Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਘਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਜਾਣ ਲੱਗੇ ਲੋਕ, ਭਾਰਤ ਦੀ ਕਾਰਵਾਈ ਤੋਂ ਬਾਅਦ ਜੰਗ ਦਾ ਡਰ

India fires missiles at Pakistan: ਭਾਰਤ ਅਤੇ ਪਾਕਿਸਤਾਨ ਵਿਚਾਲੇ ਵੱਧ ਰਹੇ ਤਣਾਅ ਕਾਰਨ ਸਰਹੱਦ ‘ਤੇ ਰਹਿੰਦੇ ਪਿੰਡਾਂ ਦੇ ਲੋਕਾਂ ਨੂੰ ਹੁਣ ਫੌਜ ਨੇ ਆਪਣੇ ਘਰ ਖਾਲੀ ਕਰਨ ਦੇ ਆਦੇਸ਼ ਦਿੱਤੇ ਹਨ। ਫੌਜ ਨੇ ਪਹਿਲਾਂ ਪਿੰਡਾਂ ਦੇ ਸਰਪੰਚਾਂ ਨੂੰ ਬੁਲਾਇਆ ਅਤੇ ਆਖਿਆ ਕਿ ਸਾਰੇ ਲੋਕ ਆਪਣੇ ਪਰਿਵਾਰ ਅਤੇ ਸਮਾਨ ਨਾਲ ਕਿਸੇ ਸੁਰੱਖਿਅਤ ਥਾਂ ‘ਤੇ ਸ਼ਿਫ਼ਟ ਚਲੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਘਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਜਾਣ ਲੱਗੇ ਲੋਕ, ਭਾਰਤ ਦੀ ਕਾਰਵਾਈ ਤੋਂ ਬਾਅਦ ਜੰਗ ਦਾ ਡਰ
India fires missiles at Pakistan

India fires missiles at Pakistan: ਭਾਰਤ ਅਤੇ ਪਾਕਿਸਤਾਨ ਵਿਚਾਲੇ ਵੱਧ ਰਹੇ ਤਣਾਅ ਕਾਰਨ ਸਰਹੱਦ ‘ਤੇ ਰਹਿੰਦੇ ਪਿੰਡਾਂ ਦੇ ਲੋਕਾਂ ਨੂੰ ਹੁਣ ਫੌਜ ਨੇ ਆਪਣੇ ਘਰ ਖਾਲੀ ਕਰਨ ਦੇ ਆਦੇਸ਼ ਦਿੱਤੇ ਹਨ। ਫੌਜ ਨੇ ਪਹਿਲਾਂ ਪਿੰਡਾਂ ਦੇ ਸਰਪੰਚਾਂ ਨੂੰ ਬੁਲਾਇਆ ਅਤੇ ਆਖਿਆ ਕਿ ਸਾਰੇ ਲੋਕ ਆਪਣੇ ਪਰਿਵਾਰ ਅਤੇ ਸਮਾਨ ਨਾਲ ਕਿਸੇ ਸੁਰੱਖਿਅਤ ਥਾਂ ‘ਤੇ ਸ਼ਿਫ਼ਟ ਚਲੇ ਜਾਣ, ਜਿਸ ਤੋਂ ਬਾਅਦ ਪੰਜਾਬ ਵਿੱਚ ਸਰਹੱਦੀ ਇਲਾਕਿਆਂ ਵਾਲੇ ਪਿੰਡਾਂ ਦੇ ਪਿੰਡ ਖਾਲੀ ਹੋਣ ਲੱਗੇ ਹਨ।

ਲੋਕਾਂ ‘ਚ ਡਰ ਦਾ ਮਾਹੌਲ

ਜਦੋਂ ਤੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਹਾਲਾਤ ਨਾਜ਼ੁਕ ਬਣੇ ਨੇ ਉਦੋਂ ਤੋਂ ਹੀ ਸਰੱਹਦਾਂ ਨੇੜੇ ਰਹਿ ਰਹੇ ਲੋਕਾਂ ‘ਚ ਡਰ ਦਾ ਮਾਹੌਲ ਹੈ। ਲੋਕਾਂ ਦਾ ਕਹਿਣਾ ਹੈ ਕਿ “ਸਾਨੂੰ ਤਾਂ ਹੁਣ ਹਰ ਪਲ ਜੰਗ ਦਾ ਡਰ ਸਤਾ ਰਿਹਾ ਹੈ। ਇਸੇ ਕਾਰਨ ਹੁਣ ਫੌਜ ਦੇ ਐਲਾਨ ਤੋਂ ਬਾਅਦ ਅਸੀਂ ਆਪਣੇ ਘਰ ਛੱਡ ਕੇ ਜਾਣ ਨੂੰ ਮਜ਼ਬੂਰ ਹੋਏ ਹਾਂ।”

ਹੁਣ ਕਿੱਥੇ ਜਾਣਗੇ ਲੋਕ?

ਮੀਡੀਆ ਨਾਲ ਗੱਲ ਕਰਦੇ ਹੋਏ ਲੋਕਾਂ ਨੇ ਆਖਿਆ ਕਿ ਹੁਣ ਅਸੀਂ ਸਰਹੱਦ ਤੋਂ ਪਾਰ ਜਾਵਾਗੇ। ਕੋਈ ਆਪਣੇ ਰਿਸ਼ਤੇਦਾਰਾਂ ਲੋਕ ਜਾਣਗੇ ਅਤੇ ਕੋਈ ਆਪਣੇ ਹੋਰ ਟਿਕਾਣੇ ਲੱਭਣਗੇ। ਦੂਜੇ ਪਾਸੇ ਲੋਕਾਂ ਦਾ ਕਹਿਣਾ ਹੈ ਕਿ ਅਸੀਂ ਆਪਣੇ ਦੇਸ਼ ਅਤੇ ਫੌਜ਼ ਦੇ ਨਾਲ ਖੜ੍ਹੇ ਹਾਂ, ਜੇਕਰ ਜੰਗ ਲੱਗਦੀ ਹੈ ਤਾਂ ਅਸੀਂ ਮੌਢੇ ਨਾਲ ਮੌਢਾ ਲਗਾ ਕੇ ਪੂਰਾ ਸਹਿਯੋਗ ਦੇਵਾਂਗੇ।

ਸਕੂਲਾਂ ਵਿੱਚ ਛੁੱਟੀ

ਉੱਥੇ ਹੀ ਅੱਜ ਸਰਹੱਦ ਦੇ ਨਾਲ ਲੱਗਦੇ ਸਾਰੇ ਸਰਕਾਰੀ ਸਕੂਲ ਬੰਦ ਕਰ ਦਿੱਤੇ ਗਏ ਹਨ ਅਤੇ ਬੱਚਿਆਂ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਮੌਕੇ ਜਦੋਂ ਅਟਾਰੀ ਦੇ ਰਹਿਣ ਵਾਲੇ ਇੱਕ ਵਿਅਕਤੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਬਹੁਤ ਵਧੀਆ ਕੰਮ ਕੀਤਾ ਗਿਆ ਹੈ। ਦੇਸ਼ ਦੀ ਸੁਰੱਖਿਆ ਨਾਲ ਜੋ ਵੀ ਖਿਲਵਾੜ ਕਰੇਗਾ ਉਸਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਗੱਲ ਕਰਦੇ ਹੋਏ ਉਨ੍ਹਾਂ ਨੇ ਅੱਗੇ ਕਿਹਾ ਕਿ ਅਸੀਂ ਆਪਣੀ ਫੌਜ ਦੀ ਹੌਸਲਾ ਵਜਾਈ ਕਰਦੇ ਹਾਂ, ਜਿਨ੍ਹਾਂ ਨੇ ਪਾਕਿਸਤਾਨ ਵਿੱਚ ਅੱਤਵਾਦੀ ਟਿਕਾਣਿਆਂ ‘ਤੇ ਹਮਲਾ ਕੀਤਾ। ਇਸਦੇ ਨਾਲ ਹੀ ਉਨ੍ਹਾਂ ਨੇ ਅੱਗੇ ਕਿਹਾ ਕਿ ਪਾਕਿਸਤਾਨ ਨੂੰ ਸਬਕ ਲੈ ਲੈਣਾ ਚਾਹੀਦਾ ਹੈ, ਕਿਉਂਕਿ ਉਹ ਆਏ ਦਿਨ ਭਾਰਤ ਵਿੱਚ ਡਰੋਨ ਰਾਹੀਂ ਸਰਹੱਦੀ ਇਲਾਕਿਆਂ ਵਿੱਚ ਨਸ਼ੇ ਦੀ ਖੇਪ ਭੇਜਦੇ ਰਹਿੰਦੇ ਹਨ ਅਤੇ ਨੌਜਵਾਨ ਪੀੜੀ ਨੂੰ ਬਰਬਾਦ ਕਰ ਰਹੇ ਹਨ, ਜਿਸ ਦੇ ਚਲਦਿਆਂ ਇਹ ਹਮਲਾ ਬਹੁਤ ਜਰੂਰੀ ਸੀ, ਤਾਂ ਕਿ ਪਾਕਿਸਤਾਨ ਨੂੰ ਇਸ ਤੋਂ ਸਬਕ ਮਿਲ ਸਕੇ।

Read Latest News and Breaking News at Daily Post TV, Browse for more News

Ad
Ad

Punjab District News