Action on Terrorism Operation Sindoor: ਸ਼ਾਹਬਾਜ਼ ਸ਼ਰੀਫ ਨੇ ਦਾਅਵਾ ਕੀਤਾ ਹੈ ਕਿ ਭਾਰਤ ਦੀ ਕਾਰਵਾਈ ਕਾਰਨ ਪਾਕਿਸਤਾਨ ਵਿੱਚ ਹੁਣ ਤੱਕ 26 ਲੋਕਾਂ ਦੀ ਜਾਨ ਗਈਆਂ। ਜਾਨ ਗੁਆਉਣ ਵਾਲਿਆਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਇਸ ਤੋਂ ਇਲਾਵਾ 40 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ।
Shahbaz Sharif Addressed Pakistan: ਭਾਰਤ ਵੱਲੋਂ ਪਾਕਿਸਤਾਨ ਵਿੱਚ ਅੱਤਵਾਦੀ ਟਿਕਾਣਿਆਂ ‘ਤੇ ਮਿਜ਼ਾਈਲ ਹਮਲੇ ਕੀਤੇ ਜਾਣ ਤੋਂ ਬਾਅਦ ਇਸ ਖੇਤਰ ਵਿੱਚ ਫੌਜੀ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਇਸ ਸਬੰਧ ਵਿੱਚ, ਪਾਕਿਸਤਾਨੀ ਫੌਜ ਮੁਖੀ ਜਨਰਲ ਅਸੀਮ ਮੁਨੀਰ ਨੇ ਪਾਕਿਸਤਾਨੀ ਹਵਾਈ ਸੈਨਾ ਦੇ ਮੁੱਖ ਦਫ਼ਤਰ ਦਾ ਦੌਰਾ ਕੀਤਾ ਅਤੇ ਹਵਾਈ ਸੈਨਾ ਮੁਖੀ ਏਅਰ ਚੀਫ ਮਾਰਸ਼ਲ ਜ਼ਹੀਰ ਅਹਿਮਦ ਬਾਬਰ ਨਾਲ ਮੁਲਾਕਾਤ ਕੀਤੀ। ਇਹ ਮਹੱਤਵਪੂਰਨ ਮੁਲਾਕਾਤ ਅਜਿਹੇ ਸਮੇਂ ਹੋਈ ਜਦੋਂ ‘ਆਪ੍ਰੇਸ਼ਨ ਸਿੰਦੂਰ’ ਤਹਿਤ ਭਾਰਤ ਦੀ ਕਾਰਵਾਈ ਨੇ ਪਾਕਿਸਤਾਨ ਵਿੱਚ ਹਲਚਲ ਮਚਾ ਦਿੱਤੀ।
ਆਪ੍ਰੇਸ਼ਨ ਸਿੰਦੂਰ ਨੂੰ ਅੰਜਾਮ ਦੇਣ ਤੋਂ ਬਾਅਦ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਜਨਤਾ ਨੂੰ ਸੰਬੋਧਨ ਕੀਤਾ। ਇਸ ਦੌਰਾਨ, ਸ਼ਰੀਫ ਨੇ ਕਿਹਾ ਕਿ ਭਾਰਤ ਨੂੰ ਹਵਾਈ ਹਮਲੇ ਦੇ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਦੇਸ਼ ਦੀ ਰੱਖਿਆ ਲਈ ਆਖਰੀ ਸਾਹ ਤੱਕ ਲੜਾਂਗੇ। ਉਨ੍ਹਾਂ ਦਾਅਵਾ ਕੀਤਾ ਕਿ ਪਾਕਿਸਤਾਨ ਨੇ ਜਵਾਬ ਦਿੱਤਾ ਅਤੇ ਕੁਝ ਘੰਟਿਆਂ ‘ਚ ਭਾਰਤ ਨੂੰ ਪਿੱਛੇ ਧੱਕ ਦਿੱਤਾ।
ਇੰਨਾ ਹੀ ਨਹੀਂ, ਪ੍ਰਧਾਨ ਮੰਤਰੀ ਸ਼ਾਹਬਾਜ਼ ਇੱਥੇ ਹੀ ਨਹੀਂ ਰੁਕੇ। ਉਨ੍ਹਾਂ ਕਿਹਾ ਕਿ ਭਾਰਤ ਵੱਲੋਂ ਕੀਤੇ ਗਏ ਹਵਾਈ ਹਮਲੇ ਕਾਰਨ ਮਾਰੇ ਗਏ ਲੋਕਾਂ ਦੇ ਖੂਨ ਦੀ ਹਰ ਬੂੰਦ ਦਾ ਬਦਲਾ ਲਿਆ ਜਾਵੇਗਾ। ਸ਼ਰੀਫ ਨੇ ਕਿਹਾ ਕਿ ਪੂਰਾ ਦੇਸ਼ ਦੇਸ਼ ਦੀ ਫੌਜ ‘ਤੇ ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਲਈ ਮਾਣ ਕਰਦਾ ਹੈ।
ਇਸ ਦੌਰਾਨ, ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਦਾਅਵਾ ਕੀਤਾ ਹੈ ਕਿ ਭਾਰਤ ਦੀ ਕਾਰਵਾਈ ਕਾਰਨ ਪਾਕਿਸਤਾਨ ਵਿੱਚ 26 ਲੋਕਾਂ ਦੀ ਜਾਨ ਗਈ ਹੈ। ਉਨ੍ਹਾਂ ਕਿਹਾ ਹੈ ਕਿ ਜਾਨ ਗੁਆਉਣ ਵਾਲਿਆਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਇਸ ਤੋਂ ਇਲਾਵਾ 40 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇੰਨਾ ਹੀ ਨਹੀਂ, ਉਨ੍ਹਾਂ ਨੇ ਮਰਨ ਵਾਲਿਆਂ ਨੂੰ ਸ਼ਹੀਦ ਦਾ ਦਰਜਾ ਵੀ ਦਿੱਤਾ। ਸ਼ਾਹਬਾਜ਼ ਨੇ ਕਿਹਾ ਹੈ ਕਿ ਪੂਰਾ ਪਾਕਿਸਤਾਨ ਸ਼ਹੀਦਾਂ ਦੇ ਨਾਲ ਖੜ੍ਹਾ ਹੈ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਸੰਸਦ ਵਿੱਚ ਭਾਰਤ ਸਰਕਾਰ ਦੀ ਕਾਰਵਾਈ ਕਾਰਨ ਹੋਏ ਨੁਕਸਾਨ ਨੂੰ ਸਵੀਕਾਰ ਕੀਤਾ। ਇਸ ਦੌਰਾਨ, ਹਮਲੇ ਦੀ ਪੁਸ਼ਟੀ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਾਨੂੰ ਹਰ ਪਲ ਅਪਡੇਟ ਮਿਲ ਰਹੇ ਸੀ। ਬੀਤੀ ਰਾਤ ਭਾਰਤ ਪੂਰੀ ਤਿਆਰੀ ਨਾਲ ਆਇਆ ਸੀ। ਭਾਰਤ ਨੇ 80 ਲੜਾਕੂ ਜਹਾਜ਼ਾਂ ਨਾਲ ਪਾਕਿਸਤਾਨ ਦੇ 6 ਸਥਾਨਾਂ ਨੂੰ ਨਿਸ਼ਾਨਾ ਬਣਾਇਆ ਸੀ।