Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਜਲਦ ਖ਼ਤਮ ਹੋਵੇਗਾ PSEB ਦੇ 10ਵੀਂ ਤੇ 12ਵੀਂ ਦੇ ਨਤੀਜ਼ਿਆਂ ਦਾ ਇੰਤਜ਼ਾਰ,ਜਾਣੋ ਕਦੋ ਹੋ ਸਕਦਾ ਐਲਾਨ

PSEB Student Result 2025:ਪੰਜਾਬ ਬੋਰਡ ਦੇ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਦਾ ਇੰਤਜ਼ਾਰ ਜਲਦੀ ਹੀ ਖ਼ਤਮ ਹੋਣ ਵਾਲਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਜਲਦੀ ਹੀ ਦੋਵਾਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨਣ (PSEB Class 10th and 12th Board Result 2025) ਜਾ ਰਿਹਾ ਹੈ। ਦਸਵੀਂ ਜਮਾਤ ਦੇ ਨਤੀਜੇ ਮਈ ਦੇ ਪਹਿਲੇ ਹਫ਼ਤੇ ਤੱਕ ਜਾਰੀ ਹੋਣ ਦੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜਲਦ ਖ਼ਤਮ ਹੋਵੇਗਾ PSEB ਦੇ 10ਵੀਂ ਤੇ 12ਵੀਂ ਦੇ ਨਤੀਜ਼ਿਆਂ ਦਾ ਇੰਤਜ਼ਾਰ,ਜਾਣੋ ਕਦੋ ਹੋ ਸਕਦਾ ਐਲਾਨ

PSEB Student Result 2025:ਪੰਜਾਬ ਬੋਰਡ ਦੇ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਦਾ ਇੰਤਜ਼ਾਰ ਜਲਦੀ ਹੀ ਖ਼ਤਮ ਹੋਣ ਵਾਲਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਜਲਦੀ ਹੀ ਦੋਵਾਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨਣ (PSEB Class 10th and 12th Board Result 2025) ਜਾ ਰਿਹਾ ਹੈ।

ਦਸਵੀਂ ਜਮਾਤ ਦੇ ਨਤੀਜੇ ਮਈ ਦੇ ਪਹਿਲੇ ਹਫ਼ਤੇ ਤੱਕ ਜਾਰੀ ਹੋਣ ਦੀ ਸੰਭਾਵਨਾ ਹੈ, ਜਦੋਂ ਕਿ ਬਾਰ੍ਹਵੀਂ ਜਮਾਤ ਦੇ ਨਤੀਜੇ ਵੀ ਮਈ ਦੇ ਪਹਿਲੇ ਹਫ਼ਤੇ ਤੱਕ ਜਾਰੀ ਕੀਤੇ ਜਾ ਸਕਦੇ ਹਨ। ਹਾਲਾਂਕਿ, ਨਤੀਜੇ ਕਦੋਂ ਜਾਰੀ ਕੀਤੇ ਜਾਣਗੇ, ਇਸਦੀ ਤਰੀਕ ਅਜੇ ਐਲਾਨ ਨਹੀਂ ਕੀਤੀ ਗਈ ਹੈ। ਇਸ ਸਾਲ ਬੋਰਡ ਨੇ 19 ਫ਼ਰਵਰੀ ਤੋਂ 4 ਅਪ੍ਰੈਲ ਤੱਕ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਅਤੇ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 10 ਮਾਰਚ ਤੋਂ 4 ਅਪ੍ਰੈਲ ਤੱਕ (PSEB Class 10th and 12th Board Result 2025) ਕਰਵਾਈਆਂ ਸਨ।

ਨਤੀਜੇ ਕਿੱਥੇ ਜਾਰੀ ਕੀਤੇ ਜਾਣਗੇ?

ਪੰਜਾਬ ਬੋਰਡ ਦੇ 10ਵੀਂ ਅਤੇ 12ਵੀਂ ਦੇ ਨਤੀਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਰੀ ਕੀਤੇ ਜਾਣਗੇ ਅਤੇ ਵਿਦਿਆਰਥੀ ਇੱਥੋਂ ਆਪਣੀਆਂ ਮਾਰਕਸ਼ੀਟਾਂ ਵੀ ਡਾਊਨਲੋਡ ਕਰ ਸਕਦੇ ਹਨ। ਹਾਲਾਂਕਿ, ਵਿਦਿਆਰਥੀਆਂ ਨੂੰ ਅਸਲ ਮਾਰਕ ਸ਼ੀਟ ਲਈ ਆਪਣੇ ਸਕੂਲ ਜਾਣਾ ਪਵੇਗਾ।

ਤੁਸੀਂ ਨਤੀਜੇ ਕਿਵੇਂ ਦੇਖ ਸਕਦੇ ਹੋ?


ਸਭ ਤੋਂ ਪਹਿਲਾਂ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਓ।
ਇਸ ਤੋਂ ਬਾਅਦ ਹੋਮਪੇਜ ‘ਤੇ ‘ਨਤੀਜਾ’ ਭਾਗ ‘ਤੇ ਕਲਿੱਕ ਕਰੋ।
ਇਸ ਤੋਂ ਬਾਅਦ 10ਵੀਂ ਜਮਾਤ ਜਾਂ 12ਵੀਂ ਜਮਾਤ ਦੇ ਨਤੀਜੇ ਦਾ ਲਿੰਕ ਚੁਣੋ
ਹੁਣ ਆਪਣਾ ਰੋਲ ਨੰਬਰ, ਜਨਮ ਮਿਤੀ ਅਤੇ ਹੋਰ ਲੋੜੀਂਦੀ ਜਾਣਕਾਰੀ ਦਰਜ ਕਰੋ।
ਸਬਮਿਟ ਬਟਨ ‘ਤੇ ਕਲਿੱਕ ਕਰੋ ਅਤੇ ਤੁਹਾਡਾ ਨਤੀਜਾ ਸਕ੍ਰੀਨ ‘ਤੇ ਦਿਖਾਈ ਦੇਵੇਗਾ।

Read Latest News and Breaking News at Daily Post TV, Browse for more News

Ad
Ad

Punjab District News