Banner
Banner

Patiala News ; ਵੱਡੀ ਅਤੇ ਛੋਟੀ ਨਦੀ ਦੀ ਸਫ਼ਾਈਆਂ ਲਈ ਸਰਕਾਰ ਪੱਬਾਭਾਰ, ਸਿਹਤ ਮੰਤਰੀ ਨੇ ਮਈ ਮਹੀਨੇ ‘ਚ ਕੰਮ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

Patiala News: ਡਾ. ਬਲਬੀਰ ਸਿੰਘ ਨੇ ਡਰੇਨੇਜ਼ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਈ ਮਹੀਨੇ ਦੇ ਅੰਦਰ ਹੀ ਨਦੀਆਂ ਦੀ ਸਫ਼ਾਈ ਦਾ ਕੰਮ ਮੁਕੰਮਲ ਕਰ ਦਿੱਤਾ ਜਾਵੇ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੀ ਵੱਡੀ ਤੇ ਛੋਟੀ ਨਦੀ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ ਕਰਦਿਆਂ ਅਧਿਕਾਰੀਆਂ […]
ਮਨਵੀਰ ਰੰਧਾਵਾ
By : Updated On: 30 Apr 2025 17:04:PM
Patiala News ; ਵੱਡੀ ਅਤੇ ਛੋਟੀ ਨਦੀ ਦੀ ਸਫ਼ਾਈਆਂ ਲਈ ਸਰਕਾਰ ਪੱਬਾਭਾਰ, ਸਿਹਤ ਮੰਤਰੀ ਨੇ ਮਈ ਮਹੀਨੇ ‘ਚ ਕੰਮ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

Patiala News: ਡਾ. ਬਲਬੀਰ ਸਿੰਘ ਨੇ ਡਰੇਨੇਜ਼ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਈ ਮਹੀਨੇ ਦੇ ਅੰਦਰ ਹੀ ਨਦੀਆਂ ਦੀ ਸਫ਼ਾਈ ਦਾ ਕੰਮ ਮੁਕੰਮਲ ਕਰ ਦਿੱਤਾ ਜਾਵੇ।

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੀ ਵੱਡੀ ਤੇ ਛੋਟੀ ਨਦੀ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ ਕਰਦਿਆਂ ਅਧਿਕਾਰੀਆਂ ਨੂੰ ਮਈ ਮਹੀਨੇ ‘ਚ ਨਦੀਆਂ ਦੀ ਪੂਰੀ ਸਫ਼ਾਈ ਕਰਨ ਸਮੇਤ ਨਦੀਆਂ ਦੇ ਆਲੇ-ਦੁਆਲੇ ਹੋਏ ਨਜਾਇਜ਼ ਕਬਜ਼ਿਆਂ ਨੂੰ ਹਟਵਾਉਣ ਤੇ ਨਦੀਆਂ ਦੇ ਨਾਲ ਗਰੀਨ ਬੈਲਟ ਵਿਕਸਤ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ।

ਡਾ. ਬਲਬੀਰ ਸਿੰਘ ਨੇ ਵੱਡੀ ਤੇ ਛੋਟੀ ਨਦੀ ਦੇ ਨਾਲ ਲੱਗਦੇ ਸਾਰੇ ਇਲਾਕੇ ਦਾ ਜਾਇਜ਼ਾ ਲੈਣ ਉਪਰੰਤ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ ਇਸ ਲਈ ਪਟਿਆਲਾ ਵਿੱਚ ਦੁਬਾਰਾ ਹੜ੍ਹ ਵਰਗੀ ਸਥਿਤੀ ਪੈਦਾ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਡਰੇਨੇਜ਼ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਈ ਮਹੀਨੇ ਦੇ ਅੰਦਰ ਹੀ ਨਦੀਆਂ ਦੀ ਸਫ਼ਾਈ ਦਾ ਕੰਮ ਮੁਕੰਮਲ ਕਰਨ ਤੇ ਜਿਥੇ ਬੰਨ੍ਹ ਬਣਾਉਣ ਦੀ ਜ਼ਰੂਰਤ ਹੈ, ਉਥੇ ਤੁਰੰਤ ਕੰਮ ਸ਼ੁਰੂ ਕੀਤਾ ਜਾਵੇ। ਉਨ੍ਹਾਂ ਫਲੌਲੀ ਵਿਖੇ ਵੱਡੀ ਨਦੀ ਨਾਲ ਪਈ ਜਗ੍ਹਾ ਨੂੰ ਗਰੀਨ ਬੈਲਟ ਵਜੋਂ ਵਿਕਸਤ ਕਰਨ ਲਈ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ।

ਸਿਹਤ ਮੰਤਰੀ ਨੇ ਕਿਹਾ ਕਿ ਵੱਡੀ ਨਦੀ ਵਿੱਚ ਆਲੇ-ਦੁਆਲੇ ਦੀਆਂ ਕਲੋਨੀਆਂ ਦਾ ਗਿਰਦਾ ਗੰਦਾ ਪਾਣੀ ਦੌਲਤਪੁਰ ਨੇੜੇ 15 ਐਮ.ਐਲ.ਡੀ. ਦਾ ਐਸ.ਟੀ.ਪੀ. ਤੇ ਸੰਨੀ ਇਨਕਲੇਵ ਦੇ ਪਿਛਲੇ ਪਾਸੇ 26 ਐਮ.ਐਲ.ਡੀ. ਦਾ ਸੀਵਰੇਜ ਟ੍ਰੀਟਮੈਂਟ ਪਲਾਂਟ ਲੱਗਣ ਨਾਲ ਬੰਦ ਹੋ ਜਾਵੇਗਾ ਤੇ ਇਹ ਪਲਾਂਟ ਸਤੰਬਰ ਮਹੀਨੇ ਵਿੱਚ ਸ਼ੁਰੂ ਹੋ ਜਾਣਗੇ।

ਆਪਣੇ ਦੌਰੇ ਦੌਰਾਨ ਡਾ. ਬਲਬੀਰ ਸਿੰਘ ਨੇ ਜੁਝਾਰ ਨਗਰ ਵਿਖੇ ਪਾਰਕ ਨੇ ਨੇੜੇ ਪਈ ਖਾਲੀ ਜਗ੍ਹਾ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਇਥੇ ਪ੍ਰਾਇਮਰੀ ਸਕੂਲ ਬਣਾਉਣ ਲਈ ਕਾਰਵਾਈ ਅਰੰਭਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜੁਝਾਰ ਨਗਰ ਦਾ ਸਕੂਲ ਗੁਰਦੁਆਰਾ ਸਾਹਿਬ ਵਿਖੇ ਚੱਲ ਰਿਹਾ ਹੈ ਤੇ ਇਥੇ 150 ਤੋਂ ਵੱਧ ਬੱਚੇ ਸਿੱਖਿਆ ਲੈ ਰਹੇ ਹਨ, ਇਸ ਲਈ ਪਾਰਕ ਨਾਲ ਪਈ ਜਗ੍ਹਾ ‘ਤੇ ਸਰਕਾਰੀ ਸਕੂਲ ਬਣਾਇਆ ਜਾਵੇਗਾ, ਜਿਸ ਦਾ ਇਲਾਕੇ ਨੂੰ ਵੱਡਾ ਲਾਭ ਹੋਵੇਗਾ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਰਬਨ ਅਸਟੇਟ ਵਿਖੇ ਪੁੱਡਾ ਭਵਨ ‘ਚ ਪੁੱਡਾ ਵੱਲੋਂ ਵਿਕਸਤ ਕੀਤੀਆਂ ਅਰਬਨ ਅਸਟੇਟ, ਪੁੱਡਾ ਇਨਕਲੇਵਜ਼ ਦੇ ਹੋਰ ਕਲੋਨੀਆਂ ਦੀਆਂ ਰੈਜੀਡੈਂਸ ਵੇਲਫੇਅਰ ਸੁਸਾਇਟੀਆਂ ਨਾਲ ਬੈਠਕ ਕਰਦਿਆਂ ਕਿਹਾ ਕਿ ਇਨ੍ਹਾਂ ਕਲੋਨੀਆਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਣਗੀਆਂ।

Read Latest News and Breaking News at Daily Post TV, Browse for more News

Ad
Ad