Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ‘ਤੇ ਭੜਕਿਆ ਸ਼੍ਰੋਮਣੀ ਅਕਾਲੀ ਦਲ, ਹਰ ਪੰਜਾਬੀ ਨੂੰ ਇਕੱਠੇ ਹੋਣ ਦੀ ਕੀਤੀ ਅਪੀਲ

Water Dispute Haryana-Punjab: ਪੰਜਾਬ ‘ਚ ਪਾਣੀ ਨੂੰ ਲੈ ਕੇ ਵਿਵਾਦ ਇੱਕ ਵਾਰ ਫਿਰ ਡੂੰਘਾ ਹੁੰਦਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਹੁਣ ਭਾਖੜਾ ਡੈਮ ਦਾ ਪਾਣੀ ਸਿਰਫ ਪੰਜਾਬ ਦੇ ਲੋਕਾਂ ਲਈ ਹੈ। ਹਰਿਆਣਾ, ਰਾਜਸਥਾਨ ਅਤੇ ਦਿੱਲੀ ਨੂੰ ਹੁਣ ਇੱਕ ਬੂੰਦ ਵੀ ਪਾਣੀ ਨਹੀਂ ਮਿਲੇਗਾ। ਇਸ ਫੈਸਲੇ ਤੋਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ‘ਤੇ ਭੜਕਿਆ ਸ਼੍ਰੋਮਣੀ ਅਕਾਲੀ ਦਲ, ਹਰ ਪੰਜਾਬੀ ਨੂੰ ਇਕੱਠੇ ਹੋਣ ਦੀ ਕੀਤੀ ਅਪੀਲ

Water Dispute Haryana-Punjab: ਪੰਜਾਬ ‘ਚ ਪਾਣੀ ਨੂੰ ਲੈ ਕੇ ਵਿਵਾਦ ਇੱਕ ਵਾਰ ਫਿਰ ਡੂੰਘਾ ਹੁੰਦਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਹੁਣ ਭਾਖੜਾ ਡੈਮ ਦਾ ਪਾਣੀ ਸਿਰਫ ਪੰਜਾਬ ਦੇ ਲੋਕਾਂ ਲਈ ਹੈ। ਹਰਿਆਣਾ, ਰਾਜਸਥਾਨ ਅਤੇ ਦਿੱਲੀ ਨੂੰ ਹੁਣ ਇੱਕ ਬੂੰਦ ਵੀ ਪਾਣੀ ਨਹੀਂ ਮਿਲੇਗਾ। ਇਸ ਫੈਸਲੇ ਤੋਂ ਬਾਅਦ, ਪਾਣੀ ਨੂੰ ਲੈ ਕੇ ਵੱਖ-ਵੱਖ ਸੂਬਿਆਂ ਵਿਚਕਾਰ ਵਿਵਾਦ ਹੋਰ ਵਧ ਸਕਦਾ ਹੈ। ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ ਜਦੋਂ ਗੁਆਂਢੀ ਸੂਬਿਆਂ ਨਾਲ ਪਾਣੀ ਦੀ ਵੰਡ ਨੂੰ ਲੈ ਕੇ ਟਕਰਾਅ ਤੇਜ਼ ਹੋ ਗਿਆ ਹੈ।

ਇਸ ਮਾਮਲੇ ‘ਤੇ ਸਿਆਸਤ ਪੂਰੀ ਤਰ੍ਹਾਂ ਨਾਲ ਭੱਖੀ ਹੋਈ ਹੈ। ਸ਼੍ਰੋਮਣੀ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਬੀਬੀਐਮਬੀ ਵੱਲੋਂ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਦੇਣ ਦੇ ਮਾਮਲੇ ਤੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੋਵੇਂ ਆਪਸ ਵਿੱਚ ਰਲੇ ਹੋਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਤੇ ਆਮ ਆਦਮੀ ਪਾਰਟੀ ਵੱਲੋਂ ਗੋਂਗਲੂਆਂ ਤੋਂ ਮਿੱਟੀ ਝਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ‘ਤੇ ਡਾਕਾ ਮਾਰ ਕੇ ਬੀਜੇਪੀ ਤੇ ਆਮ ਆਦਮੀ ਪਾਰਟੀ ਅੱਗ ਨਾਲ ਖੇਡ ਰਹੀਆਂ ਹਨ। ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅਪੀਲ ਕਰਦਿਆਂ ਕਿਹਾ ਕਿ ਹਰ ਪੰਜਾਬੀ ਨੂੰ ਆਪਣੀ ਆਉਣ ਵਾਲੀ ਨਸਲ ਤੇ ਫਸਲ ਲਈ ਇਕੱਠੇ ਹੋਣ ਦੀ ਲੋੜ ਹੈ।

ਪ੍ਰਧਾਨ ਸਰਬਜੀਤ ਸਿੰਘ ਝਿੰਜਰ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੇ ਨੁਮਾਇੰਦੇ ਨੂੰ ਹਟਾਇਆ ਗਿਆ। ਜਿਸ ‘ਤੇ ਆਮ ਆਦਮੀ ਪਾਰਟੀ ਵੱਲੋਂ ਵਿਰੋਧ ਤੱਕ ਨਹੀਂ ਜਤਾਇਆ ਗਿਆ ਅਤੇ ਪੰਜਾਬ ਦਾ ਕੀਮਤੀ ਪਾਣੀ ਜਬਰੀ ਤੌਰ ‘ਤੇ ਹਰਿਆਣਾ ਨੂੰ ਦਿੱਤਾ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News