Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਇੱਕ ਹੋਰ ਧੱਕਾ: ਪੰਜਾਬ ਦਾ ਡਾਇਰੈਕਟਰ ਭਾਖੜਾ ਡੈਮ ਤੋਂ ਤਬਦੀਲ,ਪੰਜਾਬ ਸਰਕਾਰ ਨੇ ਨੰਗਲ ਡੈਮ ’ਤੇ ਵਧਾਈ ਸੁਰੱਖਿਆ

Punjab News: ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਲਈ ਲਏ ਫ਼ੈਸਲੇ ਨੂੰ ਲਾਗੂ ਕਰਾਉਣ ਲਈ ਲੰਘੀ ਰਾਤ ਭਾਖੜਾ ਡੈਮ ਦੇ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਆਕਾਸ਼ਦੀਪ ਸਿੰਘ ਨੂੰ ਟਰਾਂਸਫ਼ਰ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ ’ਤੇ ਹਰਿਆਣਾ ਦੇ ਸੰਜੀਵ ਕੁਮਾਰ ਨੂੰ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਲਗਾ ਦਿੱਤਾ ਹੈ ਤਾਂ ਜੋ ਵਾਧੂ ਪਾਣੀ ਛੱਡਣ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਇੱਕ ਹੋਰ ਧੱਕਾ: ਪੰਜਾਬ ਦਾ ਡਾਇਰੈਕਟਰ ਭਾਖੜਾ ਡੈਮ ਤੋਂ ਤਬਦੀਲ,ਪੰਜਾਬ ਸਰਕਾਰ ਨੇ ਨੰਗਲ ਡੈਮ ’ਤੇ ਵਧਾਈ ਸੁਰੱਖਿਆ

Punjab News: ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਲਈ ਲਏ ਫ਼ੈਸਲੇ ਨੂੰ ਲਾਗੂ ਕਰਾਉਣ ਲਈ ਲੰਘੀ ਰਾਤ ਭਾਖੜਾ ਡੈਮ ਦੇ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਆਕਾਸ਼ਦੀਪ ਸਿੰਘ ਨੂੰ ਟਰਾਂਸਫ਼ਰ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ ’ਤੇ ਹਰਿਆਣਾ ਦੇ ਸੰਜੀਵ ਕੁਮਾਰ ਨੂੰ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਲਗਾ ਦਿੱਤਾ ਹੈ ਤਾਂ ਜੋ ਵਾਧੂ ਪਾਣੀ ਛੱਡਣ ਦੇ ਰਾਹ ਵਿਚ ਕੋਈ ਰੁਕਾਵਟ ਨਾ ਆਵੇ। ਚੇਤੇ ਰਹੇ ਕਿ ਡਾਇਰੈਕਟਰ ਆਕਾਸ਼ਦੀਪ ਸਿੰਘ ਪੰਜਾਬ ਦੇ ਇਨਡੈਂਟ ਦੇ ਅਧਾਰ ’ਤੇ ਹੀ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਲਈ ਅੜ ਗਿਆ ਸੀ।

ਸੰਜੀਵ ਕੁਮਾਰ ਇਸ ਤੋਂ ਪਹਿਲਾਂ ਡਾਇਰੈਕਟਰ (ਡੈਮ ਸੇਫ਼ਟੀ) ਵਜੋਂ ਤਾਇਨਾਤ ਸੀ, ਉਨ੍ਹਾਂ ਦੀ ਥਾਂ ’ਤੇ ਹੁਣ ਪੰਜਾਬ ਦੇ ਆਕਾਸ਼ਦੀਪ ਸਿੰਘ ਨੂੰ ਲਗਾ ਦਿੱਤਾ ਹੈ। ਬੀਬੀਐੱਮਬੀ ਨੇ ਜਾਰੀ ਹੁਕਮਾਂ ਵਿੱਚ ਕਿਹਾ ਹੈ ਕਿ ਆਕਾਸ਼ਦੀਪ ਸਿੰਘ ਦੀ ਬੇਨਤੀ ’ਤੇ ਹੀ ਇਹ ਤਬਾਦਲਾ ਕੀਤਾ ਗਿਆ ਹੈ, ਜਦੋਂ ਕਿ ਆਕਾਸ਼ਦੀਪ ਸਿੰਘ ਨੇ ਲੰਘੀ ਰਾਤ ਕਰੀਬ ਪੌਣੇ ਬਾਰਾਂ ਵਜੇ ਬੀਬੀਐੱਮਬੀ ਨੂੰ ਈਮੇਲ ਜ਼ਰੀਏ ਕਿਹਾ ਹੈ ਕਿ ਉਸ ਨੇ ਤਾਂ ਅਜਿਹੀ ਕੋਈ ਬੇਨਤੀ ਕੀਤੀ ਹੀ ਨਹੀਂ ਹੈ।

ਅੱਜ ਪੰਜਾਬ ਦੇ ਮੁੱਖ ਇੰਜੀਨੀਅਰ ਨੇ ਬੀਬੀਐਮਬੀ ਨੂੰ ਪੱਤਰ ਲਿਖਿਆ ਹੈ ਕਿ ਨਵੇਂ ਤਾਇਨਾਤ ਕੀਤੇ ਸੰਜੀਵ ਕੁਮਾਰ ਕੋਲ ਡੈਮ ਸੇਫ਼ਟੀ ਦਾ ਹੀ ਤਜਰਬਾ ਹੈ ਜਦੋਂ ਕਿ ਉਸ ਕੋਲ ਵਾਟਰ ਰੈਗੂਲੇਸ਼ਨ ਦਾ ਕੋਈ ਤਜਰਬਾ ਨਹੀਂ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਹ ਤਬਾਦਲਾ ਫ਼ੌਰੀ ਰੱਦ ਕੀਤਾ ਜਾਵੇ।

ਉਧਰ ਪੰਜਾਬ ਸਰਕਾਰ ਨੇ ਬੀਬੀਐੱਮਬੀ ਵੱਲੋਂ ਹਰਿਆਣਾ ਦੇ ਪੱਖ ’ਚ ਸੁਣਾਏ ਫੈਸਲੇ ਮਗਰੋਂ ਨੰਗਲ ਡੈਮ ਦੀ ਸੁਰੱਖਿਆ ਵਧਾ ਦਿੱਤੀ ਹੈ । ਪੁਲੀਸ ਨੂੰ ਡੈਮ ਕੋਲ ਤਾਇਨਾਤ ਕੀਤਾ ਗਿਆ ਹੈ । ਮੁੱਖ ਮੰਤਰੀ ਭਗਵੰਤ ਮਾਨ ਹੁਣ ਹਰਿਆਣਾ ਸਰਕਾਰ ਤੇ ਭਾਜਪਾ ਖ਼ਿਲਾਫ਼ ਤਿੱਖੀ ਲੜਾਈ ਲੜਨ ਦੇ ਮੂਡ ’ਚ ਆ ਗਏ ਹਨ । ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਨੇ ਵਾਧੂ ਪਾਣੀ ਹਰਿਆਣਾ ਨੂੰ ਦੇਣ ਤੋਂ ਰੋਕਣ ਲਈ ਸਾਰੇ ਤਰੀਕੇ ਅਪਨਾਉਣ ਦਾ ਫ਼ੈਸਲਾ ਕੀਤਾ ਹੈ। ਜਾਣਕਾਰੀ ਅਨੁਸਾਰ ਵੱਡੀ ਗਿਣਤੀ ਵਿਚ ਪੁਲੀਸ ਡੈਮ ਲਾਗੇ ਪਹੁੰਚ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News