ਭਾਰਤ-ਪਾਕਿ ਤਣਾਅ ਦੌਰਾਨ ਗ੍ਰਹਿ ਮੰਤਰਾਲੇ ਦਾ ਵੱਡਾ ਕਦਮ, ਸੂਬਿਆਂ ਨੂੰ ਮੌਕ ਡ੍ਰਿਲ ਕਰਨ ਦੇ ਹੁਕਮ
India Pakistan Tension: ਭਾਰਤ-ਪਾਕਿਸਤਾਨ ਤਣਾਅ ਦੇ ਵਿਚਕਾਰ, ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਵੱਡਾ ਕਦਮ ਚੁੱਕਿਆ ਅਤੇ ਕਈ ਰਾਜਾਂ ਨੂੰ ਮੌਕ ਡ੍ਰਿਲ ਕਰਨ ਦੇ ਨਿਰਦੇਸ਼ ਦਿੱਤੇ। Civil Defence Drills in Multiple States: ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਦੇਸ਼ ਦੇ ਕਈ ਸੂਬਿਆਂ ਨੂੰ ਸਿਵਲ ਸੁਰੱਖਿਆ ਲਈ 7 ਮਈ ਨੂੰ ਮੌਕ ਡ੍ਰਿਲ ਕਰਨ ਲਈ ਕਿਹਾ ਹੈ, ਤਾਂ ਜੋ […]
By :
ਮਨਵੀਰ ਰੰਧਾਵਾ
Updated On: 05 May 2025 19:01:PM
India Pakistan Tension: ਭਾਰਤ-ਪਾਕਿਸਤਾਨ ਤਣਾਅ ਦੇ ਵਿਚਕਾਰ, ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਵੱਡਾ ਕਦਮ ਚੁੱਕਿਆ ਅਤੇ ਕਈ ਰਾਜਾਂ ਨੂੰ ਮੌਕ ਡ੍ਰਿਲ ਕਰਨ ਦੇ ਨਿਰਦੇਸ਼ ਦਿੱਤੇ।
Civil Defence Drills in Multiple States: ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਦੇਸ਼ ਦੇ ਕਈ ਸੂਬਿਆਂ ਨੂੰ ਸਿਵਲ ਸੁਰੱਖਿਆ ਲਈ 7 ਮਈ ਨੂੰ ਮੌਕ ਡ੍ਰਿਲ ਕਰਨ ਲਈ ਕਿਹਾ ਹੈ, ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਕੇਂਦਰ ਸਰਕਾਰ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।
ਸੂਤਰਾਂ ਮੁਤਾਬਕ, ਇਸ ਮੌਕ ਡ੍ਰਿਲ ਵਿੱਚ ਹੇਠ ਲਿਖੇ ਕਦਮ ਚੁੱਕੇ ਜਾਣਗੇ –
- ਹਵਾਈ ਹਮਲੇ ਦੀ ਚੇਤਾਵਨੀ ਦੇਣ ਵਾਲਾ ਸਾਇਰਨ ਚਾਲੂ ਕੀਤਾ ਜਾਵੇਗਾ।
- ਆਮ ਨਾਗਰਿਕਾਂ, ਵਿਦਿਆਰਥੀਆਂ ਆਦਿ ਨੂੰ ਸਿਖਲਾਈ ਦਿੱਤੀ ਜਾਵੇਗੀ ਕਿ ਜੇਕਰ ਕਿਸੇ ਵੀ ਤਰ੍ਹਾਂ ਦਾ ਹਮਲਾ ਹੁੰਦਾ ਹੈ ਤਾਂ ਆਪਣੀ ਰੱਖਿਆ ਕਿਵੇਂ ਕਰਨੀ ਹੈ।
- ਬਲੈਕਆਊਟ ਦਾ ਪ੍ਰਬੰਧ ਕੀਤਾ ਜਾਵੇਗਾ। ਯਾਨੀ ਕਿ ਲੋੜ ਪੈਣ ‘ਤੇ ਬਿਜਲੀ ਬੰਦ ਕਰ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਦੁਸ਼ਮਣ ਨੂੰ ਕੋਈ ਨਿਸ਼ਾਨਾ ਨਾ ਦਿਖਾਈ ਦੇਵੇ।
- ਮਹੱਤਵਪੂਰਨ ਫੈਕਟਰੀਆਂ ਅਤੇ ਠਿਕਾਣਿਆਂ ਨੂੰ ਲੁਕਾਉਣ ਲਈ ਜਲਦੀ ਪ੍ਰਬੰਧ ਕੀਤੇ ਜਾਣਗੇ।
- ਨਿਕਾਸੀ ਯੋਜਨਾ ਨੂੰ ਅਪਡੇਟ ਕੀਤਾ ਜਾਵੇਗਾ ਅਤੇ ਇਸਦੀ ਅਭਿਆਸ (ਰਿਹਰਸਲ) ਵੀ ਕੀਤੀ ਜਾਵੇਗੀ।