Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਕੇ ਸਬ ਰਜਿਸਟਰਾਰਾਂ ਦੀ ਹਾਜ਼ਰੀ ਐਮ-ਸੇਵਾ ਐਪ ਰਾਹੀਂ ਲੱਗੇਗੀ

ਚੰਡੀਗੜ੍ਹ– ਤਹਿਸੀਲ ਦਫਤਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਗੈਰ ਹਾਜ਼ਰੀ ਰੋਕਣ ਅਤੇ ਆਮ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਸਰਕਾਰੀ ਦਫਤਰਾਂ ਵਿੱਚ ਸਵੇਰ 9 ਵਜੇ ਤੋਂ ਸ਼ਾਮ ਤੱਕ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਹਾਜ਼ਰ ਰਹਿਣ ਦੇ ਸਖਤ ਨਿਰਦੇਸ਼ ਦਿੱਤੇ ਗਏ ਹਨ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਕੇ ਸਬ ਰਜਿਸਟਰਾਰਾਂ ਦੀ ਹਾਜ਼ਰੀ ਐਮ-ਸੇਵਾ ਐਪ ਰਾਹੀਂ ਲੱਗੇਗੀ

ਚੰਡੀਗੜ੍ਹ– ਤਹਿਸੀਲ ਦਫਤਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਗੈਰ ਹਾਜ਼ਰੀ ਰੋਕਣ ਅਤੇ ਆਮ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਸਰਕਾਰੀ ਦਫਤਰਾਂ ਵਿੱਚ ਸਵੇਰ 9 ਵਜੇ ਤੋਂ ਸ਼ਾਮ ਤੱਕ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਹਾਜ਼ਰ ਰਹਿਣ ਦੇ ਸਖਤ ਨਿਰਦੇਸ਼ ਦਿੱਤੇ ਗਏ ਹਨ।

ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਤਹਿਸੀਲ ਦਫਤਰਾਂ ਵਿੱਚ ਅਧਿਕਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਤੇ ਸਬ ਰਜਿਸਟਰਾਰਾਂ ਦੀ ਹਾਜ਼ਰੀ ਐਮ-ਸੇਵਾ ਐਪ ਰਾਹੀਂ ਲਗਾਉਣ ਲਈ ਆਖਿਆ ਹੈ। ਇਸ ਲਈ ਸਾਰੇ ਦਫਤਰਾਂ ਦੀ ਜੀ.ਪੀ.ਐਸ. ਲੋਕੇਸ਼ਨ ਮਾਲ ਵਿਭਾਗ ਨੂੰ ਪਹੁੰਚਦੀ ਕੀਤੀ ਜਾਵੇ।

ਮੁੰਡੀਆਂ ਨੇ ਕਿਹਾ ਕਿ ਖਾਲੀ ਸਟੇਸ਼ਨਾਂ ਉਪਰ ਉਥੇ ਲੋੜੀਂਦੇ ਸਟਾਫ ਦੀ ਉਪਲੱਬਧਤਾ ਵਿੱਚੋਂ ਸੀਨੀਅਰਤਾ ਨੂੰ ਮੁੱਖ ਰੱਖ ਕੇ ਬਦਲਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਰਜਿਸਟ੍ਰੇਸ਼ਨ ਲਈ ਆਏ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੇ ਵੈਬਸਾਈਟ ਉਪਰ ਆਨਲਾਈਨ ਸਮਾਂ ਲਿਆ ਹੈ ਤਾਂ ਉਸ ਦੀ ਰਜਿਸਟ੍ਰੇਸ਼ਨ ਉਸੇ ਦਿਨ ਯਕੀਨੀ ਬਣਾਏ ਜਾਵੇ।

ਮਾਲ ਵਿਭਾਗ ਵੱਲੋਂ ਜਾਰੀ ਕੀਤੇ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਲਈ ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ ਨੂੰ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਬਾਕਾਇਦਾ ਪੱਤਰ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਨੋਰਥ ਹੈ ਕਿ ਆਮ ਲੋਕਾਂ ਨੂੰ ਵਸੀਕੇ ਰਜਿਸਟਰ ਕਰਵਾਉਣ ਵਿੱਚ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Read Latest News and Breaking News at Daily Post TV, Browse for more News

Ad
Ad

Punjab District News