Journalism Of Hope
BREAKING NEWS
ਹੁਸ਼ਿਆਰਪੁਰ ’ਚ ਵੱਡੀ ਵਾਰਦਾਤ !, ਪਿਓ ਵੱਲੋਂ ਨਾਬਾਲਗ ਧੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ...ਵੱਡੀ ਖ਼ਬਰ: ਮਾਨਸਾ ’ਚ ਲਾਸ਼ ਖੋਹ ਕੇ ਲਿਜਾਣ ਦੇ ਮਾਮਲੇ ’ਚ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲਿਸ ਨੇ ਦਰਜ ਕੀਤੀ FIR.....ਤਿਉਹਾਰੀ ਸੀਜ਼ਨ ਦੌਰਾਨ ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਝਟਕਾ: ਦੁੱਧ ਦੀਆਂ ਕੀਮਤਾਂ ’ਚ 3 ਰੁਪਏ ਪ੍ਰਤੀ ਕਿਲੋ ਤੱਕ ਦਾ ਵਾਧਾ.....ਪੰਜਾਬ ਵਿੱਚ ਗ੍ਰਨੇਡ ਹਮਲੇ ਦੇ ਮਾਮਲੇ ’ਚ ਵਾਂਟੇਡ ਮੁਲਜ਼ਮ ਫਰੀਦਾਬਾਦ ਤੋਂ ਗ੍ਰਿਫ਼ਤਾਰ.....ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਸ਼ੋਅ ’ਚ 3 ਚੀਜ਼ਾਂ ’ਤੇ ਪਾਬੰਦੀ ਲਾਉਣ ਦੀ ਮੰਗ.....ਮਹਾਰਾਸ਼ਟਰ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਮਗਰੋਂ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਮੁੜ ਬਹਾਲ......ਰਾਜ ਸਭਾ ਵਿਕਰਮਜੀਤ ਸਿੰਘ ਸਾਹਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ‘ਭਾਰਤ ਰਤਨ’ ਦੇਣ ਦੀ ਕੀਤੀ ਮੰਗ......ਤਰਨਤਾਰਨ: ਗੈਂਗਸਟਰਾਂ ਦੇ ਸ਼ੂਟਰ ਸਮਝ ਕੇ ਪਿੱਛੇ ਆ ਰਹੀ ਗੱਡੀ ’ਤੇ ਚਲਾਈਆਂ ਗੋਲੀਆਂ, 3 ਜ਼ਖ਼ਮੀ; ਇੱਕ ਦੀ ਮੌਤ......ਕਰਵਾ ਚੌਥ ਅੱਜ: ਵਿਆਹੁਤਾ ਔਰਤਾਂ ਪਤੀ ਦੀ ਲੰਬੀ ਉਮਰ ਲਈ ਰੱਖਣਗੀਆਂ ਵਰਤ

Punjab Government ਵੱਲੋਂ ਪੱਛੜੀਆਂ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ 7 ਕਰੋੜ ਰੁਪਏ ਦੇ ਕਰਜੇ ਜਾਰੀ: ਡਾ. ਬਲਜੀਤ ਕੌਰ

Punjab Government release Loan : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਤੇ ਆਰਥਿਕ ਤੌਰ ‘ਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Punjab Government release Loan : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ 2024-25 ਦੌਰਾਨ 7 ਕਰੋੜ ਰੁਪਏ ਦੇ ਕਰਜ਼ੇ ਜਾਰੀ ਕੀਤੇ ਗਏ ਹਨ।

ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਬੈਕਫਿੰਕੋ ਵੱਲੋਂ ਵੱਖ-ਵੱਖ ਸਕੀਮਾਂ ਰਾਹੀਂ ਹੁਣ ਤੱਕ 248 ਲਾਭਪਾਤਰੀਆਂ ਨੂੰ ਕਰਜ਼ਾ ਦਿੱਤਾ ਗਿਆ ਹੈ, ਜਿਸ ਨਾਲ ਉਹ ਆਪਣਾ ਰੋਜ਼ਗਾਰ ਜਾਂ ਕਾਰੋਬਾਰ ਸ਼ੁਰੂ ਕਰਕੇ ਆਪਣੇ ਪਰਿਵਾਰ ਦੀ ਆਮਦਨ ਵਧਾ ਰਹੇ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਪੱਛੜੇ ਅਤੇ ਘੱਟ ਗਿਣਤੀ ਵਰਗਾਂ ਨੂੰ ਆਰਥਿਕ, ਸਮਾਜਿਕ ਤੇ ਸਿੱਖਿਆ ਖੇਤਰ ਵਿੱਚ ਅੱਗੇ ਲਿਆਂਦਾ ਜਾਵੇ, ਤਾਂ ਜੋ ਉਹ ਵੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਸਕਣ।ਉਨ੍ਹਾਂ ਦੱਸਿਆ ਕਿ 18 ਤੋਂ 55 ਸਾਲ ਦੀ ਉਮਰ ਵਾਲਾ ਕੋਈ ਵੀ ਵਿਅਕਤੀ, ਜਿਸ ਦੀ ਸਾਲਾਨਾ ਆਮਦਨ 3 ਲੱਖ ਰੁਪਏ ਤੱਕ ਹੋਵੇ, ਉਹ ਸਵੈ-ਰੋਜ਼ਗਾਰ, ਉੱਚੇਰੀ ਸਿੱਖਿਆ ਜਾਂ ਹੋਰ ਲੋੜਾਂ ਲਈ ਕਰਜ਼ਾ ਲੈ ਸਕਦਾ ਹੈ।

ਸੂਬਾ ਸਰਕਾਰ ਵੱਲੋਂ ਪਿੱਛੜੇ ਤੇ ਘੱਟ ਗਿਣਤੀ ਵਰਗਾਂ ਦੀ ਤਰੱਕੀ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ, ਜੋ ਪੰਜਾਬ ਨੂੰ ਖੁਸ਼ਹਾਲ ਅਤੇ ਰੰਗਲਾ ਬਣਾਉਣ ਵੱਲ ਇੱਕ ਵਧੀਆ ਕਦਮ ਹੈ।

ਅੰਤ ਵਿੱਚ, ਮੰਤਰੀ ਜੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵੀ ਲੋੜਵੰਦ ਪੱਛੜੀਆਂ ਜਾਂ ਘੱਟ ਗਿਣਤੀ ਵਰਗਾਂ ਨਾਲ ਸੰਬੰਧਤ ਵਿਅਕਤੀਆਂ ਨੂੰ ਇਸ ਸਕੀਮ ਦਾ ਲਾਭ ਲੈਣਾ ਹੋਵੇ, ਉਹ ਆਪਣਾ ਨਜ਼ਦੀਕੀ ਸਮਾਜਿਕ ਨਿਆਂ ਵਿਭਾਗ ਜਾਂ ਬੈਕਫਿੰਕੋ ਦਫ਼ਤਰ ਸੰਪਰਕ ਕਰਨ। ਵਧੇਰੇ ਜਾਣਕਾਰੀ ਲਈ ਵਿਭਾਗ ਦੀ ਵੈੱਬਸਾਈਟ www.backfinco.punjab.gov.in ਤੇ ਵੀ ਜਾ ਸਕਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News