Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਬੀਬੀਐੱਮਬੀ ਪਾਣੀ ਵਿਵਾਦ, ਪੰਜਾਬ ਲਈ ਅੜਿਆ ਐਕਸੀਅਨ

Punjab News: ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ਨੂੰ ਅਮਲ ’ਚ ਲਿਆਉਣ ਲਈ ਅੱਜ ਭਾਖੜਾ ਡੈਮ ਦੇ ਐਕਸੀਅਨ ’ਤੇ ਦਬਾਅ ਵਧਾ ਦਿੱਤਾ ਹੈ। ਬੀਬੀਐੱਮਬੀ ਨੇ ਭਾਖੜਾ ਡੈਮ ਦੇ ਮੁੱਖ ਇੰਜੀਨੀਅਰ ਚਰਨਪ੍ਰੀਤ ਸਿੰਘ ਜੋ ਕਿ ਪੰਜਾਬ ਦੇ ਹਨ, ਨੂੰ ਬਾਈਪਾਸ ਕਰਕੇ ਅੱਜ ਐਕਸੀਅਨ ਨੂੰ ਸਿੱਧੇ ਹੁਕਮ ਚਾੜ੍ਹਨੇ ਸ਼ੁਰੂ ਕਰ ਦਿੱਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬੀਬੀਐੱਮਬੀ ਪਾਣੀ ਵਿਵਾਦ, ਪੰਜਾਬ ਲਈ ਅੜਿਆ ਐਕਸੀਅਨ
Bilaspur, Himachal Pradesh, India February 08: Bhakra dam power project at Bilaspur district near the border of Himachal Pradesh and Punjab border with story, Bilaspur on Wednesday, February 08 2016 . HT File Photo

Punjab News: ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ਨੂੰ ਅਮਲ ’ਚ ਲਿਆਉਣ ਲਈ ਅੱਜ ਭਾਖੜਾ ਡੈਮ ਦੇ ਐਕਸੀਅਨ ’ਤੇ ਦਬਾਅ ਵਧਾ ਦਿੱਤਾ ਹੈ। ਬੀਬੀਐੱਮਬੀ ਨੇ ਭਾਖੜਾ ਡੈਮ ਦੇ ਮੁੱਖ ਇੰਜੀਨੀਅਰ ਚਰਨਪ੍ਰੀਤ ਸਿੰਘ ਜੋ ਕਿ ਪੰਜਾਬ ਦੇ ਹਨ, ਨੂੰ ਬਾਈਪਾਸ ਕਰਕੇ ਅੱਜ ਐਕਸੀਅਨ ਨੂੰ ਸਿੱਧੇ ਹੁਕਮ ਚਾੜ੍ਹਨੇ ਸ਼ੁਰੂ ਕਰ ਦਿੱਤੇ ਹਨ।

ਪੰਜਾਬ ਦਾ ਐਕਸੀਅਨ ਅਮਿਤ ਸਹੋਤਾ ਬੀਬੀਐੱਮਬੀ ਦੇ ਅੱਗੇ ਪੂਰੀ ਤਰ੍ਹਾਂ ਅੜ ਗਿਆ ਹੈ ਅਤੇ ਉਸ ਨੇ ਭਾਖੜਾ ਡੈਮ ਦੇ ਗੇਟ ਖੋਲ੍ਹਣ ਤੋਂ ਨਾਂਹ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀਰਵਾਰ ਨੂੰ ਨੰਗਲ ਡੈਮ ਦਾ ਦੌਰਾ ਕੀਤੇ ਜਾਣ ਮਗਰੋਂ ਪੰਜਾਬ ਦੇ ਅਫ਼ਸਰਾਂ ਦੇ ਹੌਸਲੇ ਹੋਰ ਵਧ ਗਏ ਹਨ।

ਬੀਬੀਐੱਮਬੀ ਵੱਲੋਂ ਨਵੇਂ ਲਾਏ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਸੰਜੀਵ ਕੁਮਾਰ ਨੇ ਵੀ ਐਕਸੀਅਨ ਅਮਿਤ ਸਹੋਤਾ ’ਤੇ ਦਬਾਅ ਵਧਾ ਦਿੱਤਾ ਹੈ। ਪਤਾ ਲੱਗਿਆ ਹੈ ਕਿ ਅੱਜ ਇਸ ਐਕਸੀਅਨ ਨੂੰ ਧਮਕਾਇਆ ਵੀ ਗਿਆ ਹੈ ਅਤੇ ਚੇਤਾਵਨੀ ਦਿੱਤੀ ਗਈ ਹੈ ਪ੍ਰੰਤੂ ਐਕਸੀਅਨ ਅਮਿਤ ਸਹੋਤਾ ਪੂਰੀ ਤਰ੍ਹਾਂ ਪੰਜਾਬ ਲਈ ਕੰਧ ਬਣ ਕੇ ਖੜ੍ਹ ਗਿਆ ਹੈ।

ਉਂਝ ਇਹ ਦੇਖਣਾ ਹੋਵੇਗਾ ਕਿ ਅਮਿਤ ਸਹੋਤਾ ਕੇਂਦਰ ਸਰਕਾਰ ਦੇ ਦਬਾਅ ਨੂੰ ਕਿਸ ਹੱਦ ਤੱਕ ਝੱਲ ਪਾਉਂਦਾ ਹੈ। ਦੱਸਣਯੋਗ ਹੈ ਕਿ ਬੀਬੀਐੱਮਬੀ 50 ਘੰਟੇ ਬੀਤ ਜਾਣ ਮਗਰੋਂ ਵੀ ਹਰਿਆਣਾ ਨੂੰ ਵਾਧੂ ਪਾਣੀ ਛੱਡਣ ’ਚ ਨਾਕਾਮ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News