Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

Water Issue: ਬੀਬੀਐੱਮਬੀ ਦੀ ਮੀਟਿੰਗ ਤੋਂ ਦੂਰ ਰਹੇਗਾ ਪੰਜਾਬ

Punjab-Haryana Water Issue: ਪੰਜਾਬ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੀ ਅੱਜ ਦੀ ਮੀਟਿੰਗ ’ਚ ਸ਼ਮੂਲੀਅਤ ਨਹੀਂ ਕੀਤੀ ਜਾਵੇਗੀ। ਕੇਂਦਰੀ ਗ੍ਰਹਿ ਸਕੱਤਰ ਨੇ ਲੰਘੇ ਕੱਲ੍ਹ ਦਿੱਲੀ ਵਿਖੇ ਬੀਬੀਐੱਮਬੀ ਨੂੰ ਫ਼ੌਰੀ ਮੀਟਿੰਗ ਸੱਦਣ ਦੀ ਹਦਾਇਤ ਕੀਤੀ ਸੀ ਤਾਂ ਜੋ ਹਰਿਆਣਾ ਨੂੰ 8500 ਕਿਊਸਿਕ ਵਾਧੂ ਪਾਣੀ ਦੇਣ ਦੇ ਫ਼ੈਸਲੇ ਉਤੇ ਅਮਲੀ ਰੂਪ ਦੇਣ ਲਈ ਵਿਚਾਰ ਹੋ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Water Issue: ਬੀਬੀਐੱਮਬੀ ਦੀ ਮੀਟਿੰਗ ਤੋਂ ਦੂਰ ਰਹੇਗਾ ਪੰਜਾਬ

Punjab-Haryana Water Issue: ਪੰਜਾਬ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੀ ਅੱਜ ਦੀ ਮੀਟਿੰਗ ’ਚ ਸ਼ਮੂਲੀਅਤ ਨਹੀਂ ਕੀਤੀ ਜਾਵੇਗੀ। ਕੇਂਦਰੀ ਗ੍ਰਹਿ ਸਕੱਤਰ ਨੇ ਲੰਘੇ ਕੱਲ੍ਹ ਦਿੱਲੀ ਵਿਖੇ ਬੀਬੀਐੱਮਬੀ ਨੂੰ ਫ਼ੌਰੀ ਮੀਟਿੰਗ ਸੱਦਣ ਦੀ ਹਦਾਇਤ ਕੀਤੀ ਸੀ ਤਾਂ ਜੋ ਹਰਿਆਣਾ ਨੂੰ 8500 ਕਿਊਸਿਕ ਵਾਧੂ ਪਾਣੀ ਦੇਣ ਦੇ ਫ਼ੈਸਲੇ ਉਤੇ ਅਮਲੀ ਰੂਪ ਦੇਣ ਲਈ ਵਿਚਾਰ ਹੋ ਸਕੇ।


ਬੀਬੀਐੱਮਬੀ ਨੇ 2 ਮਈ ਦੀ ਦੇਰ ਸ਼ਾਮ ਹੀ ਮੀਟਿੰਗ ਤੈਅ ਕਰ ਦਿੱਤੀ ਸੀ। ਇਹ ਮੀਟਿੰਗ ਅੱਜ ਬੀਬੀਐੱਮਬੀ ਦੇ ਮੁੱਖ ਦਫ਼ਤਰ ਵਿਖੇ ਸ਼ਾਮ 5 ਵਜੇ ਹੋਣੀ ਹੈ।


ਪੰਜਾਬ ਸਰਕਾਰ ਨੇ ਮੀਟਿੰਗ ਤੋਂ ਐਨ ਪਹਿਲਾਂ ਬੀਬੀਐੱਮਬੀ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਇਸ ਮੀਟਿੰਗ ਨੂੰ ਮੁਲਤਵੀ ਕੀਤਾ ਜਾਵੇ। ਪੰਜਾਬ ਸਰਕਾਰ ਨੇ ਦਲੀਲ ਦਿੱਤੀ ਹੈ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 5 ਮਈ ਨੂੰ ਹੋ ਰਿਹਾ ਹੈ ਜਿਸ ਵਿੱਚ ਬੀਬੀਐੱਮਬੀ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ਉਤੇ ਚਰਚਾ ਹੋਣੀ ਹੈ। ਸਮੁੱਚੀ ਸਟੇਟ ਮਸ਼ੀਨਰੀ ਇਸ ਸੈਸ਼ਨ ਦੀ ਤਿਆਰੀ ਵਿੱਚ ਜੁਟੀ ਹੋਈ ਹੈ, ਜਿਸ ਕਰਕੇ ਅੱਜ ਦੀ ਬੀਬੀਐੱਮਬੀ ਦੀ ਮੀਟਿੰਗ ਮੁਲਤਵੀ ਕੀਤੀ ਜਾਵੇ।


ਜਲ ਸਰੋਤ ਵਿਭਾਗ ਨੇ ਇਹ ਵੀ ਤਰਕ ਦਿੱਤਾ ਹੈ ਕਿ ਬੀਬੀਐੱਮਬੀ ਦੀ ਮੀਟਿੰਗ ਤੈਅ ਕਰਨ ਤੋਂ ਪਹਿਲਾਂ ਰੈਗੂਲੇਸ਼ਨ 1976 ਦੀ ਧਾਰਾ 7 ਤਹਿਤ ਸੱਤ ਦਿਨਾਂ ਦਾ ਨੋਟਿਸ ਦੇਣਾ ਜ਼ਰੂਰੀ ਹੁੰਦਾ ਹੈ ਜਿਸ ਕਰਕੇ ਢੁਕਵੀਂ ਪ੍ਰਕਿਰਿਆ ਅਖ਼ਤਿਆਰ ਕੀਤੀ ਜਾਵੇ। ਹੁਣ ਦੇਖਣਾ ਹੋਵੇਗਾ ਕਿ ਬੀਬੀਐੱਮਬੀ ਪੰਜਾਬ ਸਰਕਾਰ ਦੀ ਅਪੀਲ ਦੇ ਮੱਦੇਨਜ਼ਰ ਕੀ ਫ਼ੈਸਲਾ ਲੈਂਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News