Banner
Banner

ਨਕਾਬਪੋਸ਼ ਬਦਮਾਸ਼ ਨੇ ਪਿਸਤੌਲ ਨਾਲ ਆੜ੍ਹਤੀ ਦਾ ਕੀਤਾ ਕਤਲ,ਘਟਨਾ ਹੋਈ ਕੈਮਰੇ ‘ਚ ਕੈਦ

Murder:ਫਿਰੌਤੀ ਮਾਮਲੇ ਵਿਚ ਅੱਜ ਤੜਕਸਾਰ ਅਣਪਛਾਤੇ ਵਿਅਕਤੀ ਵੱਲੋਂ ਆੜ੍ਹਤੀ ਜਸਵੰਤ ਸਿੰਘ ਉਰਫ ਬਿੱਟੂ (50) ਪੁੱਤਰ ਅਜੀਤ ਸਿੰਘ ਵਾਸੀ ਪਿੰਡ ਦੁਬਲੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਆੜ੍ਹਤ ਆਪਣੇ ਘਰ ਦੇ ਨਜ਼ਦੀਕ ਗੁਰੂ ਨਾਨਕ ਖੇਤੀ ਸਟੋਰ ਅਤੇ ਆੜ੍ਹਤ ਦਾ ਕਾਰੋਬਾਰ ਕਰਦਾ ਸੀ। ਜਦੋਂ ਸਵੇਰੇ ਕਰੀਬ 6:30 ਵਜੇ ਆਪਣੀ […]
Jaspreet Singh
By : Updated On: 03 May 2025 12:24:PM
ਨਕਾਬਪੋਸ਼ ਬਦਮਾਸ਼ ਨੇ ਪਿਸਤੌਲ ਨਾਲ ਆੜ੍ਹਤੀ ਦਾ ਕੀਤਾ ਕਤਲ,ਘਟਨਾ ਹੋਈ ਕੈਮਰੇ ‘ਚ ਕੈਦ
Murder

Murder:ਫਿਰੌਤੀ ਮਾਮਲੇ ਵਿਚ ਅੱਜ ਤੜਕਸਾਰ ਅਣਪਛਾਤੇ ਵਿਅਕਤੀ ਵੱਲੋਂ ਆੜ੍ਹਤੀ ਜਸਵੰਤ ਸਿੰਘ ਉਰਫ ਬਿੱਟੂ (50) ਪੁੱਤਰ ਅਜੀਤ ਸਿੰਘ ਵਾਸੀ ਪਿੰਡ ਦੁਬਲੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਆੜ੍ਹਤ ਆਪਣੇ ਘਰ ਦੇ ਨਜ਼ਦੀਕ ਗੁਰੂ ਨਾਨਕ ਖੇਤੀ ਸਟੋਰ ਅਤੇ ਆੜ੍ਹਤ ਦਾ ਕਾਰੋਬਾਰ ਕਰਦਾ ਸੀ। ਜਦੋਂ ਸਵੇਰੇ ਕਰੀਬ 6:30 ਵਜੇ ਆਪਣੀ ਆੜ੍ਹਤ ਉੱਪਰ ਮੌਜੂਦ ਸੀ ਤਾਂ ਇਕ ਅਣਪਛਾਤੇ ਮੋਟਰਸਾਈਕਲ ਚਾਲਕ ਵੱਲੋਂ ਉਸ ਦੀ ਆੜ੍ਹਤ ਅੰਦਰ ਆ ਕੇ ਕਾਊਂਟਰ ਉੱਪਰ ਮੌਜੂਦ ਜਸਵੰਤ ਸਿੰਘ ਉੱਪਰ ਪਿਸਤੌਲ ਨਾਲ ਤਿੰਨ ਗੋਲੀਆਂ ਚਲਾਉਂਦੇ ਹੋਏ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਹ ਤਿੰਨੋਂ ਫਾਇਰ ਜਸਵੰਤ ਦੀ ਛਾਤੀ ‘ਚ ਲੱਗੇ ਸਨ।

ਇਸ ਵਾਰਦਾਤ ਦੀ ਸਾਰੀ ਘਟਨਾ ਦੁਕਾਨ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰੇ ‘ਚ ਕੈਦ ਹੋ ਗਈ। ਤਸਵੀਰਾਂ ‘ਚ ਦੇਖਿਆ ਗਿਆ ਹੈ ਕਿ ਇਕ ਵਿਅਕਤੀ ਪਲਸਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਦੁਕਾਨ ਅੰਦਰ ਗਿਆ ਤੇ ਸਿੱਧੀਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ‘ਤੇ ਫਰਾਰ ਹੋ ਗਿਆ ਅਤੇ ਆੜ੍ਹਤ ਜਸਵੰਤ ਦੀ ਮੌਕੇ ‘ਤੇ ਮੌਤ ਹੋ ਗਈ।

ਪਰਿਵਾਰਕ ਮੈਂਬਰਾਂ ਮੁਤਾਬਕ ਜਸਵੰਤ ਸਿੰਘ ਨੂੰ ਪਿਛਲੇ ਲੰਮੇ ਸਮੇਂ ਤੋਂ ਗੈਂਗਸਟਰਾਂ ਵੱਲੋਂ ਲਗਾਤਾਰ ਫਿਰੌਤੀ ਦੀਆਂ ਫੋਨ ਕਾਲਾਂ ਆ ਰਹੀਆਂ ਸਨ। ਜਿਸ ‘ਤੇ ਪੈਸੇ ਨਾ ਦੇਣ ਕਾਰਨ ਅੱਜ ਤੜਕਸਾਰ ਜਸਵੰਤ ਸਿੰਘ ਨੂੰ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜਸਵੰਤ ਸਿੰਘ ਭਾਰਤੀ ਫੌਜ ‘ਚੋਂ ਆਪਣੀ ਨੌਕਰੀ ਪੂਰੀ ਕਰਨ ਤੋਂ ਬਾਅਦ ਸੇਵਾ ਮੁਕਤ ਸੀ ਅਤੇ ਹੁਣ ਆੜ੍ਹਤ ਦਾ ਕੰਮ ਕਰਦਾ ਸੀ।

Read Latest News and Breaking News at Daily Post TV, Browse for more News

Ad
Ad