Banner
Banner

9 ਸਾਲਾਂ ਦੀ ਬੱਚੀ ਨੇ ਕੀਤੀ ਖੁਦਖੁਸ਼ੀ ,ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ

Girl commits suicide:ਸਰਹਿੰਦ ਵਿਖੇ ਇੱਕ ਤੀਸਰੀ ਕਲਾਸ ਵਿੱਚ ਪੜ੍ਹਦੀ ਨੌ ਸਾਲਾ ਨਾਬਾਲਗ ਲੜਕੀ ਵੱਲੋਂ ਰੱਸੇ ਨਾਲ ਫਾਹਾ ਲੈ ਕੇ ਆਤਮਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦਾ ਪੋਸਟਮਾਰਟਮ ਕਰਵਾਉਣ ਲਈ ਲਾਸ਼ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਰੱਖੀ ਗਈ ਹੈ। ਉਧਰ ਪੁਲਿਸ ਥਾਣਾ ਸਰਹਿੰਦ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। […]
Jaspreet Singh
By : Updated On: 05 May 2025 16:53:PM
9 ਸਾਲਾਂ ਦੀ ਬੱਚੀ ਨੇ ਕੀਤੀ ਖੁਦਖੁਸ਼ੀ ,ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ

Girl commits suicide:ਸਰਹਿੰਦ ਵਿਖੇ ਇੱਕ ਤੀਸਰੀ ਕਲਾਸ ਵਿੱਚ ਪੜ੍ਹਦੀ ਨੌ ਸਾਲਾ ਨਾਬਾਲਗ ਲੜਕੀ ਵੱਲੋਂ ਰੱਸੇ ਨਾਲ ਫਾਹਾ ਲੈ ਕੇ ਆਤਮਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦਾ ਪੋਸਟਮਾਰਟਮ ਕਰਵਾਉਣ ਲਈ ਲਾਸ਼ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਰੱਖੀ ਗਈ ਹੈ। ਉਧਰ ਪੁਲਿਸ ਥਾਣਾ ਸਰਹਿੰਦ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਸਰਹਿੰਦ ਪੁਲਿਸ ਦੇ ਜਾਂਚ ਅਧਿਕਾਰੀ ਜਸਮੇਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੱਚੀ ਆਪਣੇ ਦਾਦਾ ਦਾਦੀ ਕੋਲ ਸਰਹੰਦ ਵਿਖੇ ਰਹਿ ਰਹੀ ਸੀ ਜਦੋਂ ਕਿ ਇਸ ਦਾ ਪਿਤਾ ਮੰਡੀ ਗੋਬਿੰਦਗੜ੍ਹ ਵਿਖੇ ਰਹਿੰਦਾ ਸੀ।

ਉਹਨਾਂ ਦੱਸਿਆ ਕਿ ਇਹ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਡਾਕਟਰਾਂ ਤੇ ਬੋਰਡ ਦੀ ਰਿਪੋਰਟ ਹੋਣ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Read Latest News and Breaking News at Daily Post TV, Browse for more News

Ad
Ad