ਪਦਮ ਸ਼੍ਰੀ ਅਤੇ ਹਾਕੀ ਖਿਡਾਰੀ ਸ਼੍ਰੀਜੇਸ਼ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਹੈ। ਪਦਮ ਭੂਸ਼ਣ ਲਈ 19 ਸ਼ਖਸੀਅਤਾਂ ਦੀ ਚੋਣ ਕੀਤੀ ਗਈ ਹੈ। ਇਸ ਵਾਰ 113 ਸ਼ਖਸੀਅਤਾਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਜਾਣਾ ਹੈ।

Read Latest News and Breaking News at Daily Post TV, Browse for more News

Ad
Ad