Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਜਥੇਦਾਰ ਗੜਗੱਜ ਨੇ ਪੂੰਛ ’ਚ ਪਾਕਿਸਤਾਨੀ ਹਮਲੇ ’ਚ ਮਾਰੇ ਗਏ ਲੋਕਾਂ ਤੇ ਗੁਰਦੁਆਰੇ ’ਤੇ ਹਮਲੇ ਦੀ ਕੀਤੀ ਕਰੜੀ ਨਿੰਦਾ

ਅੰਮ੍ਰਿਤਸਰ– ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਪੈਦਾ ਹੋਈ ਤਲਖ਼ੀ ਅਤੇ ਇੱਕ ਦੂਜੇ ਉੱਤੇ ਕੀਤੇ ਗਏ ਹਮਲਿਆਂ ਦੌਰਾਨ ਕਸ਼ਮੀਰ ਦੇ ਪੂੰਛ ਖੇਤਰ ਵਿੱਚ ਮਾਰੇ ਗਏ ਸਿੱਖਾਂ ਤੇ ਹੋਰ ਲੋਕਾਂ ਅਤੇ ਗੁਰਦੁਆਰਾ ਸਾਹਿਬ ਉੱਤੇ ਕੀਤੇ ਗਏ ਹਮਲੇ ਦੀ ਕਾਰਵਾਈ ਦੀ ਕਰੜੀ ਨਿੰਦਾ ਕੀਤੀ ਹੈ। ਜਥੇਦਾਰ ਗੜਗੱਜ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜਥੇਦਾਰ ਗੜਗੱਜ ਨੇ ਪੂੰਛ ’ਚ ਪਾਕਿਸਤਾਨੀ ਹਮਲੇ ’ਚ ਮਾਰੇ ਗਏ ਲੋਕਾਂ ਤੇ ਗੁਰਦੁਆਰੇ ’ਤੇ ਹਮਲੇ ਦੀ ਕੀਤੀ ਕਰੜੀ ਨਿੰਦਾ

ਅੰਮ੍ਰਿਤਸਰ– ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਪੈਦਾ ਹੋਈ ਤਲਖ਼ੀ ਅਤੇ ਇੱਕ ਦੂਜੇ ਉੱਤੇ ਕੀਤੇ ਗਏ ਹਮਲਿਆਂ ਦੌਰਾਨ ਕਸ਼ਮੀਰ ਦੇ ਪੂੰਛ ਖੇਤਰ ਵਿੱਚ ਮਾਰੇ ਗਏ ਸਿੱਖਾਂ ਤੇ ਹੋਰ ਲੋਕਾਂ ਅਤੇ ਗੁਰਦੁਆਰਾ ਸਾਹਿਬ ਉੱਤੇ ਕੀਤੇ ਗਏ ਹਮਲੇ ਦੀ ਕਾਰਵਾਈ ਦੀ ਕਰੜੀ ਨਿੰਦਾ ਕੀਤੀ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਭਾਰਤ ਵੱਲੋਂ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਦੇ ਜਵਾਬੀ ਹਮਲੇ ਵਿੱਚ ਪਾਕਿਸਤਾਨ ਵੱਲੋਂ ਪੂੰਛ ਵਿਖੇ ਕੀਤੀ ਗਈ ਗੋਲਾਬਾਰੀ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਂਦਰੀ ਉੱਤੇ ਹਮਲਾ ਕੀਤਾ ਗਿਆ ਹੈ, ਇਸ ਦੌਰਾਨ ਤਿੰਨ ਗੁਰਸਿੱਖ ਭਾਈ ਅਮਰੀਕ ਸਿੰਘ ਰਾਗੀ, ਭਾਈ ਅਮਰਜੀਤ ਸਿੰਘ ਸਾਬਕਾ ਫੌਜੀ ਅਤੇ ਭਾਈ ਰਣਜੀਤ ਸਿੰਘ ਸਥਾਨਕ ਦੁਕਾਨਦਾਰ ਮਾਰੇ ਗਏ ਹਨ।

ਇਸ ਤੋਂ ਇਲਾਵਾ ਮਾਨਕੋਟ ਖੇਤਰ ਵਿੱਚ ਇੱਕ ਸਿੱਖ ਬੀਬੀ ਰੂਬੀ ਕੌਰ ਦੇ ਮਾਰੇ ਜਾਣ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ। ਇਸ ਦੌਰਾਨ ਪੂੰਛ ਵਿਖੇ ਹੋਰ ਲੋਕਾਂ ਦੇ ਮਾਰੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਜਥੇਦਾਰ ਗੜਗੱਜ ਨੇ ਪੂੰਛ ਵਿਖੇ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਵੀ ਕੀਤੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਤੁਰੰਤ ਸ਼ਾਂਤੀ ਬਹਾਲ ਕਰਨ ਲਈ ਸੰਜੀਦਾ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੰਗ ਹਮੇਸ਼ਾ ਹੀ ਮਨੁੱਖਤਾ ਦਾ ਵੱਡਾ ਘਾਣ ਕਰਦੀ ਹੈ ਜਿਸ ਵਿੱਚ ਬੇਗੁਨਾਹ ਲੋਕ ਵੀ ਵੱਡੀ ਗਿਣਤੀ ਵਿੱਚ ਮਾਰੇ ਜਾਂਦੇ ਹਨ। ਇਸ ਲਈ ਮੌਜੂਦਾ ਸਥਿਤੀ ਨੂੰ ਸ਼ਾਂਤੀਪੂਰਵਕ ਕਰਨ ਲਈ ਵੱਧ ਤੋਂ ਵੱਧ ਯਤਨ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਨੇ 1947 ਤੋਂ ਲੈ ਕੇ ਹੁਣ ਤੱਕ ਆਪਸੀ ਕੁੜੱਤਣ ਕਾਰਨ ਵੱਡੇ ਨੁਕਸਾਨ ਝੱਲੇ ਹਨ, ਜਿਸ ਵਿੱਚ ਖ਼ਾਸਕਰ ਪੰਜਾਬ ਤੇ ਜੰਮੂ ਕਸ਼ਮੀਰ ਦੇ ਹਿੰਦੂ ਤੇ ਸਿੱਖਾਂ ਦਾ ਵੱਡਾ ਨੁਕਸਾਨ ਹੋਇਆ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਬਾਰਡਰ ਉੱਤੇ ਵੱਸਦੇ ਲੋਕ ਇਸ ਤਣਾਅ ਵਾਲੀ ਸਥਿਤੀ ਵਿੱਚ ਇੱਕ ਦੂਜੇ ਦਾ ਸਾਥ ਦੇਣ ਅਤੇ ਗੁਰਬਾਣੀ ਦਾ ਓਟ ਆਸਰਾ ਲੈ ਕੇ ਹੌਂਸਲਾ ਬਣਾਈ ਰੱਖਣ ਅਤੇ ਸ਼ਾਂਤੀ ਬਹਾਲੀ ਲਈ ਅਕਾਲ ਪੁਰਖ ਅੱਗੇ ਅਰਦਾਸ ਕਰਨ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਇਸ ਖੇਤਰ ਅੰਦਰ ਹਮੇਸ਼ਾ ਅਮਨ ਸ਼ਾਂਤੀ ਕਾਇਮ ਰਹੇ।

Read Latest News and Breaking News at Daily Post TV, Browse for more News

Ad
Ad

Punjab District News