Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਚੋਣ ਕਮਿਸ਼ਨ ਨੇ ਰਾਸ਼ਟਰੀ ਅਤੇ ਸੂਬਾਈ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ-ਵਟਾਂਦਰਾ ਸ਼ੁਰੂ ਕੀਤਾ: ਸਿਬਿਨ ਸੀ

ਚੰਡੀਗੜ੍ਹ– ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਚੋਣ ਕਮਿਸ਼ਨ ਨੇ ਵੱਖ-ਵੱਖ ਭਾਈਵਾਲਾਂ ਨਾਲ ਵਧੇਰੇ ਅਤੇ ਨਿਯਮਤ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਰਾਸ਼ਟਰੀ ਅਤੇ ਸੂਬਾ ਪੱਧਰ ਦੀਆਂ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ ਵਟਾਂਦਰੇ ਦਾ ਸਿਲਸਿਲਾ ਸ਼ੁਰੂ ਕੀਤਾ ਹੈ। ਇਸ ਗੱਲ ਦੀ ਲੋੜ ਲੰਬੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ ਕਿ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਚੋਣ ਕਮਿਸ਼ਨ ਨੇ ਰਾਸ਼ਟਰੀ ਅਤੇ ਸੂਬਾਈ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ-ਵਟਾਂਦਰਾ ਸ਼ੁਰੂ ਕੀਤਾ: ਸਿਬਿਨ ਸੀ
Sibin

ਚੰਡੀਗੜ੍ਹ– ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਚੋਣ ਕਮਿਸ਼ਨ ਨੇ ਵੱਖ-ਵੱਖ ਭਾਈਵਾਲਾਂ ਨਾਲ ਵਧੇਰੇ ਅਤੇ ਨਿਯਮਤ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਰਾਸ਼ਟਰੀ ਅਤੇ ਸੂਬਾ ਪੱਧਰ ਦੀਆਂ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ ਵਟਾਂਦਰੇ ਦਾ ਸਿਲਸਿਲਾ ਸ਼ੁਰੂ ਕੀਤਾ ਹੈ।

ਇਸ ਗੱਲ ਦੀ ਲੋੜ ਲੰਬੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ ਕਿ ਰਾਸ਼ਟਰੀ ਅਤੇ ਸੂਬਾਈ ਪਾਰਟੀ ਪ੍ਰਧਾਨ ਆਪਣੇ ਸੁਝਾਅ ਅਤੇ ਸਮੱਸਿਆਵਾਂ ਸਿੱਧੇ ਤੌਰ ‘ਤੇ ਕਮਿਸ਼ਨ ਨਾਲ ਸਾਂਝੇ ਕਰਨ ਅਤੇ ਇਸੇ ਲੜੀ ਤਹਿਤ ਸਿਆਸੀ ਪਾਰਟੀਆਂ ਨਾਲ ਚੋਣ ਕਮਿਸ਼ਨ ਨੇ ਸਿੱਧਾ ਰਾਬਤਾ ਰੱਖਣ ਲਈ ਵਿਚਾਰ ਵਟਾਂਦਰੇ ਦਾ ਇਹ ਸਿਲਸਿਲਾ ਅੱਜ ਤੋਂ ਸ਼ੁਰੂ ਕਰ ਦਿੱਤਾ ਹੈ।


ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਭਾਈਵਾਲਾਂ ਨਾਲ ਮੌਜੂਦਾ ਕਾਨੂੰਨੀ ਢਾਂਚੇ ਅਨੁਸਾਰ ਚੋਣ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਅਤੇ ਸੁਚਾਰੂ ਬਣਾਉਣ ਦੇ ਕਮਿਸ਼ਨ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ। ਇਸ ਤੋਂ ਪਹਿਲਾਂ, ਕੁੱਲ 4,719 ਸਰਬ ਪਾਰਟੀ ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਮੁੱਖ ਚੋਣ ਅਧਿਕਾਰੀਆਂ ਵੱਲੋਂ 40 ਮੀਟਿੰਗਾਂ, ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ 800 ਅਤੇ ਈ.ਆਰ.ਓਜ਼. ਵੱਲੋਂ 3879 ਮੀਟਿੰਗਾਂ ਸ਼ਾਮਲ ਹਨ, ਇਨ੍ਹਾਂ ਮੀਟਿੰਗਾਂ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 28,000 ਤੋਂ ਵੱਧ ਨੁਮਾਇੰਦੇ ਸ਼ਾਮਲ ਹੋਏ ਸਨ।

Read Latest News and Breaking News at Daily Post TV, Browse for more News

Ad
Ad

Punjab District News