Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਜਸਵੀਰ ਸਿੰਘ ਗੜ੍ਹੀ ਵਲੋਂ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ

ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਚੰਡੀਗੜ੍ਹ ਦੌਰੇ ‘ਤੇ ਆਏ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਕਿਸ਼ੋਰ ਮਕਵਾਨਾ ਨੂੰ ਜਾਣੂ ਕਰਵਾਇਆ ਗਿਆ। ਗੜ੍ਹੀ ਨੇ ਮਕਵਾਨਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜਸਵੀਰ ਸਿੰਘ ਗੜ੍ਹੀ ਵਲੋਂ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ

ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਚੰਡੀਗੜ੍ਹ ਦੌਰੇ ‘ਤੇ ਆਏ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ।

ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਕਿਸ਼ੋਰ ਮਕਵਾਨਾ ਨੂੰ ਜਾਣੂ ਕਰਵਾਇਆ ਗਿਆ।

ਗੜ੍ਹੀ ਨੇ ਮਕਵਾਨਾ ਨੂੰ ਅਪੀਲ ਕੀਤੀ ਕਿ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਅਤੇ ਦੇਸ਼ ਦੇ ਵੱਖ ਵੱਖ ਰਾਜਾਂ ਦੇ ਅਨੂਸੁਚਿਤ ਜਾਤੀਆਂ ਕਮਿਸ਼ਨ ਵਿੱਚ ਬਿਹਤਰ ਤਾਲਮੇਲ ਬਨਾਉਣ ਲਈ ਈ.ਗਵਰਨੈਸ ਰਾਹੀਂ ਕੋਈ ਸਿਸਟਮ ਵਿਕਸਤ ਕੀਤਾ ਜਾਣਾ ਚਾਹੀਦਾ ਹੈ ਤਾਂ ਜ਼ੋ ਕੌਮੀ ਕਮਿਸ਼ਨ ਵਲੋਂ ਅਨੂਸੁਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਕੀਤੇ ਗਏ ਫੈਸਲਿਆਂ ਤੋਂ ਸੇਧ ਲੈ ਕੇ ਮਿਲਦੇ ਜੁਲਦੇ ਮਾਮਲਿਆਂ ਵਿੱਚ ਜਲਦ ਫੈਸਲਾ ਸੁਣਾਇਆ ਜਾ ਸਕੇ।

ਗੜ੍ਹੀ ਨੇ ਕਿਹਾ ਕਿ ਕਈ ਵਾਰ ਅਨੂਸੁਚਿਤ ਜਾਤੀਆਂ ਦੇ ਲੋਕ ਇਨਸਾਫ਼ ਲੈਣ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਾਲ ਨਾਲ ਕੌਮੀ ਕਮਿਸ਼ਨ ਕੋਲ ਵੀ ਅਪੀਲ ਦਾਇਰ ਕਰ ਦਿੰਦੇ ਹਨ ਇਸ ਤਰ੍ਹਾਂ ਦੇ ਮਾਮਲਿਆਂ ਨੂੰ ਸਾਂਝੇ ਤੌਰ ਤੇ ਨਜਿੱਠਣ ਅਤੇ ਕਮਿਸ਼ਨ ਦੇ ਕੰਮਕਾਜ ਵਿਚ ਇਕਸਾਰਤਾ ਲਿਆਉਣ ਲਈ ਵੀ ਕੌਮੀ ਕਮਿਸ਼ਨ ਨੂੰ ਪਹਿਲ ਕਰਨੀ ਚਾਹੀਦੀ ਹੈ।

ਇਸ ਮੌਕੇ ਗੜ੍ਹੀ ਨੇ ਦੇਸ਼ ਦੇ ਦੂਜੇ ਰਾਜਾਂ ਵਿਚ ਅਨੂਸੁਚਿਤ ਜਾਤੀਆਂ ਦੇ ਲੋਕਾਂ ਉਤੇ ਹੋ ਰਹੇ ਅੱਤਿਆਚਾਰ ਦਾ ਮਾਮਲਾ ਵੀ ਚੁਕਿਆ ਗਿਆ ਅਤੇ ਮਕਵਾਨਾ ਨੂੰ ਬੇਨਤੀ ਕੀਤੀ ਕਿ ਇਸ ਕੇਂਦਰ ਸਰਕਾਰ ਨੂੰ ਆਦੇਸ਼ ਦੇ ਕੇ ਅਨੂਸੁਚਿਤ ਜਾਤੀਆਂ ਅੱਤਿਆਚਾਰ ਰੋਕੂ ਕਾਨੂੰਨ ਨੂੰ ਹੋਰ ਸਖਤੀ ਨਾਲ ਲਾਗੂ ਕਰਵਾਇਆ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News