Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪੰਜਾਬ ਦੇ ਰਾਜਪਾਲ ਨੇ ਸੀਐਮ ਮਾਨ ਦੀ ਮੌਜੂਦਗੀ ‘ਚ PPSC ਚੇਅਰਮੈਨ ਨੂੰ ਚੁਕਾਈ ਸਹੁੰ

PPSC Chairman Oath Major General (Retd) Vinayak Saini: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨਵ-ਨਿਯੁਕਤ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇੱਥੇ ਪੰਜਾਬ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਦੇ ਰਾਜਪਾਲ ਨੇ ਸੀਐਮ ਮਾਨ ਦੀ ਮੌਜੂਦਗੀ ‘ਚ PPSC ਚੇਅਰਮੈਨ ਨੂੰ ਚੁਕਾਈ ਸਹੁੰ
PPSC Chairman Oath Major General (Retd) Vinayak Saini

PPSC Chairman Oath Major General (Retd) Vinayak Saini: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨਵ-ਨਿਯੁਕਤ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ।

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇੱਥੇ ਪੰਜਾਬ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। ਨਵੇਂ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਦਰਸ਼ੀ ਢੰਗ ਨਾਲ ਵੱਖ-ਵੱਖ ਅਹੁਦਿਆਂ ‘ਤੇ ਯੋਗ ਉਮੀਦਵਾਰਾਂ ਦੀ ਚੋਣ ਲਈ ਪੀ.ਪੀ.ਐਸ.ਸੀ. ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਦਸੰਬਰ 1987 ਵਿੱਚ ਕੋਰ ਆਫ਼ ਇੰਜਨੀਅਰਜ਼ ਵਿੱਚ ਕਮਿਸ਼ਨ ਪ੍ਰਾਪਤ ਮੇਜਰ ਜਨਰਲ (ਸੇਵਾਮੁਕਤ) ਸੈਣੀ, ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ ਅਤੇ ਇਸ ਸਮੇਂ ਮੁਹਾਲੀ ਦੇ ਵਾਸੀ ਹਨ। ਉਹ ਪਿਛਲੇ ਸਾਲ ਅਕਤੂਬਰ ਵਿੱਚ ਭਾਰਤੀ ਫੌਜ ਤੋਂ ਸੇਵਾਮੁਕਤ ਹੋਏ ਸਨ।

ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਰਾਜਪਾਲ ਦੇ ਪ੍ਰਮੁੱਖ ਸਕੱਤਰ ਵੀ.ਪੀ. ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਹੋਰ ਪਤਵੰਤੇ ਹਾਜ਼ਰ ਰਹੇ।

Read Latest News and Breaking News at Daily Post TV, Browse for more News

Ad
Ad

Punjab District News